13.55C Vancouver
ADS

Feb 12, 2025 1:45 PM - The Canadian Press

ਐਲਬਰਟਾ ਦੇ ਮੰਤਰੀ ਦਾ ਕਹਿਣਾ ਹੈ ਕਿ ਥਰਡ ਪਾਰਟੀ ਮੈਡੀਕਲ ਸਮਝੌਤਿਆਂ ਦੀ ਜਾਂਚ 'ਚ ਕਰੇਗੀ ਮਦਦ

Share On
alberta-minister-says-third-party-to-help-probe-into-lucrative-health-contracts
The third-party will assist in a review being conducted by Alberta Health Services, but the government says it retains overall control of the investigation. (Photo: X/@AdrianaLaGrange)

ਐਲਬਰਟਾ ਦੀ ਸਿਹਤ ਮੰਤਰੀ ਐਡਰੀਆਨਾ ਲਾਗਰੇਂਜ ਨੇ ਕਿਹਾ ਕਿ ਮੈਡੀਕਲ ਸਮਝੌਤੇ ਅਤੇ ਉਤਪਾਦ ਖ੍ਰੀਦਣ ਵਿਚ ਉੱਚ ਸਰਕਾਰੀ ਦਖ਼ਲ ਅਤੇ ਸ਼ੱਕੀ ਸੌਦੇਬਾਜ਼ੀ ਦੀਆਂ ਰਿਪੋਰਟਾਂ ਦੀ ਜਾਂਚ ਲਈ ਥਰਡ ਪਾਰਟੀ ਨੂੰ ਬੁਲਾਇਆ ਗਿਆ ਹੈ।

ਐਲਬਰਟਾ ਹੈਲਥ ਸਰਵਿਸ ਦੀ ਮੁਖੀ ਅਥਾਨਾ ਮੈਂਟਜ਼ੇਲੋਪੋਲੋਸ ਨੂੰ ਅਹੁਦੇ ਤੋਂ ਹਟਾਉਣ ਦੇ ਮਾਮਲੇ ਦੀ ਜਾਂਚ ਥਰਡ ਪਾਰਟੀ ਵਲੋਂ ਕੀਤੀ ਜਾਵੇਗੀ। ਉਨ੍ਹਾਂ ਥਰਡ ਪਾਰਟੀ ਦਾ ਨਾਂ ਸਾਂਝਾ ਨਹੀਂ ਕੀਤਾ। ਦੱਸ ਦਈਏ ਕਿ ਮੈਂਟਜ਼ੇਲੋਪੋਲੋਸ ਦੇ ਵਕੀਲ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਜਾਣ-ਬੁੱਝ ਕੇ ਇਕ ਜਾਂਚ ਦੇ ਮਾਮਲੇ ਵਿਚ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਦੇ ਨਾਲ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਇਸ ਵਿਚ ਸਰਕਾਰੀ ਅਧਿਕਾਰੀਆਂ ਨੇ ਵੀ ਦਖ਼ਲ ਦਿੱਤਾ ਹੈ। ਮੰਤਰੀ ਲਾਗਰੇਂਜ ਨੇ ਕਿਹਾ ਕਿ ਹਰੇਕ ਨੂੰ ਇਹ ਜਾਣਨ ਦਾ ਹੱਕ ਹੈ ਕਿ ਕੀ ਹੋਇਆ ਹੈ। ਉਨ੍ਹਾਂ ਦੇ ਔਫਿਸ ਨੇ ਪੁਸ਼ਟੀ ਕੀਤੀ ਕਿ ਥਰਡ ਪਾਰਟੀ ਨੂੰ ਐਲਬਰਟਾ ਹੈਲਥ ਸਰਵਿਸਸ ਵਲੋਂ ਦੇਖਿਆ ਜਾਵੇਗਾ ਪਰ ਪੂਰਾ ਕੰਟਰੋਲ ਸਰਕਾਰ ਦੇ ਕੋਲ ਹੋਵੇਗਾ।

ਦੱਸ ਦਈਏ ਕਿ ਪਿਛਲੇ ਹਫਤੇ ਐਲਬਰਟਾ ਦੇ ਆਡੀਟਰ ਜਨਰਲ ਨੇ ਜਾਣਕਾਰੀ ਦਿੱਤੀ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ। ਸਿਹਤ-ਸੰਭਾਲ ਯੂਨੀਅਨਾਂ, ਵਕਾਲਤ ਗਰੁੱਪ ਅਤੇ ਵਿਰੋਧੀ ਧਿਰ ਐਨ.ਡੀ.ਪੀ. ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link