16.6C Vancouver
ADS

Sep 2, 2025 7:17 PM - The Canadian Press

ਐਲਬਰਟਾ ਸਰਕਾਰ ਨੇ ਸੈਕਸ਼ੂਅਲ ਕੰਟੈਂਟ ਮਾਮਲੇ 'ਚ ਸਕੂਲ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਪਾਬੰਦੀ 'ਤੇ ਲਗਾਈ ਰੋਕ

Share On
alberta-government-pauses-ban-on-school-library-books-with-sex-content
He says the pause is in effect until further notice.  A draft list from Edmonton Public Schools of books to be removed from libraries was leaked online last week. (Photo- The Canadian Press)

ਐਲਬਰਟਾ ਸਰਕਾਰ ਨੇ ਲਾਈਬ੍ਰੇਰੀਸ ਵਿੱਚ ਮੌਜੂਦ ਸੈਕਸ਼ੂਅਲ ਕੰਟੈਂਟ ਵਾਲੀਆਂ ਕਿਤਾਬਾਂ 'ਤੇ ਰੋਕ ਲਗਾਉਣ ਸੰਬੰਧੀ ਨਿਰਦੇਸ਼ ਦਿੱਤੇ ਸਨ। ਹੁਣ ਸਰਕਾਰ ਨੇ ਤਾਜ਼ਾ ਨਿਰਦੇਸ਼ ਜਾਰੀ ਕਰਦਿਆਂ ਪਹਿਲਾਂ ਦੇ ਨਿਰਦੇਸ਼ ਨੂੰ ਪੌਜ਼ (pause) ਕਰ ਦਿੱਤਾ ਹੈ। ਇਸ ਦਾ ਅਰਥ ਹੈ ਕਿ ਅਗਲੇ ਨਿਰਦੇਸ਼ਾਂ ਤੱਕ ਲਾਈਬ੍ਰੇਰੀਸ ਵਿੱਚ ਕਥਿਤ ਸੈਕਸ਼ੂਅਲ ਕੰਟੈਂਟ ਵਾਲੀਆਂ ਕਿਤਾਬਾਂ 'ਤੇ ਹੁਣ ਕੋਈ ਰੋਕ ਨਹੀਂ ਹੋਵੇਗੀ।

ਸਿੱਖਿਆ ਮੰਤਰੀ ਡਿਮੀਟ੍ਰੀਓਸ ਨਿਕੋਲਾਇਡਸ ਨੇ ਇਸ ਸੰਬੰਧੀ ਸਕੂਲ ਡਿਵੀਜ਼ਨਸ ਅਤੇ ਅਧਿਕਾਰੀਆਂ ਨੂੰ ਇੱਕ ਈ-ਮੇਲ ਭੇਜੀ ਹੈ। ਇਸ ਈ-ਮੇਲ 'ਚ ਆਖਿਆ ਗਿਆ ਹੈ ਕਿ ਹਟਾਈਆਂ ਜਾਣ ਵਾਲੀਆਂ ਕਿਤਾਬਾਂ ਦੀ ਸੂਚੀ ਸੰਬੰਧੀ ਕਿਸੇ ਵੀ ਡਿਵੈਲਪਮੈਂਟ ਜਾਂ ਇਸ ਦੀ ਵੰਢ 'ਤੇ ਹਾਲ ਦੀ ਘੜੀ ਕੋਈ ਕਾਰਵਾਈ ਨਾ ਕੀਤੀ ਜਾਵੇ। ਇਹ ਰੋਕ ਕਿਸੇ ਵੀ ਅਗਲੇ ਨੋਟਿਸ ਤੱਕ ਜਾਰੀ ਰਵੇਗੀ। ਐਡਮਿੰਟਨ ਦੇ ਪਬਲਿਕ ਸਕੂਲਾਂ ਸੰਬੰਧੀ ਕਿਤਾਬਾਂ ਦੀ ਇਹ ਡ੍ਰਾਫਟ ਲਿਸਟ ਬੀਤੇ ਹਫਤੇ ਲੀਕ ਹੋ ਗਈ ਸੀ।

ਇਸ ਫੈਸਲੇ 'ਚ ਮਾਰਗ੍ਰੈਟ ਐਟਵੁਡ ਦੀ ਕਿਤਾਬ 'ਦ ਹੈਂਡਮੇਡਸ ਟੇਲ' ਸਮੇਤ ਕੁੱਲ 200 ਤੋਂ ਵਧੇਰੇ ਟਾਈਟਲਸ ਸ਼ਾਮਿਲ ਹਨ। ਆਥਰ ਮਾਰਗ੍ਰੈਟ ਐਟਵੁਡ ਨੇ ਐਲਬਰਟਾ ਸਰਕਾਰ ਦੇ ਫੈਸਲੇ ਸੰਬੰਧੀ ਇੱਕ ਔਨਲਾਈਨ ਪ੍ਰਤੀਕਿਰਿਆ 'ਚ ਸਵਾਲ ਚੁੱਕੇ ਸਨ। ਪ੍ਰੀਮਿਅਰ ਡੈਨੀਐਲ ਸਮਿਥ ਦਾ ਕਹਿਣਾ ਹੈ ਕਿ ਐਡਮਿੰਟਨ ਸਕੂਲ ਡਿਵੀਜ਼ਨ ਨੇ ਜੋ ਸੂਚੀ ਤਿਆਰ ਕੀਤੀ ਸੀ ਉਹ ਸਰਕਾਰ ਦੀ ਨੀਤੀ ਅਤੇ ਇਰਾਦੇ ਅਨੁਸਾਰ ਨਹੀਂ ਸੀ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link