14.52C Vancouver
ADS

May 27, 2025 7:24 PM - The Canadian Press

ਐਲਬਰਟਾ ਵਿਚ ਵਧੇ ਖਸਰੇ ਦੇ ਮਾਮਲੇ , 600 ਪਹੁੰਚੀ ਗਿਣਤੀ

Share On
alberta-government-reports-600-cases-of-measles-since-early-march
The province says 22 are still transmissible and all but two of the new cases are in southern Alberta, the area that has seen most of the province's cases.'(Photo: The Canadian Press)

ਐਲਬਰਟਾ ਵਿਚ ਖਸਰੇ ਦੇ ਮਾਮਲੇ 600 ਤੱਕ ਪਹੁੰਚ ਗਏ ਹਨ, ਜਿਨ੍ਹਾਂ ਵਿਚੋਂ 19 ਅਜਿਹੇ ਹਨ ਜੋ ਤੇਜ਼ੀ ਨਾਲ ਬੀਮਾਰੀ ਫੈਲਾ ਸਕਦੇ ਹਨ। ਸੂਬੇ ਦੇ ਦੱਖਣੀ ਇਲਾਕਿਆਂ ਵਿਚ ਸਭ ਤੋਂ ਵੱਧ ਲੋਕ ਇਸ ਬੀਮਾਰੀ ਦੀ ਲਪੇਟ ਵਿਚ ਆਏ ਹਨ। ਐਲਬਰਟਾ ਹੈਲਥ ਸਰਵਿਸ ਮੁਤਾਬਕ ਇਨ੍ਹਾਂ ਮਾਮਲਿਆਂ ਦੀ ਰਿਪੋਰਟਿੰਗ ਸਹੀ ਤਰ੍ਹਾਂ ਨਾ ਹੋਣ ਕਾਰਨ ਬੀਮਾਰੀ ਵੱਧ ਰਹੀ ਹੈ।

ਹੈਲਥ ਸਰਵਿਸਸ ਵਲੋਂ ਜਾਰੀ ਐਡਵਾਇਜ਼ਰੀ ਵਿਚ ਸਾਊਥ ਜ਼ੋਨ ਵਿਚ ਰਹਿਣ ਵਾਲੇ, ਸਕੂਲ ਜਾਣ ਵਾਲੇ, ਕੰਮ ਕਰਨ ਵਾਲੇ ਜਾਂ ਟਰੈਵਲ ਕਰਨ ਵਾਲਿਆਂ ਨੂੰ ਖਸਰੇ ਦੇ ਖਤਰੇ ਬਾਰੇ ਅਲਰਟ ਕੀਤਾ ਗਿਆ ਹੈ। ਇਸ ਇਲਾਕੇ ਵਿਚ ਰਹਿਣ ਵਾਲਿਆਂ ਨੂੰ ਖਸਰੇ ਦੇ ਦੋ ਵੈਕਸੀਨ ਲਗਵਾਉਣੇ ਜ਼ਰੂਰੀ ਹਨ।

ਗੌਰਤਲਬ ਹੈ ਕਿ ਸੂਬੇ ਵਿਚ ਸਭ ਤੋਂ ਵੱਧ ਮਾਮਲੇ ਸਾਊਥ ਜ਼ੋਨ ਤੋਂ ਹੀ ਦਰਜ ਹੋਏ ਹਨ, ਜਿਸ ਵਿਚ ਲੈਥਬ੍ਰਿਜ, ਮੈਡੀਸਨ ਹੈਟ, ਬਰੂਕਸ, ਪਿੰਚਰ ਕਰੀਕ ਅਤੇ ਓਯੇਨ ਦੇ ਇਲਾਕੇ ਆਉਂਦੇ ਹਨ। ਇਹ ਬੀਮਾਰੀ ਬੱਚਿਆਂ ਨੂੰ ਵਧੇਰੇ ਆਪਣਾ ਸ਼ਿਕਾਰ ਬਣਾਉਂਦੀ ਹੈ। ਸੂਬੇ ਵਿਚ 188 ਮਰੀਜ਼ 5 ਸਾਲ ਤੋਂ ਘੱਟ ਉਮਰ ਵਾਲੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link