11.54C Vancouver
ADS

Sep 22, 2026 1:37 PM - Connect Newsroom - Ramandeep Kaur with files from The Canadian Press

ਐਲਬਰਟਾ ਦੀ ਪ੍ਰੀਮੀਅਰ ਸਮਿਥ ਨੇ ਰੈਫਰੈਂਡਮ ਇਸ਼ਤਿਹਾਰਾਂ ਨੂੰ ‘ਨਿਰਪੱਖ’ ਰੱਖਣ ਦੇ ਦੋਸ਼ ਨੂੰ ਕੀਤਾ ਰੱਦ

Share On
alberta-premier-rejects-ucp-presidents-claim-government-is-muting-pro-canada-referendum-ads
Alberta Premier Danielle Smith faces questions over her government’s pro-Canada referendum messaging. (Photo: The Canadian Press)

ਪ੍ਰੀਮੀਅਰ ਡੈਨੀਅਲ ਸਮਿਥ ਨੇ ਆਪਣੀ ਹੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ president ਵੱਲੋਂ ਲਾਏ ਗਏ ਉਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਸਮਿਥ ਵੱਖ ਹੋਣ ਬਾਰੇ ਵੋਟ ਤੋਂ ਪਹਿਲਾਂ ਕੈਨੇਡਾ ਦੇ ਪੱਖ ਵਾਲੇ ਪ੍ਰਚਾਰ ਨੂੰ ਹੌਲੀ ਕਰਨ ਦਾ ਯਤਨ ਕਰ ਰਹੇ ਹਨ।

ਪ੍ਰੀਮੀਅਰ ਨੇ ਇੱਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ 'ਤੇ ਬਿਲਕੁਲ ਵੀ ਨਿਰਪੱਖ ਨਹੀਂ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ $4-ਮਿਲੀਅਨ ਦੀ ਇਸ਼ਤਿਹਾਰੀ ਮੁਹਿੰਮ ਲੋਕਾਂ ਨੂੰ ਇਹੀ ਅਪੀਲ ਕਰਦੀ ਹੈ ਕਿ ਐਲਬਰਟਾ ਕੈਨੇਡਾ ਦੇ ਅੰਦਰ ਇੱਕ sovereign province ਬਣਿਆ ਰਹੇ। ਸਮਿਥ ਨੇ ਦੁਹਰਾਇਆ ਹੈ ਕਿ ਉਹ 19 ਅਕਤੂਬਰ ਨੂੰ ਹੋਣ ਵਾਲੇ ਰੈਫਰੈਂਡਮ ਵਿੱਚ ਅਲਬਰਟਾ ਦੇ ਕੈਨੇਡਾ ਦੇ ਨਾਲ ਰਹਿਣ ਦੇ ਪੱਖ ਵਿੱਚ ਵੋਟ ਪਾਉਣਗੇ।

ਹਾਲਾਂਕਿ, ਉਨ੍ਹਾਂ ਦੀ ਇਸ ਗੱਲੋਂ ਆਲੋਚਨਾ ਹੋ ਰਹੀ ਹੈ ਕਿ ਉਹ ਕੈਨੇਡਾ ਪੱਖੀ ਧਿਰ ਲਈ ਜ਼ਮੀਨੀ ਪੱਧਰ 'ਤੇ ਸਰਗਰਮੀ ਨਾਲ ਪ੍ਰਚਾਰ ਨਹੀਂ ਕਰ ਰਹੇ। ਗੌਰਤਲਬ ਹੈ ਕਿ ਸਮਿਥ ਇਸ ਵੇਲੇ ਆਪਣੀ ਹੀ ਪਾਰਟੀ ਦੇ ਅੰਦਰ ਬੈਲੰਸ ਬਣਾ ਕੇ ਚੱਲ ਰਹੇ ਹਨ ਕਿਉਂਕਿ ਪਾਰਟੀ ਦੇ ਕੁਝ ਮੈਂਬਰ ਕੈਨੇਡਾ ਤੋਂ ਵੱਖ ਹੋਣੇ ਦੇ ਪੱਖ ਵਿਚ ਹਨ ਅਤੇ ਉਹ ਸਮਿਥ ਵੱਲੋਂ ਕੈਨੇਡਾ ਦਾ ਹਿੱਸਾ ਰਹਿਣ ਦੇ ਕੀਤੇ ਜਾ ਰਹੇ ਸਮਰਥਨ ਤੋਂ ਜਨਤਕ ਤੌਰ 'ਤੇ ਨਾਰਾਜ਼ ਹਨ।

Latest news

canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link