12C Vancouver
ADS

Aug 9, 2023 6:31 PM - Connect News

ਓਸੋਯੋਸ ਜੰਗਲ ਦੀ ਅੱਗ ਦੇ ਆਲੇ-ਦੁਆਲੇ ਨਿਕਾਸੀ ਦੇ ਸਾਰੇ ਆਦੇਸ਼ ਹਟਾ ਦਿੱਤੇ ਗਏ

Share On
all-evacuation-orders-lifted-around-osoyoos-wildfire
It is worth mentioning that due to this fire, an area of 71 square kilometers has been burnt.

ਬੀ.ਸੀ. ਵਾਇਲਡ ਫਾਇਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਸ਼ਿੰਗਟਨ ਤੋਂ ਫੈਲ ਕੇ ਬੀ.ਸੀ ਤੱਕ ਆਈ ਜੰਗਲੀ ਅੱਗ ਦੇ ਹੁਣ ਹੋਰ ਜ਼ਿਆਦਾ ਫੈਲਣ ਦਾ ਖ਼ਤਰਾ ਪ੍ਰਤੀਤ ਨਹੀਂ ਹੁੰਦਾ।

ਇਸੇ ਕਰਕੇ ਓਸੋਯੋਸ ਵਿਚ ਲੱਗੀ ਜੰਗਲੀ ਅੱਗ ਕਰਕੇ ਜਾਰੀ ਸਾਰੇ ਨਿਕਾਸੀ ਦੇ ਆਰਡਰ ਹੁਣ ਚੱਕ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਇਸ ਅੱਗ ਕਰਕੇ 71 ਵਰਗ ਕਿਲੋਮੀਟਰ ਦਾ ਇਲਾਕਾ ਸੜ ਕੇ ਸਵਾਹ ਹੋ ਚੁੱਕਿਆ ਹੈ।

ਜਿਸ ਵੇਲੇ ਇਹ ਅੱਗ ਆਪਣੇ ਸਿਖਰ ਤੇ ਸੀ, ਉਸ ਵੇਲੇ 700 ਦੇ ਕਰੀਬ ਪਰੌਪਰਟੀਆਂ ਖਾਲੀ ਕਰਵਾਈਆਂ ਗਈਆਂ ਸਨ ਅਤੇ 2000 ਦੇ ਕਰੀਬ ਨੂੰ ਨਿਕਾਸੀ ਦੇ ਅਲਰਟ ਤੇ ਰੱਖਿਆ ਗਿਆ ਸੀ।

Latest news

montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link