18.23C Vancouver
ADS

Jun 18, 2020 2:09 AM -

ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਕੀਤਾ ਯਾਦ, ਪਰਿਵਾਰਿਕ ਮੈਂਬਰਾਂ ਲਈ ਨੌਕਰੀ ਤੇ ਮੁਆਵਜ਼ੇ ਦਾ ਐਲਾਨ

Share On
amarinder-announces-ex-gratia-govt-job-to-kin-of-soldiers-from-punjab-killed-in-ladakh-face-off
Condoling the death of four Indian soldiers from Punjab who were killed in face-off with Chinese troops in Ladakh's Galwan Valley, Chief Minister Amarinder Singh on Wednesday announced ex-gratia compensation, along with a government job to a next of kin of the deceased. Photo-ANI

ਭਾਰਤ 'ਚ ਲੱਦਾਖ ਦੀ ਗਲਵਾਨ ਘਾਟੀ 'ਚ ਹੋਈ ਝੜਪ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ।

ਬੁੱਧਵਾਰ ਨੂੰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਸੋਗ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਨਜ਼ਦੀਕੀ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਪਰਿਵਾਰਾਂ ਨੂੰ ਹੋਏ ਨੁਕਸਾਨ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਦੇ ਨੁਕਸਾਨ ਨੂੰ ਪਦਾਰਥਕ ਚੀਜ਼ਾਂ ਨਾਲ ਪੂਰਾ ਨਹੀਂ ਕੀਤਾ ਜਾ ਸਕਦਾ।

ਪਰ ਮੁਆਵਜ਼ਾ ਅਤੇ ਨੌਕਰੀਆਂ ਉਨ੍ਹਾਂ ਦੀ ਕੁਝ ਮਦਦ ਕਰਨ ਵਿੱਚ ਸਹਾਇਤਾ ਕਰਨਗੀਆਂ।"

ਕੈਪਟਨ ਨੇ ਇਸ ਹਿੰਸਕ ਝੜਪ ਵਿੱਚ ਆਪਣੀ ਜਾਨ ਗੁਆ ਚੁੱਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸ਼ਹੀਦਾਂ ਦੇ ਅੰਤਮ ਸੰਸਕਾਰ ਵਿੱਚ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ, ਜੋ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ ਪੂਰੇ ਆਰਮੀ ਸਨਮਾਨਾਂ ਵਿਚਾਲੇ ਕੀਤੇ ਜਾਣਗੇ।

ਉਨ੍ਹਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਸ਼ਹੀਦ ਫੌਜੀਆਂ ਦੀਆਂ ਮ੍ਰਿਤਕ ਦੇਹਾਂ ਪ੍ਰਾਪਤ ਕਰਨ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ।

ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸੰਤਨਾਮ ਸਿੰਘ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਵਿਆਹੁਤਾ ਸਥਿਤੀ ਦੇ ਅਨੁਸਾਰ ਸਰਕਾਰੀ ਨੀਤੀ ਮੁਤਾਬਕ ਹਰੇਕ ਨੂੰ 12 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਤੋਂ ਵਾਸਤਾ ਰੱਖਣ ਵਾਲੇ ਗੁਰਤੇਜ ਸਿੰਘ, ਅਤੇ ਸੰਗਰੂਰ ਕੋਲ ਦੇ ਪਿੰਡ ਦੇ ਸਿਪਾਹੀ ਗੁਰਬਿੰਦਰ ਸਿੰਘ ਨੂੰ 10-10 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link