14.56C Vancouver
ADS

May 21, 2025 1:30 PM - The Canadian Press

ਐਲਬਰਟਾ ਵਿਚ ਖਸਰਾ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ,ਕੁੱਲ ਪੀੜਤਾਂ ਦੀ ਗਿਣਤੀ ਹੋਈ 486

Share On
alberta-reports-48-new-cases-of-measles-nears-500-case-mark-since-march
Government data shows that close to 80 per cent of all cases have been reported in children, including 149 cases in those under the age of five. (Photo: The Canadian Press)

ਐਲਬਰਟਾ ਵਿਚ ਖਸਰਾ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕੁੱਲ ਪੀੜਤਾਂ ਦੀ ਗਿਣਤੀ 486 ਹੋ ਗਈ ਹੈ।ਸੂਬੇ ਦੇ ਦੱਖਣੀ ਸਿਹਤ ਖੇਤਰ ਤੋਂ ਸਭ ਤੋਂ ਵੱਧ ਮਾਮਲੇ ਦਰਜ ਹੋਏ ਹਨ,ਜਿਨ੍ਹਾਂ ਵਿਚ ਲੈਥਬ੍ਰਿਜ,ਮੈਡੀਸਨ ਹੈਟ ਅਤੇ ਟੇਬਰ ਦੇ ਇਲਾਕੇ ਆਉਂਦੇ ਹਨ। ਪੀੜਤਾਂ ਵਿਚੋਂ 80 ਫੀਸਦੀ ਗਿਣਤੀ ਬੱਚਿਆਂ ਦੀ ਹੈ। 149 ਮਰੀਜ਼ਾਂ ਦੀ ਉਮਰ 5 ਸਾਲ ਤੋਂ ਘੱਟ ਹੈ। ਇਸ ਸਮੇਂ 35 ਮਰੀਜ਼ ਹਸਪਤਾਲਾਂ ਵਿਚ ਹਨ।

ਐਲਬਰਟਾ ਯੂਨੀਵਰਸਿਟੀ ਦੇ ਡਾ.ਲੇਨੋਰ ਸੈਕਸਿੰਗਰ ਦੇ ਮੁਤਾਬਕ ਪਹਿਲਾਂ ਹਰ ਸਾਲ ਖਸਰੇ ਦੇ ਕਰੀਬ 10 ਮਾਮਲੇ ਦਰਜ ਹੁੰਦੇ ਸਨ ਪਰ ਹੁਣ ਹਾਲਾਤ ਅਜਿਹੇ ਹਨ ਕਿ ਇਕ ਦਿਨ ਵਿਚ ਕਰੀਬ 15 ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਕੈਨੇਡਾ ਵਿਚ ਖਸਰੇ ਦੇ ਸਭ ਤੋਂ ਵੱਧ ਮਾਮਲੇ ਓਨਟਾਰੀਓ ਅਤੇ ਦੂਜੇ ਨੰਬਰ 'ਤੇ ਐਲਬਰਟਾ ਤੋਂ ਦਰਜ ਹੋਏ ਹਨ। ਸੂਬੇ ਵਲੋਂ ਲੋਕਾਂ ਨੂੰ ਖਸਰੇ ਤੋਂ ਬਚਾਅ ਲਈ ਟੀਕਾਕਰਣ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link