15.99C Vancouver
ADS

Jan 17, 2022 8:15 PM - The Canadian Press

Alberta man arrested in Fraser Valley charged with multiple offences including dangerous operation of a motor vehicle

Share On
alberta-man-arrested-in-fraser-valley-charged-with-multiple-offences-including-dangerous-operation-of-a-motor-vehicle
Police in Abbotsford say an Alberta man has been arrested in connection with the theft of a semi-truck in the Fraser Valley community. (Photo - Upper Fraser Valley RCMP/Twitter)

ਐਬਟਸਫੋਰਡ 'ਚ ਪੁਲਿਸ ਦਾ ਕਹਿਣਾ ਹੈ ਕਿ ਐਲਬਰਟਾ ਦੇ ਇੱਕ ਯੁਵਕ ਨੂੰ ਫਰੇਜ਼ਰ ਵੈਲੀ ਕਮਿਊਨਿਟੀ 'ਚ ਇੱਕ ਸੈਮੀ-ਟਰੱਕ ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ।

ਕਾਂਸਟੇਬਲ ਪੌਲ ਵਾਕਰ ਨੇ ਕਿਹਾ ਕਿ ਚਿਲਿਵੈਕ ਆਰ.ਸੀ.ਐਮ.ਪੀ. ਦੇ ਮੈਂਬਰਾਂ ਨੂੰ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਇਸੇ ਦੌਰਾਨ ਚੋਰੀ ਕੀਤੇ ਵਾਹਨ ਦੀ ਇੱਕ ਹੋਰ ਵਾਹਨ ਨਾਲ ਟੱਕਰ ਹੋ ਗਈ।

ਵਾਕਰ ਨੇ ਕਿਹਾ ਕਿ ਪੁਲਿਸ ਨੇ ਟਰੱਕ ਦਾ ਪਿੱਛਾ ਇਸੇ ਕਾਰਨ ਨਹੀਂ ਕੀਤਾ ਕਿ ਵਾਹਨ ਚਾਲਕ ਲੋਕਾਂ ਲਈ ਖਤਰਾ ਬਣ ਸਕਦਾ ਸੀ।

ਪਰ ਕੁਝ ਹੀ ਸਮੇਂ 'ਚ ਇਸ ਟਰੱਕ ਦੀ ਇੱਕ ਕੰਕਰੀਟ ਬੈਰੀਅਰ ਨਾਲ ਟੱਕਰ ਹੋ ਗਈ ਅਤੇ ਆਦਮੀ ਮੌਕੇ ਤੋਂ ਦੌੜ ਨਿਕਲਿਆ।

ਯੁਵਕ ਨੇ ਇਸੇ ਦੌਰਾਨ ਇੱਕ ਹੋਰ ਵਾਹਨ ਚੋਰੀ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਲੋਕਾਂ ਨੇ ਉਸ ਨੂੰ ਚੋਰੀ ਕਰਨ ਤੋਂ ਰੋਕ ਲਿਆ।

ਵਾਕਰ ਨੇ ਦੱਸਿਆ ਕਿ ਮਾਮਲੇ 'ਚ 28 ਸਾਲਾ ਰੋਰੀ ਸੈਰਨਾ 'ਤੇ ਮੋਟਰ ਵਾਹਨ ਦੇ ਖਤਰਨਾਕ ਆਪਰੇਸ਼ਨ, ਹਮਲੇ ਅਤੇ ਡਿਸਕੁਆਲੀਫਿਕੇਸ਼ਨ ਦੇ ਬਾਵਜੂਦ ਵਾਹਨ ਚਲਾਉਣ ਜਿਹੇ ਦੋਸ਼ ਲੱਗੇ ਹਨ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link