16.85C Vancouver
ADS

Jul 22, 2026 2:15 PM - Connect Newsroom - Ramandeep Kaur with files from The Canadian Press

ਐਲਬਰਟਾ ਨੇ ਅੰਤਰ-ਸੂਬਾਈ ਸ਼ਰਾਬ ਵਿਕਰੀ ਲਈ ਨਵੇਂ ਸਮਝੌਤੇ 'ਤੇ ਕੀਤੇ ਦਸਤਖਤ

Share On
alberta-signs-interprovincial-agreement-to-expand-direct-alcohol-sales-across-canada
Alberta Premier Danielle Smith announces an agreement to reduce barriers to interprovincial alcohol sales across Canada. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਐਲਾਨ ਕੀਤਾ ਹੈ ਕਿ ਸੂਬੇ ਨੇ ਅੰਤਰ-ਸੂਬਾਈ ਸ਼ਰਾਬ ਦੀ ਵਿਕਰੀ 'ਚ ਆਉਂਦੀਆਂ ਰੁਕਾਵਟਾਂ ਨੂੰ ਹਟਾਉਣ ਲਈ ਇੱਕ ਅਹਿਮ ਸਮਝੌਤੇ 'ਤੇ ਦਸਤਖਤ ਕੀਤੇ ਹਨ।ਨਵੇਂ ਸਮਝੌਤੇ ਤਹਿਤ, ਕੈਨੇਡਾ ਦੇ ਪ੍ਰੀਮੀਅਰ ਨੇ ਨਿਯਮਾਂ 'ਚ ਬਦਲਾਅ ਕਰਨ 'ਤੇ ਸਹਿਮਤੀ ਪ੍ਰਗਟਾਈ ਹੈ, ਜਿਸ ਨਾਲ ਦੇਸ਼ ਦੇ ਸ਼ਰਾਬ ਉਤਪਾਦਕ ਹੁਣ ਦੂਜੇ ਸੂਬਿਆਂ ਦੇ ਗਾਹਕਾਂ ਨੂੰ ਸਿੱਧੇ ਤੌਰ 'ਤੇ ਆਪਣਾ ਮਾਲ ਵੇਚ ਸਕਣਗੇ।

ਸਮਿਥ ਅਨੁਸਾਰ, ਐਲਬਰਟਾ ਨੇ ਸਸਕੈਚਵਨ, ਮੈਨੀਟੋਬਾ, ਓਨਟਾਰੀਓ, ਨਿਊ ਬਰੰਜ਼ਵਿਕ, ਨੋਵਾ ਸਕੋਸ਼ੀਆ, ਪ੍ਰਿੰਸ ਐਡਵਰਡ ਆਈਲੈਂਡ, ਨਿਊਫਾਊਂਡਲੈਂਡ ਅਤੇ ਲੈਬਰਾਡੋਰ, ਅਤੇ ਬ੍ਰਿਟਿਸ਼ ਕੋਲੰਬੀਆ ਨਾਲ ਇਹ ਸਮਝੌਤਾ ਕੀਤਾ ਹੈ, ਜਿਸ ਨਾਲ ਸੂਬੇ ਦੇ ਸ਼ਰਾਬ ਉਦਯੋਗ ਲਈ ਨਵੇਂ ਬਾਜ਼ਾਰ ਅਤੇ ਵਿਕਾਸ ਦੇ ਮੌਕੇ ਖੁੱਲ੍ਹਣਗੇ।

ਇਹ ਕਦਮ ਕੈਨੇਡਾ ਵਿੱਚ ਅੰਤਰ-ਸੂਬਾਈ ਵਪਾਰਕ ਰੁਕਾਵਟਾਂ ਨੂੰ ਖਤਮ ਕਰਨ ਦੇ ਯਤਨ ਦਾ ਹਿੱਸਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਸ਼ਰਾਬ 'ਤੇ ਭਾਰੀ ਟੈਰਿਫ ਲਗਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਿਊਬੈਕ ਅਤੇ ਯੂਕੋਨ ਜਲਦ ਹੀ ਇਸ ਸਮਝੌਤੇ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ, ਜਦੋਂ ਕਿ ਬ੍ਰਿਟਿਸ਼ ਕੋਲੰਬੀਆ ਨੇ ਫਰਵਰੀ 2027 ਤੱਕ ਸਿੱਧੀ ਵਿਕਰੀ ਦੀ ਇਜਾਜ਼ਤ ਦੇਣ ਦਾ ਟੀਚਾ ਰੱਖਿਆ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link