13.83C Vancouver
ADS

Feb 19, 2025 7:51 PM - The Canadian Press

ਐਲਬਰਟਾ ਦੀ ਪ੍ਰੀਮੀਅਰ ਅਤੇ ਹੈਲਥ ਮੰਤਰੀ ‘ਹੈਲਥ ਕੇਅਰ ਇਕਰਾਰਨਾਮਾ’ ਧੋਖਾਧੜੀ ਨੂੰ ਲੈ ਕੇ ਕਰਨਗੀਆਂ ਸੰਬੋਧਨ

Share On
alberta-premier-smith-to-give-update-on-response-to-health-corruption-allegations
The former head of Alberta Health Services alleges in a lawsuit that she was fired for probing questionable contracts pushed by government officials as high up as the premier's office.(Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਹੈਲਥ ਮੰਤਰੀ ਐਡਰੀਆਨਾ ਲਾਗਰੇਂਜ ਹੈਲਥ ਕੇਅਰ ਇਕਰਾਰਨਾਮਾ ਧੋਖਾਧੜੀ ਨੂੰ ਲੈ ਕੇ ਜਵਾਬ ਦੇਣ ਲਈ ਜਨਤਾ ਸਾਹਮਣੇ ਇਕੱਠੀਆਂ ਆਉਣਗੀਆਂ। ਸੂਬਾ ਸਰਕਾਰ ਦੇ ਔਫਿਸ ਮੁਤਾਬਕ ਉਹ ਦੁਪਹਿਰ 2 ਵਜੇ ਇਸ ਸਬੰਧੀ ਅਪਡੇਸ਼ਨ ਜਾਰੀ ਕਰਨਗੇ। ਉਹ ਦੱਸਣਗੇ ਕਿ ਸਰਕਾਰ ਨੇ ਧੋਖਾਧੜੀ ਨੂੰ ਲੈ ਕੇ ਲੱਗੇ ਦੋਸ਼ਾਂ ਦਾ ਕੀ ਜਵਾਬ ਦੇਣਾ ਹੈ।

ਦੱਸ ਦੇਈਏ ਕਿ ਐਲਬਰਟਾ ਹੈਲਥ ਦੀ ਸਾਬਕਾ ਸੀਈਓ ਅਥਾਨਾ ਮੈਂਟਜ਼ੇਲੋਪੋਲਸ ਨੂੰ ਤੋਂ ਹਟਾਉਣ ਦੇ ਮੁੱਦੇ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਹੋ ਰਹੀ ਹੈ। ਉਸ ਦਾ ਦੋਸ਼ ਹੈ ਕਿ ਉੱਚ ਅਧਿਕਾਰੀ ਮਿਲ ਕੇ ਵੱਡੀ ਧੋਖਾਧੜੀ ਕਰ ਰਹੇ ਹਨ।

ਮੈਂਟਜ਼ੇਲੋਪੋਲਸ ਨੇ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਸਰਕਾਰ ਅਤੇ ਹੋਰ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਇਸ ਲਈ $1.7 ਮਿਲੀਅਨ ਦਾ ਮੁਕੱਦਮਾ ਠੋਕਿਆ ਹੈ। ਉਸ ਨੇ ਹੈਲਥ ਮੰਤਰੀ ਨੂੰ ਇਸ ਸਭ ਵਿਚ ਸ਼ਾਮਿਲ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਕ ਜਾਂਚ ਵਿਚ ਸ਼ਾਮਿਲ ਹੋਣ ਕਾਰਨ ਉਸ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link