14.66C Vancouver
ADS

May 27, 2025 4:15 PM - The Canadian Press

ਐਲਬਰਟਾ ਦੇ ਤਿੰਨ ਇਲਾਕਿਆਂ ਵਿਚ ਜੂਨ ਮਹੀਨੇ ਹੋਣਗੀਆਂ ਜ਼ਿਮਨੀ ਚੋਣਾਂ

Share On
albertas-smith-calls-three-byelections-where-ndp-leader-separatist-leader-to-run
Besides candidates from Alberta's two main parties, separatist candidate and Alberta Republican Party leader Cam Davies is also running in Olds-Didsbury-Three Hills.(Photo: The Canadian Press)

ਐਲਬਰਟਾ ਦੇ ਤਿੰਨ ਇਲਾਕਿਾਆਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ ਅਤੇ ਐਨ.ਡੀ.ਪੀ. ਲੀਡਰ ਨਾਹੀਦ ਨੈਨਸ਼ੀ ਵੀ ਇਸ ਵਾਰ ਵਿਧਾਨਸਭਾ ਵਿਚ ਸੀਟ ਲੈਣ ਲਈ ਆਪਣੀ ਕਿਸਮਤ ਅਜਮਾਉਣਗੇ। ਐਡਮਿੰਟਨ-ਏਲਰਸਲੀ, ਐਡਮਿੰਟਨ-ਸਟ੍ਰੈਥਕੋਨਾ ਅਤੇ ਓਲਡਸ-ਡਿੱਡਸਬਰੀ-ਥ੍ਰੀ ਹਿਲਜ਼ ਵਿਚ 23 ਜੂਨ ਨੂੰ ਵੋਟਿੰਗ ਹੋਵੇਗੀ, ਹਾਲਾਂਕਿ 17 ਜੂਨ ਨੂੰ ਐ਼ਡਵਾਂਸ ਵੋਟਿੰਗ ਰੱਖੀ ਗਈ ਹੈ। ਸੋਮਵਾਰ ਦੁਪਹਿਰ ਕੌਂਸਲ ਨੇ ਇਸ ਦੀ ਘੋਸ਼ਣਾ ਕੀਤੀ।

ਦੱਸ ਦੇਈਏ ਕਿ ਦਸੰਬਰ, 2024 ਨੂੰ ਐਨਡੀਪੀ ਆਗੂ ਰੇਚਲ ਨੋਟਲੀ ਨੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਅਤੇ ਐਡਮਿੰਟਨ-ਸਟ੍ਰੈਥਕੋਨਾ ਸੀਟ ਖਾਲੀ ਹੋ ਗਈ ਸੀ। ਨੈਨਸ਼ੀ ਇਸ ਇਲਾਕੇ ਤੋਂ ਚੋਣ ਲੜਨਗੇ। ਉਨ੍ਹਾਂ ਦਾ ਮੁਕਾਬਲਾ ਯੂ.ਸੀ.ਪੀ. ਦੇ ਡਾਰਬੀ ਕ੍ਰੋਚ ਨਾਲ ਹੋਵੇਗਾ। ਐਡਮਿੰਟਨ-ਏਲਰਸਲੀ ਤੋਂ ਐਨ.ਡੀ.ਪੀ. ਵਲੋਂ ਗੁਰਤੇਜ ਸਿੰਘ ਬਰਾੜ ਅਤੇ ਯੂ.ਸੀ.ਪੀ. ਵਲੋਂ ਨਰੇਸ਼ ਭਾਰਦਵਾਜ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਨਰੇਸ਼ 2008 ਤੋਂ 2015 ਤੱਕ ਇੱਥੋਂ ਦੇ ਐਮ.ਐਲ.ਏ ਰਹੇ ਹਨ। 2015 ਵਿਚ ਰਿਸ਼ਵਤ ਦਾ ਦੋਸ਼ ਲੱਗਣ ਕਾਰਨ ਉਨ੍ਹਾਂ ਚੋਣਾਂ ਵਿਚੋਂ ਆਪਣਾ ਨਾਮ ਵਾਪਸ ਲੈ ਲਿਆ ਸੀ ਤੇ ਜਾਂਚ ਮਗਰੋਂ ਉਨ੍ਹਾਂ ਨੂੰ ਬੇਕਸੂਰ ਪਾਇਆ ਗਿਆ ਸੀ। ਓਲਡਸ-ਡਿੱਡਸਬਰੀ-ਥ੍ਰੀ ਹਿਲਜ਼ ਤੋਂ ਯੂ.ਸੀ.ਪੀ. ਵਲੋਂ ਤਾਰਾ ਸੌਅਰ ਚੋਣ ਲੜੇਗੀ ਅਤੇ ਐੱਨ. ਡੀ. ਪੀ. ਨੇ ਅਜੇ ਆਪਣੇ ਉਮੀਦਵਾਰ ਦੀ ਘੋਸ਼ਣਾ ਕਰਨੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link