11.53C Vancouver
ADS

Nov 18, 2020 2:38 AM -

ਕਿਸੇ ਪ੍ਰਕਾਰ ਦੀ ਅੰਤਰਰਾਸ਼ਟਰੀ ਯਾਤਰਾ ਤੋਂ ਕੀਤਾ ਜਾਵੇ ਬਚਾਅ: ਪ੍ਰਧਾਨ ਮੰਤਰੀ ਟਰੂਡੋ

Share On
all-canadians-should-avoid-international-travel-pm-justin-trudeau
Prime Minister Justin Trudeau listens to a reporters question during a news conference in Ottawa, Tuesday November 10, 2020. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੈਨੇਡਾ ਦੀ ਟ੍ਰੈਵਲ ਐਡਵਾਈਜ਼ਰੀ, ਕਿਸੇ ਵੀ ਪ੍ਰਕਾਰ ਦੀ ਅੰਤਰਰਾਸ਼ਟਰੀ ਯਾਤਰਾ ਤੋਂ ਬਚਾਅ ਕਰਨ ਦੀ ਸਲਾਹ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਪੈਂਡੇਮਿਕ ਦੇ ਹਾਲਾਤਾਂ 'ਚ ਯਾਤਰਾ ਕਰਨਾ ਸੁਰੱਖਿਅਤ ਨਹੀਂ ਹੈ।

ਹਾਲਾਂਕਿ ਟਰੂਡੋ ਨੇ ਇਹ ਵੀ ਕਿਹਾ ਕਿ ਜੇਕਰ ਯਾਤਰਾ ਕਰਨਾ ਜ਼ਰੂਰੀ ਹੈ ਤਾਂ ਇੰਨਾ ਜ਼ਰੂਰ ਪੁਖਤਾ ਕਰ ਲਿਆ ਜਾਵੇ ਕਿ ਟ੍ਰੈਵਲ ਇੰਸ਼ੋਰੈਂਸ ਕਰਵਾਈ ਜਾਵੇ ਅਤੇ ਵੇਖ ਲਿਆ ਜਾਵੇ ਕਿ ਜਿਸ ਦੇਸ਼ ਦੀ ਯਾਤਰਾ ਕੀਤੀ ਜਾ ਰਹੀ ਹੈ, ਉੱਥੇ ਸਿਹਤ ਸੇਵਾਵਾਂ ਦਾ ਕਿਸ ਪ੍ਰਕਾਰ ਦਾ ਪ੍ਰਬੰਧ ਹੈ।

ਪੀ.ਐਮ. ਟਰੂਡੋ ਨੇ ਕਿਹਾ, ਇਸ ਸਾਲ ਕ੍ਰਿਸਮਸ ਕਿਵੇਂ ਦੀ ਹੋਵੇਗੀ ਫ਼ਿਲਹਾਲ ਕਹਿਣਾ ਮੁਸ਼ਕਿਲ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ਵਾਸੀਆਂ ਨੂੰ ਕਿਹਾ ਹੈ ਕਿ ਇਸ ਸਾਲ ਦੀਆਂ ਛੁੱਟੀਆਂ ਕਿਵੇਂ ਦੀਆਂ ਹੋਣਗੀਆਂ ਅਤੇ ਕ੍ਰਿਸਮਸ ਕਿਵੇਂ ਮਨਾਈ ਜਾਵੇਗੀ, ਇਹ ਉਸ ਵੇਲੇ ਤੱਕ ਦੇ ਚੁੱਕੇ ਸਭ ਦੇ ਕਦਮਾਂ 'ਤੇ ਨਿਰਭਰ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਵੇਲਾ ਆਮ ਜਿਹਾ ਨਹੀਂ ਹੈ, ਅਤੇ ਦੇਸ਼ 'ਚ ਵਾਇਰਸ ਸੰਬੰਧੀ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ।

ਪਰ ਉਨ੍ਹਾਂ ਕਿਹਾ ਕਿ ਘੱਟ ਪ੍ਰਭਾਵਿਤ ਇਲਾਕਿਆਂ 'ਚ ਅਤੇ ਵਧੇਰੇ ਪ੍ਰਭਾਵਿਤ ਇਲਾਕਿਆਂ 'ਚ ਛੁੱਟੀਆਂ ਦੇ ਵੱਖੋ-ਵੱਖਰੇ ਰਹਿਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਵਾਇਰਸ ਤੋਂ ਬਚਾਅ ਲਈ ਚੁੱਕੇ ਜਾ ਰਹੇ ਕਦਮਾਂ ਦੀ ਪਾਲਣਾ ਕਰਦੇ ਰਹਿਣਾ ਜ਼ਰੂਰੀ ਹੈ।

ਬੀਤੇ ਇੱਕ ਹਫ਼ਤੇ 'ਚ ਵਾਇਰਸ ਪੀੜਤਾਂ ਦੀ ਮੌਤ ਦਾ ਔਸਤ ਪ੍ਰਤੀ ਦਿਨ 66 ਤੱਕ ਪਹੁੰਚਿਆ

ਦੇਸ਼ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਦੇਸ਼ 'ਚ ਕੋਵਿਡ-19 ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਅਤੇ ਇਸ ਦੇ ਨਾਲ ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬੁਜ਼ੁਰਗਾਂ ਲਈ ਇਸ ਦਾ ਖਤਰਾ ਕਾਫੀ ਵਧ ਗਿਆ ਹੈ।

ਉਨ੍ਹਾਂ ਕਿਹਾ ਕਿ ਬੀਤੇ ਹਫ਼ਤੇ ਦੇਸ਼ 'ਚ ਔਸਤਨ 66 ਵਾਇਰਸ ਪੀੜਤਾਂ ਦੀ ਹਰ ਰੋਜ਼ ਮੌਤ ਰਿਪੋਰਟ ਹੋਈ ਹੈ।

ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਦਾਖਿਲ ਹੋ ਰਹੇ ਮਰੀਜ਼ਾਂ ਦੀ ਗਿਣਤੀ 1,675 ਦੀ ਔਸਤ ਤੱਕ ਪਹੁੰਚ ਗਈ ਹੈ ਅਤੇ 330 ਲੋਕਾਂ ਦੇ ਆਈ.ਸੀ.ਯੂ. 'ਚ ਹੋਣ ਦੀ ਔਸਤ ਦਰਜ ਕੀਤੀ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link