15.18C Vancouver
ADS

Jul 26, 2024 6:31 PM - The Canadian Press

ਜੈਸਪਰ ਜੰਗਲੀ ਅੱਗ ; ਪ੍ਰੀਮੀਅਰ ਡੈਨੀਅਲ ਸਮਿਥ ਕਰੇਗੀ ਦੌਰਾ

Share On
alberta-premier-danielle-smith-to-tour-jasper-townsite-following-wildfire-devastation
Wildfires menacing the town flared up into towering walls of flame Wednesday night, breaching defences and destroying homes and businesses.(Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਫੈਡਰਲ ਐਮਰਜੈਂਸੀ ਤਿਆਰੀ ਮੰਤਰੀ ਹਰਜੀਤ ਸੱਜਣ ਅੱਜ ਹਿੰਟਨ ਕਮਾਂਡ ਸੈਂਟਰ ਦਾ ਦੌਰਾ ਕਰਨਗੇ। ਜੈਸਪਰ ਪਾਰਕ ਨੇੜੇ ਲੱਗੀ ਅੱਗ ਕਾਰਨ ਹੁਣ ਤੱਕ 36,000 ਹੈਕਟੇਅਰ ਇਲਾਕਾ ਸੜ ਚੁੱਕਾ ਹੈ ਅਤੇ ਕਈ ਹਫਤਿਆਂ ਤੱਕ ਅੱਗ ਬੁੱਝਣ ਦੇ ਆਸਾਰ ਨਹੀਂ ਹਨ।

ਬੀਤੇ ਦਿਨ ਇਸ ਸੰਬੰਧੀ ਅਪਡੇਸ਼ਨ ਜਾਰੀ ਕਰਦਿਆਂ ਪ੍ਰੀਮੀਅਰ ਦੀਆਂ ਅੱਖਾਂ ਵਿਚ ਹੰਝੂ ਆ ਗਏ ਸਨ । ਉਨ੍ਹਾਂ ਦੱਸਿਆ ਕਿ ਸਾਰੀ ਦੁਨੀਆ ਜੈਸਪਰ ਪਾਰਕ ਨੂੰ ਮੈਜਿਕ ਮੰਨਦੀ ਹੈ ਪਰ ਇਹ ਹੁਣ ਨਹੀਂ ਰਿਹਾ।

ਗੌਰਤਲਬ ਹੈ ਕਿ ਦੁਨੀਆ ਭਰ ਤੋਂ ਲੋਕ ਇੱਥੇ ਘੁੰਮਣ ਆਉਂਦੇ ਹਨ ਅਤੇ ਜਿਸ ਸਮੇਂ ਅੱਗ ਲੱਗੀ ਉਸ ਸਮੇਂ ਵੀ ਹਜ਼ਾਰਾਂ ਵਿਜ਼ਟਰਜ਼ ਇੱਥੇ ਪਹੁੰਚੇ ਸਨ।

ਸੋਮਵਾਰ ਰਾਤ ਵਿਜ਼ਿਟਰਜ਼ ਸਣੇ ਜੈਸਪਰ ਟਾਊਨ ਵਿਚ ਰਹਿਣ ਅਤੇ ਕੰਮ ਕਰਨ ਵਾਲੇ ਤਕਰੀਬਨ 25,000 ਲੋਕਾਂ ਨੂੰ ਇੱਥੋਂ ਬਾਹਰ ਕੱਢਿਆ ਗਿਆ ਸੀ, ਜਿਨ੍ਹਾਂ ਲਈ ਐਲਬਰਟਾ ਸਰਕਾਰ ਵਲੋਂ ਰਿਸੈਪਸ਼ਨ ਸੈਂਟਰਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਇੱਥੇ ਤਕਰੀਬਨ ਅੱਧੀ ਪ੍ਰੋਪਰਟੀ ਅੱਗ ਦੇ ਹਵਾਲੇ ਹੋ ਚੁੱਕੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link