15.04C Vancouver
ADS

Jul 4, 2025 7:36 PM - Connect Newsroom

ਐਲਬਰਟਾ ਵਾਸੀਆਂ ਨੂੰ ਹੁਣ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਲਈ ਖ਼ੁਦ ਨੂੰ ਕਰਨਾ ਹੋਵੇਗਾ ਰਜਿਸਟਰ

Share On
albertans-will-now-have-to-register-to-vote-in-municipal-elections
The city says that voters will have to verify their information by August 15 to ensure that their name is on the list on voting day.(Photo - The Canadian Press)

ਐਲਬਰਟਾ ਵਾਸੀਆਂ ਨੂੰ ਹੁਣ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਲਈ ਖੁਦ ਨੂੰ ਰਜਿਸਟਰ ਕਰਨ ਦੀ ਲੋੜ ਹੋਵੇਗੀ। ਗੌਰਤਲਬ ਹੈ ਕਿ ਰਜਿਸਟਰ ਕਰਨ ਦੀ ਆਖ਼ਰੀ ਮਿਤੀ 15 ਅਗਸਤ ਹੈ। ਇਹ ਰਜਿਸਟਰੇਸ਼ਨ 20 ਅਕਤੂਬਰ ਨੂੰ ਹੋਣ ਜਾ ਰਹੀਆਂ ਮਿਊਂਸੀਪਲ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾ ਰਹੀ ਹੈ।ਸ਼ਹਿਰ ਦਾ ਕਹਿਣਾ ਹੈ ਕਿ ਵੋਟਰਾਂ ਨੂੰ 15 ਅਗਸਤ ਤੱਕ ਆਪਣੀ ਜਾਣਕਾਰੀ ਦੀ ਪੁਸ਼ਟੀ ਕਰਨੀ ਹੋਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਿੰਗ ਵਾਲੇ ਦਿਨ ਉਨ੍ਹਾਂ ਦਾ ਨਾਮ ਸੂਚੀ ਵਿੱਚ ਦਰਜ ਹੈ।

ਜ਼ਿਕਰਯੋਗ ਹੈ ਕਿ ਜੋ ਵੋਟਰ ਇਸ 15 ਅਗਸਤ ਤੱਕ ਆਪਣੀ ਰਜਿਸਟਰੇਸ਼ਨ ਕਰਵਾਉਣ ਤੋਂ ਰਹਿ ਜਾਂਦੇ ਹਨ ਉਹ ਵੋਟਾਂ ਵਾਲੇ ਦਿਨ ਵਿਅਕਤੀਗਤ ਤੌਰ ‘ਤੇ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ।

ਦੱਸ ਦੇਈਏ ਕਿ 2021 ਦੀਆਂ ਮਿਊਂਸੀਪਲ ਚੋਣਾਂ ਸਮੇਂ ਕੀਤੀਆਂ ਗਈਆਂ ਤਬਦੀਲੀਆਂ ਵਿੱਚ ਇੱਕ ਤਬਦੀਲੀ ਵੋਟਰ ਰਜਿਸਟਰੇਸ਼ਨ ਦੀ ਸੀ। ਇਹਨਾਂ ਚੋਣਾਂ ਵਿੱਚ ਅਲਬਰਟਾ ਸਰਕਾਰ ਵੱਲੋਂ ਇਲੈਕਟ੍ਰਾਨਿਕ ਵੋਟ ਟੇਬਿਊਲੇਟਰ ‘ਤੇ ਪਾਬੰਦੀ ਲਾਉਣ ਕਾਰਨ ਵੋਟਾਂ ਦੀ ਹੱਥੀਂ ਗਿਣਤੀ ਕਰਨ ਲਈ ਲਗਭਗ 1000 ਹੋਰ ਵਲੰਟੀਅਰਾਂ ਦੀ ਵੀ ਲੋੜ ਪਏਗੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link