17.28C Vancouver
ADS

Nov 14, 2025 3:03 PM - Connect Newsroom - Ramandeep Kaur with files from The Canadian Press

ਐਲਬਰਟਾ ਪ੍ਰੀਮੀਅਰ ਨੇ ਪੀ.ਐਮ ਵਲੋਂ ਐਲਾਨੇ ਪ੍ਰੋਜੈਕਟਾਂ ਦਾ ਕੀਤਾ ਸਮਰਥਨ,ਵੈਸਟ ਕੋਸਟ ਤੇਲ ਪਾਈਪਲਾਈਨ ਲਈ ਕੋਸ਼ਿਸ਼ ਜਾਰੀ

Share On
alberta-says-talks-with-ottawa-continue-as-province-presses-for-new-pipeline-approval
Alberta Premier Danielle Smith speaks to reporters in Calgary. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਐਲਾਨੇ ਗਏ ਵੱਡੇ ਪ੍ਰੋਜੈਕਟਾਂ ਦੀ ਨਵੀਂ ਸੂਚੀ ਦਾ ਸਮਰਥਨ ਕੀਤਾ ਹੈ। ਹਾਲਾਂਕਿ, ਇਸ ਸੂਚੀ ਵਿੱਚ ਵੈਸਟ ਕੋਸਟ ਦੀ ਤੇਲ ਪਾਈਪਲਾਈਨ ਸ਼ਾਮਲ ਨਹੀਂ ਹੈ,ਜਿਸ ਦੀ ਸਮਿਥ ਸਰਕਾਰ ਵਕਾਲਤ ਕਰ ਰਹੀ ਹੈ।

ਸਮਿਥ ਦਾ ਕਹਿਣਾ ਹੈ ਕਿ ਬਿਟੂਮਨ ਪਾਈਪਲਾਈਨ ਅਤੇ ਫੈਡਰਲ ਇਨਵਾਇਰਮੈਂਟਲ ਲੌਸ ਵਿੱਚ ਸੁਧਾਰ ਬਾਰੇ ਗੱਲਬਾਤ ਜਾਰੀ ਹੈ,ਜਿਸ ਬਾਰੇ ਅਗਲੇ ਸਾਲ ਸਪਰਿੰਗ ਤੱਕ ਫੈਸਲਾ ਆਉਣ ਦੀ ਸੰਭਾਵਨਾ ਹੈ।ਦੱਸ ਦੇਈਏ ਕਿ ਫੈਡਰਲ ਸਰਕਾਰ ਨੇ ਬੀਤੇ ਦਿਨ 7 ਫਾਸਟ ਟਰੈਕ ਪ੍ਰਾਜੈਕਟ ਦੇ ਦੂਜੇ ਬੈਚ ਦੀ ਲਿਸਟ ਜਾਰੀ ਕੀਤੀ।ਸਮਿਥ ਨੇ ਕਿਹਾ ਇਨ੍ਹਾਂ ਵਿਚੋਂ ਬਹੁਤੇ ਵਧੀਆ ਰੈਵੇਨਿਊ ਦੇਣ ਵਾਲੇ ਪ੍ਰੋਜੈਕਟ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਟੂਮਨ ਪਾਈਪਲਾਈਨ ਲਈ ਗੱਲਬਾਤ ਜਾਰੀ ਰੱਖਣਗੇ। ਪੀ.ਐੱਮ.ਕਾਰਨੀ ਨੇ ਕਿਹਾ ਕਿ ਉਹ ਐਲਬਰਟਾ ਦੀ ਕਾਰਬਨ ਮਾਰਕੀਟ ਅਤੇ ਰੈਗੂਲੇਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਦੇਖਣਾ ਚਾਹੁੰਦੇ ਹਨ। ਸਮਿਥ ਨੇ ਕਿਹਾ ਕਿ ਜੇਕਰ ਓਟਵਾ ਤੇ ਐਲਬਰਟਾ ਨਵੇਂ ਰੈਗੂਲੇਟਰੀ ਭਵਿੱਖ ਲਈ ਸਮਝੌਤਾ ਕਰਦੇ ਹਨ ਤਾਂ ਨਵੀਂ ਪਾਈਪਲਾਈਨ ਦੀ ਅਗਵਾਈ ਲਈ ਕੰਪਨੀ ਮਿਲਣੀ ਸੌਖੀ ਹੋਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link