21.09C Vancouver
ADS

Sep 25, 2025 2:02 PM - The Canadian Press

ਪਿਛਲੇ ਵਿੱਤੀ ਸਾਲ ਵਿੱਚ ਫੈਡਰਲ ਸਰਕਾਰ ਵੱਲੋਂ ਲਗਭਗ 2,000 ਵਿਦਿਆਰਥੀਆਂ ਕਰਮਚਾਰੀਆਂ ਦੀ ਕੀਤੀ ਗਈ ਕਟੌਤੀ

Share On
almost-2-000-student-employees-cut-from-federal-government-in-the-last-fiscal-year
The biggest cut in student employment was at Canada Revenue Agency, which saw its student workforce drop from 1,356 in March 2024 to 268 in March 2025.(Photo- The Canadian Press)

ਕੈਨੇਡਾ ਸਰਕਾਰ ਨੇ ਪਿਛਲੇ ਫਿਸਕਲ ਸਾਲ ਵਿਚ ਉਸ ਨਾਲ ਕੰਮ ਕਰਨ ਵਾਲੇ ਲਗਭਗ 2,000 ਵਿਦਿਆਰਥੀ ਕਰਮਚਾਰੀ ਘਟਾਏ ਹਨ, ਕੈਨੇਡਾ ਦੇ ਖਜ਼ਾਨਾ ਬੋਰਡ ਸਕੱਤਰੇਤ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਮਾਰਚ 2024 ਦੇ ਅੰਤ ਤੱਕ 9,120 ਵਿਦਿਆਰਥੀ ਫੈਡਰਲ ਪਬਲਿਕ ਸਰਵਿਸ ਵਿਚ ਨੌਕਰੀ ਕਰਦੇ ਸਨ, ਜਦੋਂ ਕਿ ਮਾਰਚ 2025 ਵਿਚ ਇਹ ਗਿਣਤੀ ਕਰੀਬ 20 ਫੀਸਦੀ ਘੱਟ ਕੇ 7,370 ਰਹਿ ਗਈ। ਵਿਦਿਆਰਥੀ ਰੁਜ਼ਗਾਰ ਵਿਚ ਸਭ ਤੋਂ ਵੱਡੀ ਕਟੌਤੀ ਕੈਨੇਡਾ ਰੈਵੇਨਿਊ ਏਜੰਸੀ ਵਿਚ ਹੋਈ ਹੈ, ਜਿਸ ਦੀ ਸਟੂਡੈਂਟ ਵਰਕਫੋਰਸ ਮਾਰਚ 2024 ਵਿਚ 1,356 ਸੀ ਜੋ ਮਾਰਚ 2025 ਵਿਚ ਮਹਿਜ 268 ਰਹਿ ਗਈ।

ਸੀ.ਆਰ.ਏ.ਦੇ ਇੱਕ ਬੁਲਾਰੇ ਏਟੀਨ ਬਿਰਮ ਦਾ ਇੱਕ ਬਿਆਨ ਵਿਚ ਕਹਿਣਾ ਸੀ ਕਿ ਇਸ ਕਮੀ ਦਾ ਕਾਰਨ ਡਿਪਾਰਟਮੈਂਟ ਵੱਲੋਂ ਵਿੱਤੀ ਹਕੀਕਤ ਅਨੁਸਾਰ ਚੱਲਣ ਨੂੰ ਮੰਨਿਆ ਜਾ ਸਕਦਾ ਹੈ। ਇਸ ਸਾਲ ਮਾਰਚ ਵਿਚ ਫੈਡਰਲ ਪਬਲਿਕ ਸਰਵਿਸ ਵਿਚ ਨੌਕਰੀ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2017 ਤੋਂ ਬਾਅਦ ਸਭ ਤੋਂ ਘੱਟ ਪੱਧਰ 'ਤੇ ਦਰਜ ਕੀਤੀ ਗਈ ਹੈ। ਇਹ ਉਦੋਂ ਹੈ ਜਦੋਂ ਵਿੱਤ ਮੰਤਰੀ ਫ੍ਰਾਂਸੋਆ ਫਿਲਿਪ ਸ਼ੈਂਪੇਨ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਬਜਟ ਵਿਚ ਕਾਰਜਸ਼ੀਲ ਖਰਚਿਆਂ ਨੂੰ ਘਟਾਉਣ ਦੀ ਕੋਸ਼ਿਸ਼ ਤਹਿਤ ਸਰਕਾਰੀ ਮਹਕਿਮਿਆਂ ਵਿਚ ਹੋਰ ਵਿਵਸਥਾਵਾਂ ਹੋ ਸਕਦੀਆਂ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link