15.04C Vancouver
ADS

Aug 1, 2024 4:35 PM - The Canadian Press

ਐਲਬਰਟਾ ਦੇ ਮੈਡੀਟੇਸ਼ਨ ਸੈਂਟਰ ’ਚ ਟੈਂਟ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ

Share On
alberta-meditation-centre-tent-collapses-in-high-winds-killing-1-and-injuring-dozens
Mike Ellis, Alberta's minister of public safety and emergency services, said on social media the government "is there to support our first responders during this difficult situation."(Photo: The Canadian Press)

ਨੌਰਥਵੈਸਟ ਐਡਮਿੰਟਨ ਦੀ ਇਕ ਛੋਟੀ ਕਮਿਊਨਿਟੀ ਵਿਚ ਬੀਤੇ ਦਿਨ ਟੈਂਟ ਡਿਗਣ ਕਾਰਨ ਵਾਪਰੇ ਹਾਦਸੇ ਬਾਰੇ ਹੋਰ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੋਧੀ ਮੱਠ ਸੈਂਟਰ ਲਈ ਬਣਾਇਆ ਭਾਰੀ ਟੈਂਟ ਡਿਗਣ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਹੋਰ 50 ਜ਼ਖਮੀ ਹੋ ਗਏ। ਇੱਥੇ ਤਕਰੀਬਨ 200 ਲੋਕ ਇਕੱਠੇ ਹੋਏ ਸਨ।

ਬਸਬੀ ਵਿਚ ਵੈਸਟਲਾਕ ਮੈਡੀਟੇਸ਼ਨ ਸੈਂਟਰ ਨੌਰਥਵੈਸਟ ਐਡਮਿੰਟਨ ਤੋਂ ਕਰੀਬ 70 ਕਿਲੋਮੀਟਰ ਦੂਰ ਹੈ। ਆਰ.ਸੀ.ਐੱਮ.ਪੀ. ਸੀ.ਪੀ.ਐੱਲ. ਟਰੌਏ ਸਾਵਿਨਕੋਫ ਮੁਤਾਬਕ ਅਜੇ ਤੱਕ ਇਹ ਹੀ ਜਾਣਕਾਰੀ ਮਿਲੀ ਹੈ ਕਿ ਤੂਫਾਨ ਕਾਰਨ ਇਹ ਭਾਰੀ ਟੈਂਟ ਡਿੱਗ ਗਿਆ। ਇਸ ਕਾਰਨ ਇਸ ਦੇ ਕੋਲ ਅਤੇ ਅੰਦਰ ਬੈਠੇ ਲੋਕ ਜ਼ਖਮੀ ਹੋ ਗਏ। ਕੁਝ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸੂਬੇ ਦੇ ਪਬਲਿਕ ਸੇਫਟੀ ਮੰਤਰੀ ਐਲਿਸ ਨੇ ਇਸ ਹਾਦਸੇ ਬਾਰੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਵੈਸਟਲਾਕ ਦੇ ਏਰੀਏ ਵਿਚ ਬੀਤੀ ਸ਼ਾਮ ਮੌਸਮ ਕਾਫੀ ਖਰਾਬ ਸੀ। ਪੁਲਿਸ ਅਤੇ ਆਕੂਪੇਸ਼ਨਲ ਹੈਲਥ ਤੇ ਸੇਫਟੀ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest news

over-19-000-sign-petition-urging-oilers-to-reverse-alex-formenton-signing
Punjabi

Over 19,000 Sign Petition Urging Oilers to Reverse Alex Formenton Signing

More than 19,000 people have signed an online petition calling on the Edmonton Oilers to reverse their decision to sign Alex Formenton.
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
justin-trudeau-enters-entertainment-industry-launches-new-production-company
Punjabi

ਜਸਟਿਨ ਟਰੂਡੋ ਦੀ ਮਨੋਰੰਜਨ ਜਗਤ ’ਚ ਐਂਟਰੀ, Katie Telford ਨਾਲ ਮਿਲ ਕੇ ਲਾਂਚ ਕੀਤੀ ਨਵੀਂ ਪ੍ਰੋਡਕਸ਼ਨ ਕੰਪਨੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲੰਮਾ ਸਮਾਂ ਚੀਫ਼ ਆਫ਼ ਸਟਾਫ਼ ਰਹੀ Katie Telford ਰਾਜਨੀਤੀ ਛੱਡ ਕੇ ਹੁਣ ਮਨੋਰੰਜਨ ਜਗਤ ਵਿਚ ਕਦਮ ਰੱਖ ਰਹੇ ਹਨ। ਉਨ੍ਹਾਂ ਨੇ ਅੱਜ ਟੋਰੌਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਆਪਣੀ ਨਵੀਂ ਮੀਡੀਆ ਅਤੇ ਪ੍ਰੋਡਕਸ਼ਨ ਕੰਪਨੀ Hope & Hard Work ਨੂੰ ਲੌਂਚ ਕਰਨ ਦਾ ਐਲਾਨ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link