13.55C Vancouver
ADS

Jan 30, 2025 2:00 PM - The Canadian Press

ਐਲਬਰਟਾ ਦੀ ਪ੍ਰੀਮੀਅਰ ਨੇ ਕੋਵਿਡ19 ਸਬੰਧੀ ਰਿਪੋਰਟ ਦਾ ਕੀਤਾ ਸਮਰਥਨ

Share On
alberta-premier-defends-covid-19-report-unsure-which-recommendations-to-take
Smith says critics of the report are trying to control the narrative and that she doesn't want to see ``contrarian voices'' shut out when reviewing pandemic response measures.

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਦਾ ਕਹਿਣਾ ਹੈ ਕਿ ਕੋਵਿਡ-19 ਸਬੰਧੀ ਜੋ ਰਿਪੋਰਟ ਸਾਹਮਣੇ ਆਈ ਹੈ,ਉਹ ਉਸ ਦਾ ਸਮਰਥਨ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਪੈਨਲ ਵਲੋਂ ਕੀਤੀਆਂ ਸਿਫਾਰਿਸ਼ਾਂ ਨੂੰ ਸਰਕਾਰ ਮੰਨੇਗੀ ਜਾਂ ਨਹੀਂ,ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ। 269 ਪੰਨ੍ਹਿਆਂ ਦੀ ਰਿਪੋਰਟ ਬਿਨਾਂ ਨੋਟਿਸ ਦੇ ਸ਼ੁੱਕਰਵਾਰ ਜਾਰੀ ਕੀਤੀ ਗਈ ਜਿਸ ਵਿਚ ਕੋਵਿਡ-19 ਵੈਕਸੀਨ ਬੰਦ ਕਰਨ ਲਈ ਸਿਫਾਰਿਸ਼ ਕੀਤੀ ਗਈ। ਡਾਕਟਰਾਂ ਵਲੋਂ $2-ਮਿਲੀਅਨ ਦੇ ਖਰਚ ਨਾਲ ਤਿਆਰ ਕੀਤੀ ਰਿਪੋਰਟ ਦੀ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਧਿਰ ਐਨ.ਡੀ.ਪੀ.ਨੇ ਵੀ ਸੂਬਾ ਸਰਕਾਰ ਨੂੰ ਘੇਰਿਆ ਹੈ।

ਬੁੱਧਵਾਰ ਰਿਪੋਰਟਰਜ਼ ਨਾਲ ਗੱਲ ਕਰਦਿਆਂ ਸਮਿਥ ਨੇ ਕਿਹਾ ਕਿ ਉਹ ਹਰ ਆਵਾਜ਼ ਨੂੰ ਸੁਣ ਰਹੇ ਹਨ ਅਤੇ ਸਬੂਤ ਦੇਖ ਰਹੇ ਹਨ। ਸਮਿਥ ਨੇ ਸਿਹਤਮੰਦ ਬੱਚਿਆਂ ਅਤੇ ਟੀਨਏਜਰਜ਼ ਨੂੰ ਕੋਵਿਡ ਟੀਕੇ ਨਾ ਲਾਉਣ ਦੀ ਗੱਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਇਸ 'ਤੇ ਵਿਚਾਰ ਕਰ ਰਹੇ ਹਨ ਪਰ ਉਨ੍ਹਾਂ ਦਾ ਕੋਈ ਏਜੰਡਾ ਨਹੀਂ ਹੈ ਕਿ ਉਹ ਕੀ ਲਾਗੂ ਕਰਨਗੇ।

ਰਿਪੋਰਟ ਜਾਰੀ ਕਰਨ ਵਾਲੇ ਪੈਨਲ ਨੂੰ 2022 ਵਿਚ ਤਿਆਰ ਕੀਤਾ ਗਿਆ ਸੀ। ਇਸ ਰਿਪੋਰਟ ਵਿਚ ਸਲਾਹ ਦਿੱਤੀ ਗਈ ਹੈ ਕਿ ਜੇਕਰ ਅੱਗੇ ਤੋਂ ਕਦੇ ਇਸ ਤਰ੍ਹਾਂ ਦੀ ਬੀਮਾਰੀ ਆਵੇ ਤਾਂ ਉਸ ਨਾਲ ਕਿਵੇਂ ਜੂਝਣਾ ਚਾਹੀਦਾ ਹੈ ਅਤੇ ਕੋਰੋਨਾ ਸਮੇਂ ਕੀ-ਕੀ ਗਲਤੀਆਂ ਹੋਈਆਂ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link