18.51C Vancouver
ADS

Jun 2, 2026 3:35 PM - Connect Newsroom - Ramandeep Kaur with files from The Canadian Press

ਪ੍ਰੀਮੀਅਰ ਸਮਿਥ ਇਸ ਹਫ਼ਤੇ ਕਿਊਬੈਕ ਦੀ ਪ੍ਰੀਮੀਅਰ ਕ੍ਰਿਸਟੀਨ ਫ੍ਰੈਚੇਟ ਨਾਲ ਕਰਨਗੇ ਮੁਲਾਕਾਤ

Share On
alberta-premier-danielle-smith-to-meet-quebec-counterpart-on-energy-trade-and-provincial-autonomy
Alberta Premier Danielle Smith speaks during a news conference. Smith is visiting Quebec this week for meetings focused on energy, trade and provincial autonomy. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਇਸ ਹਫ਼ਤੇ ਕਿਊਬੈਕ ਵਿੱਚ ਉੱਥੋਂ ਦੀ ਪ੍ਰੀਮੀਅਰ ਕ੍ਰਿਸਟੀਨ ਫ੍ਰੈਚੇਟ ਨਾਲ ਮੁਲਾਕਾਤ ਕਰਨ ਜਾ ਰਹੀ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਹੋਣ ਵਾਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਵੱਖਵਾਦ, ਈਸਟ-ਵੈਸਟ ਐਨਰਜੀ ਕੋਰੀਡੋਰ, ਵਪਾਰ, ਨਿਵੇਸ਼ ਅਤੇ Provincial autonomy ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

ਸਮਿਥ ਨੇ ਕਿਹਾ ਕਿ ਕਿਊਬੈਕ ਵੱਲੋਂ ਆਪਣੇ ਕੁਦਰਤੀ ਗੈਸ ਸਰੋਤਾਂ ਨੂੰ ਵਿਕਸਤ ਕਰਨ ਦੀ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਸੰਭਾਵਨਾ ਹੈ, ਤਾਂ ਜੋ ਉਹ ਐਨਰਜੀ ਦੇ ਮਾਮਲੇ ਵਿੱਚ ਅਮਰੀਕਾ 'ਤੇ ਨਿਰਭਰ ਰਹਿਣ ਦੀ ਬਜਾਏ ਆਤਮ-ਨਿਰਭਰ ਹੋ ਸਕੇ ਅਤੇ ਯੂਰਪ ਨੂੰ ਵੀ Export ਕਰ ਸਕੇ।ਸਮਿਥ ਚਾਹੁੰਦੇ ਹਨ ਕਿ ਕਿਊਬੈਕ ਆਪਣੇ ਐਨਰਜੀ ਸੈਕਟਰ ਦਾ ਵਿਕਾਸ ਕਰਨ ਤਾਂ ਜੋ ਉਹ ਫੈਡਰਲ ਸਰਕਾਰ ਦੇ Equalization program'ਤੇ ਆਪਣੀ ਨਿਰਭਰਤਾ ਘਟਾ ਸਕੇ।

ਇਹ ਫੈਡਰਲ ਫੰਡਿੰਗ ਪ੍ਰੋਗਰਾਮ ਘੱਟ Revenue ਵਾਲੇ ਸੂਬਿਆਂ,ਜਿਵੇਂ ਕਿ ਕਿਊਬੈਕ, ਮੈਨੀਟੋਬਾ ਅਤੇ ਐਟਲਾਂਟਿਕ ਸੂਬਿਆਂ—ਨੂੰ ਫੰਡ ਦਿੰਦਾ ਹੈ ਤਾਂ ਜੋ ਉਹ ਅਲਬਰਟਾ ਅਤੇ ਸਸਕੈਚਵਨ ਵਰਗੇ ਅਮੀਰ ਸੂਬਿਆਂ ਵਾਂਗ ਸੇਵਾਵਾਂ ਪ੍ਰਦਾਨ ਕਰ ਸਕਣ। ਇਸ ਦੌਰੇ ਦੌਰਾਨ ਸਮਿਥ ਕਿਊਬੈਕ ਦੀਆਂ ਕਈ ਪ੍ਰਮੁੱਖ ਕੰਪਨੀਆਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕਰੇਗੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link