14.68C Vancouver
ADS

Jan 3, 2025 6:13 PM - The Canadian Press

ਨਾਹੀਦ ਨੈਨਸ਼ੀ ਨੇ ਐਡਮਿੰਟਨ-ਸਟਰੈਥਕੋਨਾ ਤੋਂ ਚੋਣ ਦੌਰਾਨ ਪ੍ਰੀਮੀਅਰ ਸਮਿਥ ਨੂੰ ਟੱਕਰ ਦੇਣ ਦਾ ਕੀਤਾ ਐਲਾਨ

Share On
alberta-ndp-leader-naheed-nenshi-to-seek-edmonton-riding-nomination
Nenshi has been criticized by Premier Danielle Smith and many of her United Conservative Party cabinet ministers for not seeking a seat in the legislature since becoming NDP leader last summer.

ਐਲਬਰਟਾ ਦੀ ਵਿਰੋਧੀ ਧਿਰ ਐਨ.ਡੀ.ਪੀ. ਦੇ ਪ੍ਰਧਾਨ ਨਾਹੀਦ ਨੈਨਸ਼ੀ ਨੇ ਐਲਾਨ ਕੀਤਾ ਹੈ ਕਿ ਐਡਮਿੰਟਨ-ਸਟਰੈਥਕੋਨਾ ਤੋਂ ਚੋਣ ਦੌਰਾਨ ਪ੍ਰੀਮੀਅਰ ਡੈਨੀਅਲ ਸਮਿਥ ਨੂੰ ਸਿੱਧੀ ਟੱਕਰ ਦੇਣ ਜਾ ਰਹੇ ਹਨ। ਉਨ੍ਹਾਂ ਅੱਜ ਪੁਸ਼ਟੀ ਕੀਤੀ ਉਹ ਐਡਮਿੰਟਨ-ਸਟਰੈਥਕੋਨਾ ਦੀ ਖਾਲੀ ਸੀਟ ਲਈ ਉਮੀਦਵਾਰ ਵਜੋਂ ਖੜ੍ਹੇ ਹੋ ਰਹੇ ਹਨ।

ਦੱਸ ਦੇਈਏ ਕਿ ਇਹ ਸੀਟ ਐਨ.ਡੀ.ਪੀ. ਦੀ ਸਾਬਕਾ ਲੀਡਰ ਰੇਚਲ ਨੌਟਲੀ ਨੇ 30 ਦਸੰਬਰ ਨੂੰ ਖਾਲੀ ਕੀਤੀ ਸੀ। ਉਨ੍ਹਾਂ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਸਮਿਥ ਨੂੰ ਸਿੱਧੀ ਟੱਕਰ ਦੇਣਗੇ। ਦੱਸ ਦੇਈਏ ਕਿ ਨੈਨਸ਼ੀ ਕੋਲ ਵਿਧਾਨ ਸਭਾ ਵਿਚ ਸੀਟ ਨਹੀਂ ਹੈ ਅਤੇ ਉਨ੍ਹਾਂ ਨੇ ਦਸੰਬਰ ਵਿਚ ਲੈਥਬ੍ਰਿਜ-ਪੱਛਮੀ ਹਲਕੇ ਦੀ ਸੀਟ ਲਈ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਨੂੰ ਐਨ.ਡੀ.ਪੀ. ਉਮੀਦਵਾਰ ਰੋਬ ਮੀਆਸ਼ਿਰੋ ਨੇ ਜਿੱਤਿਆ।

ਨੈਨਸ਼ੀ ਐਲਬਰਟਾ ਐਨ.ਡੀ.ਪੀ. ਦੇ ਤੀਜੇ ਲੀਡਰ ਹਨ ਜੋ ਐਡਮਿੰਟਨ-ਸਟਰੈਥਕੋਨਾ ਤੋਂ ਚੋਣ ਲੜਨ ਜਾ ਰਹੇ ਹਨ। ਉਨ੍ਹਾਂ ਤੋਂ ਪਹਿਲਾਂ ਨੌਟਲੀ ਤੇ ਰਾਜ ਪੰਨੂ ਨੇ ਇਸ ਲਈ ਚੋਣ ਲੜੀ ਸੀ। ਦੱਸ ਦੇਈਏ ਕਿ ਨੈਨਸ਼ੀ 2021 ਤੱਕ 12 ਸਾਲ ਕੈਲਗਰੀ ਦੇ ਮੇਅਰ ਰਹੇ ਹਨ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link