18.06C Vancouver
ADS

Jul 13, 2026 5:02 PM - Connect Newsroom - Ramandeep Kaur with files from The Canadian Press

ਐਲਬਰਟਾ, ਔਟਵਾ ਅਤੇ ਤੇਲ ਕੰਪਨੀਆਂ ਵਿਚਕਾਰ ਪਾਥਵੇਅ CCS ਪ੍ਰੋਜੈਕਟ ਲਈ ਹੋਇਆ ਸਮਝੌਤਾ

Share On
alberta-ottawa-and-major-oil-producers-sign-mou-to-advance-pathways-carbon-capture-project
The project is designed to capture carbon dioxide from industrial operations and transport it for permanent underground storage.(Photo: The Canadian Press)

ਐਲਬਰਟਾ ਸਰਕਾਰ,ਔਟਵਾ ਅਤੇ ਪੰਜ ਮੁੱਖ ਤੇਲ ਉਤਪਾਦਕਾਂ ਵਿਚਕਾਰ ਮਲਟੀ ਬਿਲੀਅਨ ਡਾਲਰ ਦੇ ਪਾਥਵੇਅ ਕਾਰਬਨ ਕੈਪਚਰ ਅਤੇ ਸਟੋਰੇਜ (CCS) ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ memorandum of understanding ਕੀਤਾ ਗਿਆ ਹੈ। ਇਹ ਪ੍ਰੋਜੈਕਟ ਵੈਸਟ ਕੋਸਟ ਵੱਲ ਜਾਣ ਵਾਲੀ ਇੱਕ ਨਵੀਂ ਤੇਲ ਪਾਈਪਲਾਈਨ ਦੇ ਨਿਰਮਾਣ ਲਈ ਸਭ ਤੋਂ ਮੁੱਖ ਸ਼ਰਤ ਹੈ। MOU ਤਹਿਤ ਕੈਨੇਡਾ ਦੀ ਆਰਥਿਕਤਾ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਟੀਚੇ ਮਿੱਥੇ ਗਏ ਹਨ।

ਵੈਸਟ ਕੋਸਟ ਔਇਲ ਪਾਈਪਲਾਈਨ ਰਾਹੀਂ ਕੈਨੇਡੀਅਨ ਕੱਚੇ ਤੇਲ ਨੂੰ ਵਿਸ਼ਵ ਭਰ ਦੇ ਬਜ਼ਾਰਾਂ ਤੱਕ ਪਹੁੰਚਾਇਆ ਜਾਵੇਗਾ। ਓਲੰਪਿਕ ਪੱਧਰ ਦੇ ਇਸ ਸਭ ਤੋਂ ਵੱਡੇ ਕਾਰਬਨ ਕੈਪਚਰ ਪ੍ਰੋਜੈਕਟ ਰਾਹੀਂ ਸਾਲਾਨਾ 16 ਮਿਲੀਅਨ ਟਨ ਕਾਰਬਨ ਨਿਕਾਸੀ ਨੂੰ ਘਟਾਉਣ ਦਾ ਸਾਂਝਾ ਟੀਚਾ ਹੈ।

ਪਾਥਵੇਅ CCS ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 1 ਜਨਵਰੀ 2032 ਤੱਕ ਸਾਂਝਾ ਟ੍ਰਾਂਸਪੋਰਟੇਸ਼ਨ ਅਤੇ ਸਟੋਰੇਜ ਨੈੱਟਵਰਕ ਚਾਲੂ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਐਲਬਰਟਾ ਸਰਕਾਰ ਕਾਰਬਨ ਕੈਪਚਰ ਲਈ ਆਪਣੇ incentive ਪ੍ਰੋਗਰਾਮ ਨੂੰ ਅੰਤਿਮ ਰੂਪ ਦੇਵੇਗੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link