17.21C Vancouver
ADS

Dec 3, 2024 2:05 PM - The Canadian Press

ਐਲਬਰਟਾ ਸਰਕਾਰ ਨੇ ਹਾਈਵੇਅਜ਼ 'ਤੇ ਫੋਟੋ ਰਾਡਾਰ ਘਟਾਉਣ ਦਾ ਲਿਆ ਫੈਸਲਾ

Share On
alberta-to-end-use-of-photo-radar-on-provincial-highways
At intersections equipped with cameras, running a red light could still net a driver a ticket, but speeding on a green light will not. (Photo: X/@DevinDVote)

ਐਲਬਰਟਾ ਸਰਕਾਰ ਨੇ ਸੂਬੇ ਦੇ ਹਾਈਵੇਅਜ਼ ਅਤੇ ਕਈ ਚੌਰਾਹਿਆਂ 'ਤੇ ਲੱਗੇ ਕਈ ਫੋਟੋ ਰਡਾਰ ਹਟਾਉਣ ਦਾ ਫੈਸਲਾ ਲਿਆ ਹੈ। ਇਹ ਬਦਲਾਅ 1 ਅਪ੍ਰੈਲ, 2025 ਤੋਂ ਲਾਗੂ ਹੋਵੇਗਾ। ਸੂਬਾ ਸਰਕਾਰ ਪਹਿਲਾਂ ਵੀ ਇਸ ਨੂੰ ਸਿਰਫ ਪੈਸੇ ਠੱਗਣ ਵਾਲਾ ਤਰੀਕਾ ਦੱਸ ਕੇ ਇਸ ਨੂੰ ਹਟਾਉਣ ਲਈ ਉਪਰਾਲੇ ਕਰਦੀ ਰਹੀ ਹੈ।

ਔਫੀਸ਼ੀਅਲਜ਼ ਮੁਤਾਬਕ ਸਕੂਲ, ਖੇਡ ਮੈਦਾਨ ਅਤੇ ਉਸਾਰੀ ਜ਼ੋਨ 'ਤੇ ਵੀ ਇਨ੍ਹਾਂ ਨੂੰ ਘਟਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਗਿਣਤੀ ਵਿਚ ਕਮੀ ਨਹੀਂ ਆਈ। ਸੂਬੇ ਦੇ ਆਵਾਜਾਈ ਮੰਤਰੀ ਨੇ ਕਿਹਾ ਕਿ ਮਿਹਨਤੀ ਐਲਬਰਟਨਜ਼ ਦੀ ਕਮਾਈ ਨੂੰ ਜੁਰਮਾਨਿਆਂ ਵਿਚ ਇਸ ਤਰ੍ਹਾਂ ਖਰਾਬ ਨਹੀਂ ਕਰਨਾ ਚਾਹੁੰਦੇ। ਨਗਰ ਪਾਲਿਕਾਵਾਂ ਉਨ੍ਹਾਂ ਇਲ਼ਾਕਿਆਂ ਵਿਚ ਫੋਟੋ ਰਡਾਰ ਲਗਵਾਉਣ ਲਈ ਕਹਿ ਸਕਦੀਆਂ ਹਨ, ਜਿੱਥੇ ਬਹੁਤ ਜ਼ਿਆਦਾ ਸੜਕ ਹਾਦਸੇ ਵਾਪਰਦੇ ਹਨ। ਪਿਛਲੇ ਸਾਲ ਨਗਰ ਪਾਲਿਕਾਵਾਂ ਨੇ ਇਸ ਰਾਹੀਂ $145 ਮਿਲੀਅਨ ਦਾ ਜੁਰਮਾਨਾ ਇਕੱਠਾ ਕੀਤਾ ਸੀ।

ਐਡਮਿੰਟਨ ਦੇ ਕੁਝ ਔਫੀਸ਼ੀਅਲਜ਼ ਨੇ ਕਿਹਾ ਕਿ ਇਸ ਦਾ ਕਾਫੀ ਫਾਇਦਾ ਸੀ ਅਤੇ ਲੋਕ ਕਾਫੀ ਸੁਚੇਤ ਹੋ ਕੇ ਵਾਹਨ ਚਲਾਉਂਦੇ ਸਨ। ਇਸ ਤਰ੍ਹਾਂ ਫੋਟੋ ਰਡਾਰ ਹਟਾਉਣ ਨਾਲ ਲੋਕਾਂ ਦੇ ਦਿਲਾਂ ਵਿਚੋਂ ਡਰ ਨਿਕਲ ਜਾਵੇਗਾ।

Latest news

tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
court-restrains-majithia-khaira-and-retired-justice-ranjit-singh-in-gurpreet-kaur-case
Punjabi

ਮਜੀਠੀਆ-ਖਹਿਰਾ ਸਮੇਤ 3 ਖ਼ਿਲਾਫ਼ ਗੁਰਪ੍ਰੀਤ ਕੌਰ ਦੀ ਪਟੀਸ਼ਨ, ਅਦਾਲਤ ਨੇ ਲਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link