14.39C Vancouver
ADS

May 11, 2021 3:34 PM -

ਐਲਬਰਟਾ ਵਿੱਚ ਐਸਟਰਾਜ਼ੇਨੇਕਾ ਵੈਕਸੀਨ ਦੀ ਪਹਿਲੀ ਖੁਰਾਕ ਨਹੀਂ ਦਿੱਤੀ ਜਾਵੇਗੀ : ਮੀਡਿਆ ਰਿਪੋਰਟ

Share On
alberta-to-stop-giving-first-doses-of-astrazeneca-covid-19-shot-media-report
Pharmacist Barbara Violo holds a vial of the Oxford-AstraZeneca COVID-19 vaccine at the Junction Chemist, an independent pharmacy, in Toronto, Friday, March 12, 2021. THE CANADIAN PRESS/Nathan Denett

ਗਲੋਬ ਐਂਡ ਮੇਲ ਅਖਬਾਰ ਦੀ ਇੱਕ ਰਿਪੋਰਟ ਅਨੁਸਾਰ ਐਲਬਰਟਾ ਵਿੱਚ ਔਕਸਫੋਰਡ ਐਸਟਰਾਜ਼ੇਨੇਕਾ ਦੀ ਕੋਵਿਡ-19 ਵੈਕਸੀਨ ਦੀਆਂ ਪਹਿਲੀਆਂ ਖੁਰਾਕਾਂ ਦੇਣੀਆਂ ਬੰਦ ਕਰ ਦਿੱਤੀਆਂ ਗਈਆਂ ਹਨ।

ਸੂਬੇ ਵਿੱਚ ਵੈਕਸੀਨ ਟਾਸਕ ਫੋਰਸ ਦੀ ਵਾਗਡੋਰ ਸੰਭਾਲ ਰਹੇ ਕ੍ਰਿਸਟਨ ਕਲਾਇਨ ਮੁਤਾਬਕ ਐਲਬਰਟਾ ਵਿਚ ਐੱਮ.ਆਰ.ਐਨ.ਏ. ਵੈਕਸੀਨ ਦੀਆਂ ਪਹਿਲੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ।

ਰਿਪੋਰਟ ਅਨੁਸਾਰ ਇਹ ਕਦਮ ਜਿੱਥੇ ਫਾਈਜ਼ਰ-ਬਾਇਓਐਨਟੈਕ ਅਤੇ ਮਡਰਨਾ ਦੀ ਵਧੇਰੇ ਸਪਲਾਈ ਕਾਰਨ ਚੁੱਕਿਆ ਗਿਆ ਹੈ, ਉੱਥੇ ਹੀ ਕਾਫ਼ੀ ਹੱਦ ਤਕ ਇਹ ਫ਼ੈਸਲਾ ਐਸਟਰਾਜ਼ੇਨੇਕਾ ਦੇ ਦੁਰਲੱਭ ਬਲੱਡ ਕਲੌਟ ਨਾਲ ਸਬੰਧਤ ਹੋਣ ਕਾਰਨ ਵੀ ਲਿਆ ਗਿਆ ਹੈ।

ਕਲਾਈਨ ਅਨੁਸਾਰ ਐਸਟਰਾਜ਼ੇਨੇਕਾ ਵੈਕਸੀਨ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਏ ਜਾਣਗੇ ਜੋ ਐੱਮ.ਆਰ.ਐਨ.ਏ. ਵੈਕਸੀਨ ਹਾਸਲ ਨਹੀਂ ਕਰਨਾ ਚਾਹੁੰਦੇ ਜਾਂ ਸਿਹਤ ਕਾਰਨਾਂ ਕਾਰਨ ਹਾਸਲ ਨਹੀਂ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਇਹ ਫੈਸਲਾ ਨਹੀਂ ਲਿਆ ਗਿਆ ਕਿ ਜਿਹੜੇ ਲੋਕ ਐਸਟਰਾਜ਼ੇਨੇਕਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲ ਕਰ ਚੁੱਕੇ ਹਨ, ਉਨ੍ਹਾਂ ਨੂੰ ਦੂਜੀ ਖੁਰਾਕ ਕਿਹੜੀ ਵੈਕਸੀਨ ਦੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਸਟਰਾਜ਼ੇਨੇਕਾ ਵੈਕਸੀਨ ’ਤੇ ਬੀਤੇ ਕੁਝ ਹਫ਼ਤਿਆਂ ਤੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਖ਼ਾਸਕਰ ਕੈਨੇਡਾ ਦੇ ਵੈਕਸੀਨ ਮਾਹਰਾਂ ਦੇ ਪੈਨਲ ਵੱਲੋਂ ਕੀਤੀ ਉਸ ਟਿੱਪਣੀ ਤੋਂ ਬਾਅਦ ਜਿਸ ਵਿੱਚ ਉਨ੍ਹਾਂ ਲੋਕਾਂ ਨੂੰ ਐਸਟਰਾਜ਼ੇਨੇਕਾ ਦੀ ਡੋਜ਼ ਦੀ ਬਜਾਏ ਫਾਈਜ਼ਰ ਅਤੇ ਮਡਰਨਾ ਦੀ ਖੁਰਾਕ ਦੀ ਉਡੀਕ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਸੀ ਜਿਨ੍ਹਾਂ ਨੂੰ ਕੋਵਿਡ -19 ਤੋਂ ਵਧੇਰੇ ਖ਼ਤਰਾ ਨਹੀਂ ਹੈ।

ਔਨਟਾਰਿਓ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਥੇ ਦੋ ਵੱਖ ਵੱਖ ਕੰਪਨੀਆਂ ਦੀਆਂ ਕੋਵਿਡ -19 ਵੈਕਸੀਨ ਦੀਆਂ ਖੁਰਾਕਾਂ ਹਾਸਿਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link