14.72C Vancouver
ADS

Jun 16, 2025 12:19 PM - The Canadian Press

ਐਲਬਰਟਨਜ਼ ਨੂੰ ਕੋਰੋਨਾ ਦੇ ਟੀਕੇ ਖਰੀਦਣੇ ਪੈਣਗੇ ਆਪ, ਪ੍ਰੀਮੀਅਰ ਨੇ ਕੀਤਾ ਸਮਰਥਨ

Share On
alberta-premier-defends-charging-most-albertans-for-covid-19-vaccines
Smith says $135 million got ``flushed down the drain'' last year from doses wasted in part because of low vaccine uptake. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੋਵਿਡ-19 ਦੇ ਟੀਕੇ ਦਾ ਖਰਚਾ ਲੋਕਾਂ ਨੂੰ ਆਪਣੀ ਜੇਬ ਵਿਚੋਂ ਕਰਨ ਵਾਲੀ ਨੀਤੀ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਲੋਕ ਸਰਕਾਰ ਵਲੋਂ ਖਰੀਦੇ ਟੀਕੇ ਲਗਵਾਉਣ ਤੋਂ ਇਨਕਾਰ ਕਰ ਦਿੰਦੇ ਹਨ ਅਤੇ ਸੂਬੇ ਨੂੰ ਘਾਟਾ ਪੈਂਦਾ ਹੈ। ਉਨ੍ਹਾਂ ਇਹ ਕਦਮ ਉਦੋਂ ਚੁੱਕਿਆ ਹੈ ਜਦ ਫੈਡਰਲ ਸਰਕਾਰ ਨੇ ਇਸ ਸਾਲ ਦੇ ਸ਼ੁਰੂ ਵਿਚ ਕੋਵਿ਼ਡ ਟੀਕਾਕਰਣ ਨੂੰ ਖਰੀਦਣ ਦਾ ਇੰਚਾਰਜ ਸੂਬਿਆਂ ਨੂੰ ਬਣਾਇਆ ਹੈ।

ਸਮਿਥ ਮੁਤਾਬਕ ਪਿਛਲੇ ਸਾਲ ਉਨ੍ਹਾਂ ਨੂੰ $135 ਮਿਲੀਅਨ ਦੇ ਟੀਕੇ ਬਰਬਾਦ ਕਰਨੇ ਪਏ। ਉਨ੍ਹਾਂ ਦੱਸਿਆ ਕਿ 4.8 ਮਿਲੀਅਨ ਨਿਵਾਸੀਆਂ ਵਿਚੋਂ 14 ਫੀਸਦੀ ਐਲਬਰਟਨਜ਼ ਨੇ ਪਿਛਲੇ ਵਾਇਰਸ ਸੀਜ਼ਨ ਦੌਰਾਨ ਟੀਕੇ ਲਗਵਾਏ ਸਨ। ਸਮਿਥ ਸਰਕਾਰ ਨੇ ਸੋਸ਼ਲ ਪ੍ਰੋਗਰਾਮਜ਼ ਵਿਚ ਸ਼ਾਮਿਲ ਅਤੇ ਕੁਝ ਬਜ਼ੁਰਗਾਂ ਦੇ ਮੁਫਤ ਟੀਕੇਕਰਣ ਲਈ ਵਾਅਦਾ ਕੀਤਾ ਹੈ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਹਰੇਕ ਨੂੰ ਇਹ ਸੁਵਿਧਾ ਨਹੀਂ ਮਿਲੇਗੀ।

ਸੂਬੇ ਦੀ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਸ ਦਾ ਵਿਰੋਧ ਕੀਤਾ ਹੈ। ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਟੀਕੇ ਦੀ ਫੰਡਿੰਗ ਬੰਦ ਕਰਕੇ ਲੋਕਾਂ ਨੂੰ ਇਹ ਸੁਨੇਹਾ ਦੇ ਰਹੀ ਹੈ ਕਿ ਕੋਰੋਨਾ ਦਾ ਟੀਕਾ ਲਗਵਾਉਣਾ ਵਧੇਰੇ ਮਹੱਤਵਪੂਰਣ ਨਹੀਂ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link