12.52C Vancouver
ADS

Jun 1, 2021 8:23 PM -

ਬੀ.ਸੀ. 'ਚ ਅਪ੍ਰੈਲ ਦੇ ਮਹੀਨੇ 'ਚ ਓਵਰਡੋਜ਼ ਸੰਬੰਧੀ ਮੌਤਾਂ ਦੇ ਟੁੱਟੇ ਰਿਕਾਰਡ, ਬੀਤੇ ਸਾਲ ਮੁਕਾਬਲੇ ਮੌਤਾਂ 'ਚ 43% ਦਾ ਵਾਧਾ

Share On
almost-six-people-died-every-day-of-drug-overdoses-in-b-c-in-april
Needles are seen on the ground in Oppenheimer park in Vancouver's downtown eastside March 17, 2020. THE CANADIAN PRESS/Jonathan Hayward

ਬੀ.ਸੀ. ਕੋਰੋਨਰਸ ਸਰਵਿਸ ਨੇ ਅਪ੍ਰੈਲ ਮਹੀਨੇ ਦੇ ਓਵਰਡੋਜ਼ ਸੰਬੰਧੀ ਮੌਤਾਂ ਦੇ ਅੰਕੜੇ ਸਾਂਝੇ ਕੀਤੇ ਹਨ।

ਸੂਬੇ 'ਚ ਸਾਲ ਦੇ ਚੌਥੇ ਮਹੀਨੇ ਦੌਰਾਨ 176 ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

ਇਹ ਸੂਬੇ 'ਚ ਲਗਾਤਾਰ 14ਵਾਂ ਮਹੀਨਾ ਹੈ ਜਦ ਓਵਰਡੋਜ਼ ਸੰਬੰਧੀ 100 ਤੋਂ ਵਧੇਰੇ ਮੌਤਾਂ ਰਿਪੋਰਟ ਹੋਈਆਂ ਹਨ।

ਅਪ੍ਰੈਲ 2020 ਦੇ ਮੁਕਾਬਲੇ ਇਸ ਨੂੰ ਮੌਤਾਂ 'ਚ 43% ਦਾ ਵਾਧਾ ਦੱਸਿਆ ਗਿਆ ਹੈ।

ਬੀਤੇ ਸਾਲ ਅਪ੍ਰੈਲ ਦੇ ਮਹੀਨੇ 'ਚ ਓਵਰਡੋਜ਼ ਸੰਬੰਧੀ ਮੌਤਾਂ ਦੀ ਗਿਣਤੀ 123 ਰਹੀ ਸੀ।

ਹੁਣ ਇਸ ਸਾਲ 4 ਮਹੀਨੇ ਦੇ ਸਮੇਂ ਦੌਰਾਨ ਓਵਰਡੋਜ਼ ਕਾਰਨ ਹੋਈਆਂ ਮੌਤਾਂ ਦੀ ਗਿਣਤੀ 680 ਤਕ ਪਹੁੰਚ ਗਈ ਹੈ।

ਇਸ ਅੰਕੜੇ ਦੇ ਨਾਲ ਹੁਣ ਬੀ.ਸੀ. 'ਚ ਲਗਾਤਾਰ ਚੌਥਾ ਮਹੀਨਾ ਹੈ ਜਦ ਔਸਤ ਅਨੁਸਾਰ ਹਰ ਰੋਜ਼ 5 ਤੋਂ ਵਧੇਰੇ ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

ਕੋਰੋਨਰ ਸਰਵਿਸ ਦਾ ਕਹਿਣਾ ਹੈ ਕਿ ਇਸ ਸਾਲ 62 ਓਵਰਡੋਜ਼ ਸੰਬੰਧੀ ਮੌਤਾਂ 'ਚ ਕਾਰਫੈਂਟਾਨਿਲ ਨੂੰ ਇੱਕ ਅਹਿਮ ਫੈਕਟਰ ਦੱਸਿਆ ਗਿਆ ਹੈ।

ਇਸ ਨੂੰ ਫੈਂਟਾਨਿਲ ਦੇ ਮੁਕਾਬਲੇ 100 ਗੁਣਾ ਵਧੇਰੇ ਹਾਨੀਕਾਰਕ ਦੱਸਿਆ ਜਾਂਦਾ ਹੈ।

ਇਸ ਨਾਲ ਸੰਬੰਧਤ ਸਾਲ 2020 'ਚ ਕੁੱਲ 65 ਮੌਤਾਂ ਰਿਪੋਰਟ ਹੋਈਆਂ ਸਨ।

ਇਸ ਸਾਲ ਕਰੀਬ 86% ਓਵਰਡੋਜ਼ ਸੰਬੰਧੀ ਮੌਤਾਂ 'ਚ ਫੈਂਟਾਨਿਲ ਨੂੰ ਕਾਰਨ ਦੱਸਿਆ ਗਿਆ ਹੈ।

ਚੀਫ਼ ਕੋਰੋਨਰ ਲੀਜ਼ਾ ਲਾਪਾਇੰਟ ਨੇ ਅੱਜ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਮੌਤਾਂ ਦੇ ਅੰਕੜੇ ਦਰਸ਼ਾਉਂਦੇ ਹਨ ਕਿ ਸੂਬੇ 'ਚ ਜਾਰੀ ਪਬਲਿਕ ਹੈਲਥ ਐਮਰਜੈਂਸੀ ਕਿੰਨੀ ਗੰਭੀਰ ਹੈ।

Latest news

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link