20.06C Vancouver
ADS

Nov 29, 2024 3:15 PM - The Canadian Press

ਐਲਬਰਟਾ ਵਾਤਾਵਰਣ ਕਾਨੂੰਨ ਖਿਲਾਫ ਮੁੜ ਫੈਡਰਲ ਸਰਕਾਰ ਨੂੰ ਅਦਾਲਤ ਲੈ ਜਾਣ ਦੀ ਤਿਆਰੀ 'ਚ

Share On
alberta-taking-federal-government-to-court-over-revised-impact-assessment-law
The federal Impact Assessment Act determines whether major resource projects should be approved based on the environmental, economic or social impact each project might have.

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਉਨ੍ਹਾਂ ਦੀ ਸਰਕਾਰ ਫੈਡਰਲ ਸਰਕਾਰ ਨੂੰ ਵਾਤਾਵਰਣ ਕਾਨੂੰਨ ਦੇ ਵਿਰੋਧ ਵਿਚ ਦੂਜੀ ਵਾਰ ਅਦਾਲਤ ਵਿਚ ਲੈ ਜਾਣ ਦੀ ਤਿਆਰੀ ਵਿਚ ਹੈ।

ਫੈਡਰਲ ਸਰਕਾਰ ਚਾਹੁੰਦੀ ਹੈ ਕਿ ਦੇਸ਼ ਵਿਚ ਫੈਕਟਰੀਆਂ ਅਤੇ ਕੰਪਨੀਆਂ ਜਾਂ ਕਿਸੇ ਵੀ ਕਾਰਨ ਨਿਕਲਣ ਵਾਲੇ ਰਸਾਇਣਕ ਗੈਸਾਂ ਦੀ ਨਿਕਾਸੀ ਨੂੰ 2030 ਤੱਕ ਬਹੁਤ ਜ਼ਿਆਦਾ ਘਟਾ ਲਿਆ ਜਾਵੇ ਪਰ ਐਲਬਰਟਾ ਦਾ ਕਹਿਣਾ ਹੈ ਕਿ ਅਜਿਹਾ ਜਾਇਜ਼ ਨਹੀਂ ਕਿਉਂਕਿ ਸੂਬੇ ਵਿਚ ਸਭ ਤੋਂ ਵੱਧ ਤੇਲ ਅਤੇ ਗੈਸ ਕੰਪਨੀਆਂ ਹਨ, ਜੋ ਵਿਦੇਸ਼ਾਂ ਨਾਲ ਵੀ ਵਪਾਰ ਕਰਦੀਆਂ ਹਨ।

ਦੱਸ ਦਈਏ ਕਿ ਪ੍ਰਭਾਵ ਮੁਲਾਂਕਣ ਐਕਟ ਨੂੰ 2019 ਵਿਚ ਲਿਆਂਦਾ ਗਿਆ ਸੀ ਜਿਸ ਵਿਚ ਫੈਡਰਲ ਸਰਕਾਰ ਨੂੰ ਇਜਾਜ਼ਤ ਮਿਲੀ ਸੀ ਕਿ ਉਹ ਤੇਲ ਅਤੇ ਗੈਸ ਯੋਜਨਾਵਾਂ, ਪਾਵਰ ਪਲਾਂਟ, ਖਾਨ ਅਤੇ ਹੋਰ ਵੱਡੇ ਪ੍ਰੋਜੈਕਟਸ ਲਈ ਵਿਚਾਰ ਪੇਸ਼ ਕਰ ਸਕਦੇ ਹਨ।

ਹਾਲਾਂਕਿ 2023 ਵਿਚ ਕੈਨੇਡਾ ਦੀ ਸੁਪਰੀਮ ਕੋਰਟ ਨੇ ਦੱਸਿਆ ਸੀ ਕਿ ਇਨ੍ਹਾਂ ਵਿਚੋਂ ਵਧੇਰੇ ਗੈਰ-ਸੰਵਿਧਾਨਕ ਹਨ। ਸਮਿਥ ਨੇ ਅਕਤੂਬਰ ਵਿਚ ਵੀ ਪੀ. ਐੱਮ. ਜਸਟਿਨ ਟਰੂਡੋ ਨੂੰ ਪੱਤਰ ਲਿਖ ਕੇ ਇਸ ਬਾਰੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਹੁਣ ਮੁੜ ਦੋਵੇਂ ਸਰਕਾਰਾਂ ਇਸ ਮੁੱਦੇ ਨੂੰ ਲੈ ਕੇ ਆਹਮੋ-ਸਾਹਮਣੇ ਹਨ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link