18.51C Vancouver
ADS

Jun 4, 2026 1:42 PM - Connect Newsroom - Ramandeep Kaur with files from The Canadian Press

ਐਲਬਰਟਾ–ਕਿਊਬੈਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰੀਮੀਅਰ ਡੈਨੀਅਲ ਸਮਿਥ ਦਾ ਕਿਊਬੈਕ ਦੌਰਾ

Share On
alberta-premier-danielle-smith-visits-quebec-to-strengthen-provincial-ties-dateline
: Alberta Premier Danielle Smith speaks during a visit to Quebec aimed at strengthening cooperation between the two provinces. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਦੋਵਾਂ ਸੂਬਿਆਂ ਵਿਚਾਲੇ ਨਜ਼ਦੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਿਊਬੈਕ ਦਾ ਦੌਰਾ ਕੀਤਾ। ਇਸ ਗੱਠਜੋੜ ਨੂੰ ਅਲਬਰਬੇਕ ਜਾਂ ਕਿਊਬਰਟਾ ਦਾ ਨਾਂ ਦਿੱਤਾ ਗਿਆ।ਸਮਿਥ ਨੇ ਮੰਨਿਆ ਕਿ ਦੋਵਾਂ ਸੂਬਿਆਂ ਵਿਚਾਲੇ ਅਤੀਤ ਵਿੱਚ ਮਤਭੇਦ ਰਹੇ ਹਨ, ਪਰ ਹੁਣ ਉਨ੍ਹਾਂ ਵਿੱਚ ਵੱਖਰੇਵਿਆਂ ਨਾਲੋਂ ਸਾਂਝ ਬਹੁਤ ਜ਼ਿਆਦਾ ਹੈ।

ਫੈਡਰਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸਮਿਥ ਨੇ ਕਿਹਾ ਕਿ ਦੋਵੇਂ ਸੂਬਿਆਂ ਨੇ ਅਜਿਹੀ ਓਟਾਵਾ ਸਰਕਾਰ ਦਾ ਸਾਹਮਣਾ ਕੀਤਾ, ਜਿਸ ਨੇ ਸਾਡੀਆਂ ਲੋੜਾਂ ਨੂੰ ਸੁਣਨ ਤੋਂ ਸਾਫ਼ ਇਨਕਾਰ ਕੀਤਾ ਹੈ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਦੋਵੇਂ ਸੂਬੇ ਅਕਤੂਬਰ ਮਹੀਨੇ ਵਿੱਚ ਹੋਣ ਵਾਲੀਆਂ ਇਤਿਹਾਸਕ ਵੋਟਾਂ ਵੱਲ ਵਧ ਰਹੇ ਹਨ, ਜੋ ਆਉਣ ਵਾਲੇ ਸਮੇਂ ਵਿੱਚ ਰੈਫਰੈਂਡਮ ਦਾ ਰਾਹ ਪੱਧਰਾ ਕਰ ਸਕਦੀਆਂ ਹਨ।

ਕਿਊਬੈਕ ਵਿੱਚ 5 ਅਕਤੂਬਰ ਨੂੰ ਸੂਬਾਈ ਚੋਣਾਂ ਹੋਣ ਜਾ ਰਹੀਆਂ ਹਨ। ਹਾਲੀਆ ਸਰਵੇਖਣਾਂ ਵਿੱਚ ਅੱਗੇ ਚੱਲ ਰਹੀ ਪਾਰਟੀ ਕਿਊਬੈਕਵਾ ਨੇ ਵਾਅਦਾ ਕੀਤਾ ਕਿ ਜੇਕਰ ਉਹ ਸਰਕਾਰ ਬਣਾਉਂਦੇ, ਤਾਂ ਉਹ ਕੈਨੇਡਾ ਤੋਂ ਵੱਖ ਹੋਣ ਲਈ ਰੈਫਰੈਂਡਮ ਕਰਵਾਉਣਗੇ।ਇਸ ਦੇ ਕੁਝ ਹੀ ਦਿਨਾਂ ਬਾਅਦ ਅਲਬਰਟਾ ਦੇ ਲੋਕ ਵੀ ਵੋਟਾਂ ਪਾਉਣਗੇ। ਇੱਥੇ ਮੁੱਖ ਸਵਾਲ ਇਹ ਹੋਵੇਗਾ ਕਿ ਕੀ ਸੂਬੇ ਨੂੰ ਕੈਨੇਡਾ ਤੋਂ ਵੱਖ ਹੋਣ ਲਈ ਇੱਕ ਕਾਨੂੰਨੀ ਤੌਰ 'ਤੇ ਪਾਬੰਦ ਰੈਫਰੈਂਡਮ ਕਰਵਾਉਣਾ ਚਾਹੀਦਾ ਹੈ ਜਾਂ ਨਹੀਂ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link