15.53C Vancouver
ADS

Mar 28, 2024 8:22 PM - The Canadian Press

ਐਲਬਰਟਾ ਦੇ ਬਜ਼ੁਰਗਾਂ ਨੂੰ ਵੱਡੀ ਰਾਹਤ, ਰਜਿਸਟਰੀ ਸਰਵਿਸ ਲਈ ਮਿਲੇਗੀ 25 ਫੀਸਦੀ ਛੋਟ

Share On
alberta-to-offer-seniors-25-per-cent-discount-for-registry-services
The United Conservative Party government estimates in its most recent budget that the discount will mean annual savings for seniors of up to $16.5 million to $20 million.

ਐਲਬਰਟਾ ਦੇ ਬਜ਼ੁਰਗਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਐਲਬਰਟਾ ਸਰਕਾਰ ਨੇ ਅੱਜ ਘੋਸ਼ਣਾ ਕੀਤੀ ਕਿ ਜਿਨ੍ਹਾਂ ਬਜ਼ੁਰਗਾਂ ਦੀ ਉਮਰ 65 ਅਤੇ ਇਸ ਤੋਂ ਵੱਧ ਹੈ, ਉਨ੍ਹਾਂ ਨੂੰ ਨਿੱਜੀ ਰਜਿਸਟਰੀ ਸਰਵਿਸ ਲਈ 25 ਫੀਸਦੀ ਛੋਟ ਮਿਲੇਗੀ। ਇਹ ਛੋਟ 1 ਅਪ੍ਰੈਲ ਤੋਂ ਲਾਗੂ ਹੋਣ ਜਾ ਰਹੀ ਹੈ।

ਪ੍ਰੀਮੀਅਰ ਡੈਨੀਅਲ ਸਮਿਥ ਨੇ ਕਿਹਾ ਕਿ ਇਹ ਖਰਚੇ ਐਲਬਰਟਨਜ਼ ਦੀ ਜ਼ਿੰਦਗੀ ਦਾ ਹਿੱਸਾ ਹਨ। ਕਈ ਬਜ਼ੁਰਗਾਂ ਲਈ ਗੁਜ਼ਾਰਾ ਕਰਨਾ ਮੁਸ਼ਕਿਲ ਹੈ, ਉਹ ਘਰ ਵਿਚ ਸੁਰੱਖਿਅਤ ਰਹਿਣ ਲਈ ਮਦਦ ਲੱਭਦੇ ਹਨ। ਸਰਵਿਸ ਐਲਬਰਟਾ ਦੇ ਮੰਤਰੀ ਡੇਲ ਨੈਲੀ ਨੇ ਕਿਹਾ ਕਿ ਐਲਬਰਟਾ ਵਿਚ ਲਗਭਗ 178,000 ਸੀਨੀਅਰਜ਼ ਕੋਲ ਇੰਨੀ ਕੁ ਇਨਕਮ ਹੁੰਦੀ ਹੈ ਕਿ ਉਹ ਜ਼ਰੂਰਤਾਂ ਹੀ ਪੂਰੀਆਂ ਕਰਦੇ ਹਨ।

ਇਹ ਛੋਟ ਪੇਅਮੈਂਟ ਦੇ ਸਮੇਂ ਅਪਲਾਈ ਹੋਵੇਗੀ ਅਤੇ ਇਹ ਸੌਖੀ ਪ੍ਰਕਿਰਿਆ ਹੈ। ਇਸ ਲਈ ਕਿਸੇ ਤਰ੍ਹਾਂ ਦੀਆਂ ਅਰਜ਼ੀਆਂ ਭਰਨ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਸਮੇਂ 700,000 ਬਜ਼ੁਰਗ ਹਨ ਅਤੇ 2035 ਤੱਕ ਇਨ੍ਹਾਂ ਦੀ ਗਿਣਤੀ 1 ਮਿਲੀਅਨ ਹੋ ਸਕਦੀ ਹੈ।

ਐਡਮੰਟਨ ਸੀਨੀਅਰਜ਼ ਕੋਆਰਡੀਨੇਟਿੰਗ ਕੌਂਸਲ ਦੀ ਕਾਰਜਕਾਰੀ ਡਾਇਰੈਕਟਰ ਮੁਤਾਬਕ ਸੀਨੀਅਰਜ਼ ਨੂੰ ਵਾਹਨਾਂ ਦੀ ਰਜਿਸਟਰੇਸ਼ਨ, ਡਰਾਈਵਰ ਲਾਈਸੈਂਸ ਨੂੰ ਰੀਨਿਊ ਕਰਵਾਉਣ ਅਤੇ ਜ਼ਮੀਨ ਦੀ ਰਜਿਸਟਰੀ ਵਿਚ ਛੋਟ ਮਿਲੇਗੀ। ਇਹ ਨਿੱਜੀ ਜਾਂ ਆਨਲਾਈਨ ਅਪਲਾਈ ਕਰਨ ਦੌਰਾਨ ਉਪਲੱਬਧ ਹੋਵੇਗਾ। ਹਾਲਾਂਕਿ ਨਿੱਜੀ ਪ੍ਰੋਪਰਟੀ ਸਰਵਿਸ, ਜੁਰਮਾਨਾ, ਕੋਰਪਰੇਟ ਜਾਂ ਬਿਜ਼ਨਸ ਸਰਵਿਸਸ ਲਈ ਛੋਟ ਦੀ ਸੁਵਿਧਾ ਨਹੀਂ ਮਿਲੇਗੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link