12.69C Vancouver
ADS

May 13, 2022 6:29 PM - THE CANADIAN PRESS

ਹਸਪਤਾਲਾਂ ਦੇ ਹਾਲਾਤ ਨੂੰ ਲੈ ਕੇ ਅਲਬਰਟਾ ਸਰਕਾਰ ਨੇ ਜਤਾਈ ਚਿੰਤਾ, NDP ਨੇ ਵਿੰਨ੍ਹਿਆ ਨਿਸ਼ਾਨਾ

Share On
alberta-says-19-of-50-new-icu-beds-are-online-but-hospitals-still-under-strain
Alberta Premier Jason Kenney

ਮਹਾਮਾਰੀ ਦੇ ਦੌਰ ਵਿਚਕਾਰ ਅਲਬਰਟਾ ਸਰਕਾਰ ਨੇ ਹਸਪਤਾਲਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਹਸਪਤਾਲਾਂ ਵਿਚ ਸਮਰੱਥਾ ਵਧਾਉਣ ਲਈ ਅਹਿਮ ਕਦਮ ਚੁੱਕੇ ਜਾਣ ਦੇ ਬਾਵਜੂਦ ਅਜੇ ਵੀ ਇਹ ਦਬਾਅ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮਾਰਚ ਬਜਟ ਵਿਚ 50 ਨਵੇਂ ਇੰਟੈਸਿਵ ਕੇਅਰ ਬੈੱਡਸ ਦਾ ਵਾਅਦਾ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 19 ਉਪਲਬਧ ਹੋ ਗਏ ਹਨ ਅਤੇ ਇਨ੍ਹਾਂ ਵਿਚ ਰੈਸਪੀਰੇਟਰੀ ਥੈਰੇਪਿਸਟਸਾਂ ਤੇ ਨਰਸਾਂ ਸਣੇ ਨਵੇਂ ਸਪੈਸ਼ਲਿਸਟ ਰੱਖੇ ਗਏ ਹਨ।

ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਕਿ ਬਾਕੀ ਬਚੇ ਇੰਟੈਸਿਵ ਕੇਅਰ ਬੈੱਡ ਖੁੱਲ੍ਹ ਜਾਣ ਤੋਂ ਬਾਅਦ ਸੂਬੇ ਵਿਚ ਇਨ੍ਹਾਂ ਦੀ ਕਮੀ ਨਹੀਂ ਰਹੇਗੀ।

ਸਿਹਤ ਮੰਤਰੀ ਜੈਸਨ ਕੋਪਿੰਗ ਨੇ ਕਿਹਾ ਕਿ ਨਵੇਂ ਬੈੱਡਾਂ ਦੇ ਨਾਲ ਵੀ ਕੋਵਿਡ-19 ਮਰੀਜ਼ਾ ਜ਼ਿਆਦਾ ਹੋਣ ਕਾਰਨ ਹਸਪਤਾਲ ਗੰਭੀਰ ਦਬਾਅ ਹੇਠ ਹਨ। ਉੱਥੇ ਹੀ, ਵਿਰੋਧੀ ਧਿਰ ਐੱਨ. ਡੀ. ਪੀ. ਨੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸੂਬਾ ਸਮੱਸਿਆ ਨੂੰ ਅਣਡਿੱਠਾ ਕਰਦੇ ਹੋਏ ਲੱਛਣਾਂ ਦਾ ਇਲਾਜ ਕਰ ਰਿਹਾ ਹੈ। ਐੱਨ. ਡੀ. ਪੀ. ਨੇ ਕਿਹਾ ਕਿ ਅਲਬਰਟਾ ਨੂੰ ਜ਼ਿਆਦਾ ਫੈਮਲੀ ਡਾਕਟਰਾਂ ਦੀ ਲੋੜ ਹੈ ਪਰ ਯੂਨਾਈਟਿਡ ਕੰਜ਼ਰਵੇਟਿਵ ਸਰਕਾਰ ਦੀ ਤਨਖਾਹਾਂ ਨੂੰ ਲੈ ਕੇ ਡਾਕਟਰਾਂ, ਨਰਸਾਂ ਨਾਲ ਲੜਾਈ ਅਤੇ ਕੰਮ ਕਰਨ ਦੇ ਹਾਲਾਤ ਦੀ ਵਜ੍ਹਾ ਨਾਲ ਕੇਅਰ ਵਿਚ ਗੰਭੀਰ ਗੈਪ ਪਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link