15.75C Vancouver
ADS

Feb 28, 2024 3:03 PM - The Canadian Press

ਅਲਬਰਟਾ ਵਿਧਾਨਸਭਾ ਦਾ ਬਸੰਤ ਰੁੱਤ ਸੈਸ਼ਨ ਅੱਜ ਤੋਂ ਹੋਣ ਜਾ ਰਿਹਾ ਸ਼ੁਰੂ

Share On
alberta-legislature-spring-session-begins-as-government-prepares-to-release-budget
Premier Danielle Smith's government is planning to dismantle Alberta Health Services and has indicated legislation is coming to begin the process.

ਅਲਬਰਟਾ ਵਿਧਾਨਸਭਾ ਦਾ ਬਸੰਤ ਰੁੱਤ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿਚ ਸਿਹਤ ਸੰਭਾਲ ਨੂੰ ਲੈ ਕੇ ਫੋਕਸ ਹੋਣ ਦੀ ਆਸ ਹੈ। ਪ੍ਰੀਮੀਅਰ ਡੈਨੀਅਲ ਸਮਿਥ ਦੀ ਸਰਕਾਰ ਅਲਬਰਟਾ ਹੈਲਥ ਸਰਵਿਸਿਜ਼ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਸੰਕੇਤ ਦਿੱਤਾ ਹੈ ਕਿ ਇਹ ਪ੍ਰਕਿਰਿਆ ਸ਼ੁਰੂ ਕਰਨ ਲਈ ਕਾਨੂੰਨ ਆਉਣ ਵਾਲਾ ਹੈ।

ਸਰਕਾਰ ਅਲਬਰਟਾ ਹੈਲਥ ਸਰਵਿਸਿਜ਼ ਦੀ ਥਾਂ 4 ਏਜੰਸੀਆਂ ਲਿਆ ਸਕਦੀ ਹੈ। ਵੀਰਵਾਰ ਨੂੰ ਸੂਬਾ 2024 ਦਾ ਬਜਟ ਜਾਰੀ ਕਰਨ ਜਾ ਰਿਹਾ ਹੈ। ਸਮਿਥ ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਨਾਲ ਸੂਬੇ ਦੀ ਫੰਡਿੰਗ ਵੱਧਦੀ ਜਨਸੰਖਿਆ ਨਾਲ ਤਾਲਮੇਲ ਨਹੀਂ ਖਾਵੇਗੀ।

ਸੂਬੇ ਦੇ ਬਜਟ ਵਿਚ ਬੱਚਿਆਂ ਦੇ ਹਸਪਤਾਲ ਲਈ 3 ਸਾਲਾਂ ਲਈ $20 ਮਿਲੀਅਨ ਦਾ ਫੰਡ ਜਾਰੀ ਹੋ ਸਕਦਾ ਹੈ। ਬੀਤੇ ਦਿਨ ਸਿਹਤ ਮੰਤਰੀ ਐਡਰੀਆਨਾ ਲਾਗਰੇਂਜ ਨੇ ਕਿਹਾ ਕਿ ਸਟੌਲਰੀ ਚਿਲਡਰਨ ਹਸਪਤਾਲ ਨੂੰ ਖੁੱਲ੍ਹਾ ਕਰਨ ਦੀ ਜ਼ਰੂਰਤ ਹੈ ਕਿਉਂਕਿ ਇੱਥੇ ਹਰ ਸਾਲ 300,000 ਮਰੀਜ਼ ਆਉਂਦੇ ਹਨ। ਇਹ ਕੈਨੇਡਾ ਵਿਚ ਸਭ ਤੋਂ ਵੱਧ ਮਰੀਜ਼ਾਂ ਨੂੰ ਦੇਖਣ ਵਾਲੇ ਹਸਪਤਾਲਾਂ ਵਿਚੋਂ ਇਕ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link