14.44C Vancouver
ADS

Nov 4, 2024 1:57 PM - The Canadian Press

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੂੰ ਪਾਰਟੀ ਵਲੋਂ ਮਿਲਿਆ 91 ਫੀਸਦੀ ਮੈਂਬਰਾਂ ਦਾ ਸਮਰਥਨ

Share On
alberta-premier-smith-gets-91-per-cent-support-in-leadership-review
Smith had said she was hoping to gain more than the 54 per cent support she received when she won the party leadership election in 2022.(Photo: The Canadian Press)

ਐਲਬਰਟਾ ਦੀ ਲੀਡਰ ਅਤੇ ਪ੍ਰੀਮੀਅਰ ਬਣਨ ਲਈ ਡੈਨੀਅਲ ਸਮਿਥ ਨੂੰ ਪਾਰਟੀ ਵਲੋਂ 91 ਫੀਸਦੀ ਮੈਂਬਰਜ਼ ਦਾ ਸਮਰਥਨ ਮਿਲਿਆ ਹੈ। ਸਮਿਥ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋ ਗਈ ਹੈ। 2022 ਵਿਚ ਉਨ੍ਹਾਂ ਨੂੰ ਸਿਰਫ 54 ਫੀਸਦੀ ਸਮਰਥਨ ਹਾਸਿਲ ਹੋਇਆ ਸੀ।

ਯੂ.ਸੀ.ਪੀ. ਮੈਂਬਰ ਡਾ: ਡੇਵਿਡ ਚੈਲਕ ਨੇ ਕਿਹਾ ਕਿ ਕਿਸੇ ਨੂੰ ਵੀ ਕਦੇ 100 ਫੀਸਦੀ ਸਮਰਥਨ ਨਹੀਂ ਮਿਲਦਾ ਅਤੇ ਸਮਿਥ ਨੂੰ ਇਸ ਲਈ ਚੁਣਿਆ ਗਿਆ ਹੈ ਕਿ ਕਿਉਂਕਿ ਉਹ ਸੂਬੇ ਨੂੰ ਪਹਿਲਾਂ ਨਾਲੋਂ ਆਜ਼ਾਦ ਕਰਵਾ ਰਹੀ ਹੈ।

ਦੱਸ ਦਈਏ ਕਿ ਪਿਛਲੀ ਵਾਰ ਜੇਸਨ ਕੈਨੀ ਦੇ ਹੱਥ ਲੀਡਰਸ਼ਿਪ ਦੇਣ ਲਈ 51.4 ਫੀਸਦੀ ਵੋਟਾਂ ਮਿਲੀਆਂ ਸਨ। ਦੱਸ ਦਈਏ ਕਿ ਸਮਿਥ ਇਸ ਵਾਰ ਵਿਧਾਨ ਸਭਾ ਦੇ ਸੈਸ਼ਨ ਵਿਚ ਕਈ ਨਵੇਂ ਕਾਨੂੰਨ ਬਣਾਉਣ ਦੀ ਤਿਆਰੀ ਵਿਚ ਹੈ, ਜਿਸ ਕਾਰਨ ਲੱਗਦਾ ਸੀ ਕਿ ਸ਼ਾਇਦ ਲੋਕ ਉਨ੍ਹਾਂ ਨੂੰ ਘੱਟ ਪਸੰਦ ਕਰਨਗੇ ਪਰ ਲੀਡਰਸ਼ਿਪ ਦੌੜ ਵਿਚ ਸ਼ਾਮਿਲ ਸਾਰੇ ਮੈਂਬਰਾਂ ਨੇ ਇਹ ਹੀ ਕਿਹਾ ਸੀ ਕਿ ਸਮਿਥ ਤੋਂ ਵਧੀਆ ਕੋਈ ਵੀ ਸੂਬੇ ਨੂੰ ਸੰਭਾਲ ਨਹੀਂ ਸਕਦਾ। ਸਮਿਥ ਨੂੰ ਮਿਲੀ ਇਸ ਸਪੋਰਟ ਨੂੰ ਦੇਖਦਿਆਂ ਲੱਗਦਾ ਹੈ ਕਿ 2027 ਵਿਚ ਆਉਣ ਵਾਲੀਆਂ ਆਮ ਚੋਣਾਂ ਵਿਚ ਉਹ ਮੁੜ ਸੱਤਾ ਸੰਭਾਲੇਗੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link