23.86C Vancouver
ADS

Jan 30, 2021 1:44 AM -

ਬੀ.ਸੀ. 'ਚ ਸਾਰੇ ਲੌਂਗ ਟਰਮ ਕੇਅਰ ਸਟਾਫ਼ ਤੇ ਰੈਜ਼ੀਡੈਂਟਸ ਨੂੰ ਆਫਰ ਕੀਤੀ ਜਾ ਚੁੱਕੀ ਵੈਕਸੀਨ: ਡਾ. ਬੌਨੀ ਹੈਨਰੀ; ਕੋਵਿਡ-19 ਦੇ 514 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ

Share On
all-long-term-care-staff-and-residents-have-been-offered-dr-bonnie-henry-514-new-covid-19-cases-and-5-deaths-reported-in-b-c
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 514 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 5 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 66,779 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,189 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,557 ਤੱਕ ਪਹੁੰਚ ਗਏ ਹਨ।

ਕੁੱਲ 292 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 74 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 129,241 ਲੋਕਾਂ ਨੂੰ ਮਿਲ ਚੁੱਕੀ ਵੈਕਸੀਨ

ਹੁਣ ਤੱਕ ਬੀ.ਸੀ. 'ਚ ਕੋਵਿਡ-19 ਵੈਕਸੀਨ ਦੀਆਂ 129,241 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਇਸ 'ਚ 4,262 ਲੋਕਾਂ ਤੱਕ ਵੈਕਸੀਨ ਦੀਆਂ ਦੂਜੀਆਂ ਖੁਰਾਕਾਂ ਪਹੁੰਚ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਸ਼ੁੱਕਰਵਾਰ ਤੱਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 144,550 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਡਾ. ਬੌਨੀ ਹੈਨਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਵਿਡ-19 ਸੰਬੰਧੀ ਵੈਕਸੀਨ ਖੁਰਾਕਾਂ ਦੀ ਡਿਲੀਵਰੀ 'ਚ ਆਈ ਗਿਰਾਵਟ ਨੇ ਉਨ੍ਹਾਂ ਨੂੰ ਥੋੜਾ ਹੈਰਾਨ ਕੀਤਾ।

ਉਨ੍ਹਾਂ ਕਿਹਾ ਕਿ ਹੁਣ ਮੌਡਰਨਾ ਦੀ ਵੈਕਸੀਨ ਸਪਲਾਈ 'ਚ ਵੀ ਕੁਝ ਵਿਘਨ ਪਏ ਹਨ।

ਪਰ ਡਾ. ਬੌਨੀ ਹੈਨਰੀ ਨੇ ਕਿਹਾ ਕਿ ਹੁਣ ਤੱਕ ਸਾਰੇ ਲੌਂਗ ਟਰਮ ਕੇਅਰ ਸਟਾਫ਼ ਅਤੇ ਰੈਜ਼ੀਡੈਂਟਸ ਨੂੰ ਵੈਕਸੀਨ ਆਫਰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਹਤ ਦੀ ਖਬਰ ਹੈ।

Latest news

towns-orders-removal-of-alberta-separation-billboard-after-public-complaints
Punjabi

ਸਿਆਸੀ ਸੁਨੇਹੇ ਵਾਲਾ ਬਿਲਬੋਰਡ ਹਟਾਉਣ ਲਈ ਟੇਬਰ ਪ੍ਰਸ਼ਾਸਨ ਦੇ ਹੁਕਮ

ਐਲਬਰਟਾ ਦੇ ਕਸਬੇ ਟੇਬਰ ਵਿਚ ਲੱਗੇ ਇਲੈਕਟ੍ਰਾਨਿਕ ਬਿਲਬੋਰਡ ਨੂੰ ਹਟਾਉਣ ਦੇ ਸਖਤ ਹੁਕਮ ਜਾਰੀ ਹੋਏ ਹਨ, ਜੋ ਸੂਬੇ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਹਿਮਾਇਤ ਕਰ ਰਿਹਾ ਸੀ। ਜਨਤਾ ਵੱਲੋਂ ਕਈ ਸ਼ਿਕਾਇਤਾਂ ਮਿਲਣ ਮਗਰੋਂ ਟਾਊਨ ਔਫ ਟੇਬਰ ਨੇ ਇਸ ਨੂੰ ਤੁਰੰਤ ਹਟਾਉਣ ਲਈ ਸਖਤੀ ਵਰਤੀ। ਇਸ ਡਿਜੀਟਲ ਬਿਲਬੋਰਡ ਉੱਤੇ Send Ottawa a message! Choose Alberta ਲਿਖਿਆ ਹੋਇਆ ਸੀ।
teens-body-recovered-from-b-c-lake-after-weekend-boat-capsize
Punjabi

