17.25C Vancouver
ADS

May 4, 2026 2:25 PM - Connect Newsroom - Ramandeep Kaur with files from The Canadian Press

ਐਲਬਰਟਾ ਵੱਖਵਾਦੀ ਸਮੂਹ ਕਨਫੈਡਰੇਸ਼ਨ ਛੱਡਣ 'ਤੇ ਜਨਮਤ ਸੰਗ੍ਰਹਿ ਲਈ ਦਾਇਰ ਕਰੇਗਾ ਪਟੀਸ਼ਨ

Share On
alberta-separatist-group-to-submit-petition-for-referendum-on-leaving-confederation
Mitch Sylvestre, who leads Stay Free Alberta, said the organization plans to deliver thousands of signed petition sheets to Elections Alberta’s head office in Edmonton. (Photo: The Canadian Press)

ਐਲਬਰਟਾ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਮੰਗ ਵਾਲੇ ਵੱਖਵਾਦੀਆਂ ਦਾ ਸਮੂਹ ਅੱਜ ਆਪਣੀ ਅਧਿਕਾਰਤ ਪਟੀਸ਼ਨ ਇਲੈਕਸ਼ਨ ਐਲਬਰਟਾ ਦੇ ਦਫ਼ਤਰ ਨੂੰ ਸੌਂਪਣ ਜਾ ਰਿਹਾ ਹੈ। ਇਸ ਪਟੀਸ਼ਨ ਰਾਹੀਂ ਪੂਰੇ ਸੂਬੇ ਵਿੱਚ ਆਜ਼ਾਦੀ ਦੇ ਮੁੱਦੇ 'ਤੇ ਰੈਫਰੈਂਡਮ ਕਰਵਾਉਣ ਦੀ ਮੰਗ ਕੀਤੀ ਗਈ ਹੈ। ਸਟੇਅ ਫ੍ਰੀ ਐਲਬਰਟਾ ਸਮੂਹ ਦੇ ਮੁਖੀ ਮਿਚ ਸਿਲਵੈਸਟਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜਨਵਰੀ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਸੀ।

ਰੈਫਰੈਂਡਮ ਕਰਵਾਉਣ ਲਈ ਲਗਭਗ 178,000 ਦਸਤਖਤਾਂ ਦੀ ਲੋੜ ਸੀ, ਪਰ ਸਮੂਹ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਸ ਤੋਂ ਕਿਤੇ ਵੱਧ ਨਾਮ ਇਕੱਠੇ ਕਰ ਲਏ ਹਨ।ਜੇਕਰ ਇਲੈਕਸ਼ਨ ਐਲਬਰਟਾ ਇਨ੍ਹਾਂ ਦਸਤਖਤਾਂ ਦੀ ਪੁਸ਼ਟੀ ਕਰ ਦਿੰਦਾ ਹੈ, ਤਾਂ ਪ੍ਰੀਮੀਅਰ ਡੈਨੀਅਲ ਸਮਿਥ ਦੇ ਪੁਰਾਣੇ ਬਿਆਨ ਮੁਤਾਬਕ, ਅਕਤੂਬਰ ਦੇ ਸ਼ੁਰੂ ਵਿੱਚ ਪੂਰੇ ਸੂਬੇ ਵਿੱਚ ਵੋਟਿੰਗ ਹੋ ਸਕਦੀ ਹੈ।ਹਾਲਾਂਕਿ ਐਲਬਰਟਾ ਦੇ ਫਸਟ ਨੇਸ਼ਨ ਦੇ ਇੱਕ ਸਮੂਹ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ ਕਿ ਇਹ ਪਟੀਸ਼ਨ ਸੰਧੀ ਦੇ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ। ਐਡਮੰਟਨ ਦੇ ਜੱਜ ਵੱਲੋਂ ਇਸ ਹਫ਼ਤੇ ਇਸ 'ਤੇ ਫੈਸਲਾ ਸੁਣਾਏ ਜਾਣ ਦੀ ਉਮੀਦ ਹੈ।

ਇਸ ਦੇ ਇਲਾਵਾ ਸੈਂਚੁਰੀਅਨ ਪ੍ਰੋਜੈਕਟ ਨਾਮਕ ਇੱਕ ਹੋਰ ਵੱਖਵਾਦੀ ਸਮੂਹ 'ਤੇ ਲਗਭਗ 30 ਲੱਖ ਵੋਟਰਾਂ ਦੇ ਨਾਮ ਅਤੇ ਪਤੇ ਜਨਤਕ ਕਰਨ ਦੇ ਇਲਜ਼ਾਮ ਲੱਗੇ ਹਨ। ਇਲੈਕਸ਼ਨ ਐਲਬਰਟਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਇੱਕ ਅਦਾਲਤੀ ਹੁਕਮ ਰਾਹੀਂ ਉਨ੍ਹਾਂ ਦੀ ਐਪ ਨੂੰ ਵੀ ਬੰਦ ਕਰਵਾ ਦਿੱਤਾ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link