18.93C Vancouver
ADS

May 21, 2026 5:26 PM - Connect Newsroom - Ramandeep Kaur with files from The Canadian Press

ਪ੍ਰੀਮੀਅਰ ਡੈਨੀਅਲ ਸਮਿਥ ਅੱਜ ਵੱਖਵਾਦੀ ਰੈਫੰਡਮ ਬਹਿਸ ਬਾਰੇ ਅੱਜ ਕਰਨਗੇ ਸੰਬੋਧਨ

Share On
alberta-premier-to-deliver-televised-address-amid-renewed-separation-referendum-debate
The address is set to air at 6:45 p.m. on CTV, Global and Rogers television networks and will also be livestreamed on the premier’s social media channels. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸ਼ਾਮ ਇੱਕ ਵਿਸ਼ੇਸ਼ ਟੈਲੀਵਿਜ਼ਨ ਸੰਬੋਧਨ ਕਰਨ ਜਾ ਰਹੇ ਹਨ। ਇਹ ਸੰਬੋਧਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਕੈਨੇਡੀਅਨ ਫੈਡਰੇਸ਼ਨ ਤੋਂ ਐਲਬਰਟਾ ਦੇ ਵੱਖ ਹੋਣ ਸਬੰਧੀ ਰੈਫਰੈਂਡਮ ਕਰਵਾਉਣ ਦੀਆਂ ਅਫਵਾਹਾਂ ਹਨ।ਇਹ ਵਿਸ਼ੇਸ਼ ਸੰਬੋਧਨ ਅੱਜ ਸ਼ਾਮ 6:45 ਵਜੇ ਜਾਰੀ ਹੋਵੇਗਾ।

ਇਸ ਤੋਂ ਇਕ ਦਿਨ ਪਹਿਲਾਂ ਪ੍ਰੀਮੀਅਰ ਸਮਿਥ ਦੀ ਆਪਣੀ ਹੀ 'ਯੂਨਾਈਟਿਡ ਕੰਜ਼ਰਵੇਟਿਵ ਪਾਰਟੀ' ਦੇ ਕਾਕਸ ਮੈਂਬਰ ਕਮੇਟੀ ਵਿੱਚ ਇੱਕ ਅਹਿਮ ਮਤਾ ਪਾਸ ਕਰਵਾਉਣ ਵਿੱਚ ਅਸਫਲ ਰਹੇ ਯੂਸੀਪੀ ਮੈਂਬਰ ਨੈਟ ਗਲੂਬਿਸ਼ਵੱਲੋਂ ਇੱਕ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਪ੍ਰੀਮੀਅਰ ਸਮਿਥ ਨੂੰ ਅਪੀਲ ਕੀਤੀ ਗਈ ਸੀ ਕਿ ਉਹ 19 ਅਕਤੂਬਰ ਨੂੰ ਕੈਨੇਡੀਅਨ ਫੈਡਰੇਸ਼ਨ ਵਿੱਚ ਐਲਬਰਟਾ ਦੀ ਸਥਿਤੀ ਅਤੇ ਭਵਿੱਖ ਨੂੰ ਲੈ ਕੇ ਰੈਫਰੈਂਡਮ ਕਰਵਾਉਣ ਦਾ ਐਲਾਨ ਕਰਨ।

ਜਦੋਂ ਕਮੇਟੀ ਵਿੱਚ ਇਸ ਮਤੇ 'ਤੇ ਬਹਿਸ ਚੱਲ ਰਹੀ ਸੀ, ਤਾਂ ਉਸੇ ਦੌਰਾਨ ਯੂਸੀਪੀ ਕਾਕਸ ਵੱਲੋਂ ਗਲਤੀ ਨਾਲ ਇੱਕ ਪ੍ਰੈਸ ਰਿਲੀਜ਼ ਜਾਰੀ ਕਰ ਦਿੱਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਮਤਾ ਪਾਸ ਹੋ ਗਿਆ ਹੈ।ਵਿਰੋਧੀ ਧਿਰ ਐਨ.ਡੀ.ਪੀ. ਦੇ ਮੈਂਬਰਾਂ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ। ਹੰਗਾਮੇ ਕਾਰਨ ਮੀਟਿੰਗ ਦਾ ਸਮਾਂ ਖਤਮ ਹੋ ਗਿਆ ਅਤੇ ਕੋਈ ਨਤੀਜਾ ਨਹੀਂ ਨਿਕਲ ਸਕਿਆ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link