ਬੀ.ਸੀ. ਦੀ ਲੇਕ ਵਿੱਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਬੀ.ਸੀ. ਦੇ ਕੈਰੀਬੂ ਖੇਤਰ ਦੀ ਸਟੋਨੀ ਲੇਕ ਵਿਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਪ੍ਰਿੰਸ ਜਾਰਜ ਦੇ 17 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਾਦਸੇ ਤੋਂ ਬਾਅਦ ਹੀ ਨੌਜਵਾਨ ਨੂੰ ਮ੍ਰਿਤਕ ਮੰਨਿਆ ਜਾ ਰਿਹਾ ਸੀ ਅਤੇ ਉਸ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਓਪ੍ਰੇਸ਼ਨ ਚਲਾਇਆ ਗਿਆ ਸੀ। ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ Quesnel ਸ਼ਹਿਰ ਤੋਂ ਲਗਭਗ 100 ਕਿਲੋਮੀਟਰ ਦੂਰ ਸਥਿਤ ਸਟੋਨੀ ਲੇਕ ਵਿਚ ਵਾਪਰੀ ਸੀ।
former-surrey-mayor-calls-for-independent-investigation-into-sps-chiefs-dismissal
Punjabi

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਮੁਖੀ ਦੀ ਬਰਖ਼ਾਸਤਗੀ ਮਾਮਲੇ ਵਿੱਚ ਸੁਤੰਤਰ ਜਾਂਚ ਦੀ ਕੀਤੀ ਮੰਗ

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਚੀਫ਼ ਨੌਰਮ ਲਿਪਿੰਸਕੀ ਨੂੰ ਅਹੁਦੇ ਤੋਂ ਹਟਾਏ ਜਾਣ ਅਤੇ ਸਰੀ ਪੁਲਿਸ ਬੋਰਡ ਦੇ ਦੋ ਡਾਇਰੈਕਟਰਜ਼ ਦੇ ਅਸਤੀਫ਼ਿਆਂ ਦੇ ਮਾਮਲੇ ਵਿਚ ਇੱਕ ਸੁਤੰਤਰ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਮੈਕੈਲਮ ਨੇ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ ਭਾਵੇਂ ਉਹ ਕੋਈ ਕੌਂਸਲਰ ਹੋਵੇ ਜਾਂ ਮੇਅਰ ਅਤੇ ਜੇਕਰ ਨਿਯਮ ਟੁੱਟੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ।
carney-congratulates-modi-on-becoming-indias-longest-serving-continuously-serving-prime-minister
Punjabi

ਪੀ.ਐਮ. ਕਾਰਨੀ ਨੇ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ

ਪੀ.ਐਮ.ਮਾਰਕ ਕਾਰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਇਤਿਹਾਸ ਵਿਚ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੱਤੀ ਹੈ। ਪੀ. ਐੱਮ. ਕਾਰਨੀ ਨੇ ਇਸ ਮੌਕੇ ਭਵਿੱਖ ਦੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ-ਜਿਵੇਂ ਕੈਨੇਡਾ ਅਤੇ ਭਾਰਤ ਆਪਣੀ ਸਾਂਝੇਦਾਰੀ ਨੂੰ ਇੱਕ ਨਵੇਂ ਰੂਪ ਵਿਚ ਅੱਗੇ ਵਧਾ ਰਹੇ ਹਨ,ਉਹ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਖੁਸ਼ਹਾਲੀ ਅਤੇ ਆਰਥਿਕ ਤਰੱਕੀ ਲਿਆਉਣ ਲਈ ਮਿਲ ਕੇ ਕੰਮ ਜਾਰੀ ਰੱਖਣ ਦੇ ਇੱਛੁਕ ਹਨ।
majithias-anticipatory-bail-plea-adjourned-to-june-11-in-majitha-police-station-case
Punjabi

ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 11 ਜੂਨ ਤੱਕ ਟਲਿਆ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਤੇ ਕੱਲ੍ਹ 9 ਜੂਨ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਮਜੀਠਾ ਥਾਣਾ ਵਿੱਚ ਹੋਏ ਹੰਗਾਮੇ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ‘ਤੇ ਅੱਜ ਸੁਣਵਾਈ ਹੋਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link