17.55C Vancouver
ADS

May 12, 2026 3:22 PM - Connect Newsroom - Ramandeep Kaur with files from The Canadian Press

ਐਲਬਰਟਾ ਐਨਡੀਪੀ ਨੇ ਪ੍ਰਾਈਵੇਸੀ ਉਲੰਘਣਾ ਮਾਮਲੇ ਵਿੱਚ ਸਮਿਥ ਸਰਕਾਰ ‘ਤੇ ਜਵਾਬਦੇਹੀ ਤੋਂ ਬਚਣ ਦੇ ਲਗਾਏ ਦੋਸ਼

Share On
alberta-ndp-accuses-smith-government-of-avoiding-accountability-in-privacy-breach-response
Smith said the information was not passed on to her office by the executive director, resulting in a delay before the premier became aware of the breach. (Photo: The Canadian Press)

ਐਲਬਰਟਾ ਦੀ ਮੁੱਖ ਵਿਰੋਧੀ ਧਿਰ ਐਨ.ਡੀ.ਪੀ. ਨੇ ਪ੍ਰੀਮੀਅਰ ਡੈਨੀਅਲ ਸਮਿਥ 'ਤੇ ਇਲਜ਼ਾਮ ਲਗਾਇਆ ਹੈ ਕਿ ਉਹ ਨਿੱਜੀ ਜਾਣਕਾਰੀ ਦੀ ਚੋਰੀ ਦੇ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ (UCP) ਦੇ ਇੱਕ ਸਟਾਫ ਮੈਂਬਰ ਨੂੰ ਫਸਾ ਰਹੀ ਹੈ।ਯੂਸੀਪੀ ਕਾਕਸ ਨੇ ਸਵੀਕਾਰ ਕੀਤਾ ਹੈ ਕਿ ਅਪ੍ਰੈਲ ਵਿੱਚ ਹੋਈ ਇੱਕ ਮੀਟਿੰਗ ਵਿੱਚ ਉਨ੍ਹਾਂ ਦਾ ਇੱਕ ਸਟਾਫ ਮੈਂਬਰ ਮੌਜੂਦ ਸੀ, ਜਿੱਥੇ ਇੱਕ ਐਪ ਰਾਹੀਂ ਐਲਬਰਟਾ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਜਨਤਕ ਕੀਤੀ ਗਈ ਸੀ।

ਸਵਾਲ ਇਹ ਉੱਠ ਰਹੇ ਹਨ ਕਿ ਪ੍ਰੀਮੀਅਰ ਸਮਿਥ ਨੂੰ ਇਸ ਬਾਰੇ ਸਮੇਂ ਸਿਰ ਜਾਣਕਾਰੀ ਕਿਉਂ ਨਹੀਂ ਮਿਲੀ।ਪ੍ਰੀਮੀਅਰ ਨੇ ਕਿਹਾ ਹੈ ਕਿ ਉਸ ਸਟਾਫ ਮੈਂਬਰ ਨੇ ਕਾਕਸ ਦੇ ਐਗਜ਼ੀਕਿਊਟਿਵ ਡਾਇਰੈਕਟਰ ਨੂੰ ਇਸ ਬਾਰੇ ਦੱਸ ਦਿੱਤਾ ਸੀ।ਪਰ ਡਾਇਰੈਕਟਰ ਨੇ ਇਹ ਜਾਣਕਾਰੀ ਪ੍ਰੀਮੀਅਰ ਦੇ ਦਫ਼ਤਰ ਤੱਕ ਨਹੀਂ ਪਹੁੰਚਾਈ। ਸਮਿਥ ਅਨੁਸਾਰ, ਇਸ ਗਲਤੀ ਲਈ ਉਨ੍ਹਾਂ ਦਾ ਕਾਕਸ ਜ਼ਿੰਮੇਵਾਰ ਹੈ।

ਦੂਜੇ ਪਾਸੇ, ਐਨ.ਡੀ.ਪੀ. ਦਾ ਕਹਿਣਾ ਹੈ ਕਿ ਪ੍ਰੀਮੀਅਰ ਆਪਣੀ ਜਵਾਬਦੇਹੀ ਤੋਂ ਪੱਲਾ ਨਹੀਂ ਝਾੜ ਸਕਦੀ। ਵਿਰੋਧੀ ਧਿਰ ਅਨੁਸਾਰ, ਸੂਬੇ ਦੇ ਮੁਖੀ ਹੋਣ ਦੇ ਨਾਤੇ ਅੰਤਿਮ ਜ਼ਿੰਮੇਵਾਰੀ ਪ੍ਰੀਮੀਅਰ ਦੀ ਹੀ ਬਣਦੀ ਹੈ ਅਤੇ ਉਹ ਆਪਣੇ ਕਰਮਚਾਰੀਆਂ ਨੂੰ ਦੋਸ਼ ਦੇ ਕੇ ਬਚ ਨਹੀਂ ਸਕਦੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link