15.58C Vancouver
ADS

Apr 5, 2021 10:20 AM -

ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਝੂਠੀਆਂ ਅਫਵਾਹਾਂ ਫੈਲਾਉਣ ਲਈ ਕੀਤੀ ਕੇਂਦਰ ਦੀ ਨਿਖੇਧੀ

Share On
amarinder-singh-slams-centre-for-spreading-rumours-about-punjab-farmers
Amarinder Singh slams Centre for spreading rumours about Punjab farmers

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਕਿਸਾਨਾਂ ਬਾਰੇ ਆਪਣੇ ਖੇਤਾਂ 'ਚ ਬੰਧੂਆ ਮਜ਼ਦੂਰੀ ਕਰਾਉਣ ਦੇ ਇਲਜ਼ਾਮਾਂ ਵਾਲੀ ਗ਼ਲਤ ਅਤੇ ਗੰਭੀਰ ਅਫ਼ਵਾਹ ਫੈਲਾਉਣ ਨੂੰ ਲੈਕੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।

ਸੀਐੱਮਓ ਮੁਤਾਬਕ, ਮੁੱਖ ਮੰਤਰੀ ਨੇ ਇਸ ਨੂੰ ਕੇਂਦਰ ਸਰਕਾਰ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਬੀਜੇਪੀ) ਵੱਲੋਂ ਲਗਾਤਾਰ ਪੰਜਾਬੀਆਂ ਨੂੰ ਅੱਤਵਾਦੀ, ਸ਼ਹਿਰੀ ਨਕਸਲ ਅਤੇ ਗੁੰਡੇ ਦੱਸਕੇ ਪੰਜਾਬ ਨੂੰ ਬਦਨਾਮ ਕਰਨ ਦੀ ਇੱਕ ਹੋਰ ਸਾਜ਼ਿਸ਼ ਦੱਸਿਆ, ਜਿਸ ਨਾਲ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਢਾਅ ਲਾਈ ਜਾ ਸਕੇ।

ਉਹਨਾਂ ਗ੍ਰਹਿ ਮਹਿਕਮੇ ਵੱਲੋਂ ਜਾਰੀ ਚਿੱਠੀ, ਜਿਸ ਵਿੱਚ ਲਿਖਿਆ ਸੀ ਕਿ ਬਾਰਡਰ ਸਿਕਿਓਰਿਟੀ ਫੋਰਸ (ਬੀਐੱਸਐੱਫ) ਵੱਲੋਂ ਸਾਲ 2019 ਅਤੇ 2020 ਵਿੱਚ ਪੰਜਾਬ ਦੇ ਬਾਰਡਰ ਇਲਾਕੇ ਤੋਂ 58 ਭਾਰਤੀਆਂ ਨੂੰ ਫੜਿਆ ਗਿਆ ਸੀ, ਅਤੇ ਛੁਡਵਾਏ ਗਏ ਲੋਕਾਂ ਨੇ ਖੁਲਾਸਾ ਕੀਤਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਬਤੌਰ ਬੰਧੂਆ ਮਜ਼ਦੂਰ ਕੰਮ ਕਰ ਰਹੇ ਸਨ।

ਗ੍ਰਹਿ ਮਹਿਕਮੇ ਦੀ ਚਿੱਠੀ ਮੁਤਾਬਕ ਅੱਗੇ ਉਨ੍ਹਾਂ ਮਜ਼ਦੂਰਾਂ ਵੱਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਸੀ ਕਿ ਗ਼ੈਰ-ਕਾਨੂੰਨੀ ਮਨੁੱਖੀ ਤਸਕਰੀ ਕਰਕੇ ਧੋਖੇ ਨਾਲ ਉਹਨਾਂ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਗਿਆ ਅਤੇ ਪੰਜਾਬੀ ਕਿਸਾਨਾਂ ਨੇ ਉਨ੍ਹਾਂ ਤੋਂ ਕਈ-ਕਈ ਘੰਟੇ ਕੰਮ ਲੈਣ ਲਈ ਉਨ੍ਹਾਂ ਨੂੰ ਨਸ਼ਿਆਂ 'ਤੇ ਲਾ ਦਿੱਤਾ।

ਦੱਸਣਯੋਗ ਹੈ ਕਿ ਕੇਂਦਰ ਵੱਲੋਂ ਜਿਹਨਾ 58 ਮਾਮਲਿਆਂ ਦਾ ਇਲਜ਼ਾਮ ਲਾਇਆ ਗਿਆ ਸੀ, ਕੇਂਦਰ ਵੱਲੋਂ ਉਨ੍ਹਾਂ ਦੀ ਪੂਰੀ ਜਾਂਚ ਹੋਣ ਦੇ ਬਾਵਜੂਦ ਅਜਿਹਾ ਕੁਝ ਵੀ ਨਹੀਂ ਸਾਬਤ ਹੋ ਸਕਿਆ।

ਕੈਪਟਨ ਨੇ ਆਖਿਆ,"ਜਾਂਚ ਵਿੱਚ ਇਹ ਬਿਲਕੁਲ ਨਹੀਂ ਮਿਲਿਆ ਕਿ ਫੜੇ ਗਏ ਇਨ੍ਹਾਂ ਲੋਕਾਂ ਨੂੰ ਲੰਮੇ ਸਮੇਂ ਤੱਕ ਕੰਮ ਲੈਣ ਲਈ ਜ਼ਬਰਦਸਤੀ ਨਸ਼ਾ ਦਿੱਤਾ ਜਾਂਦਾ ਸੀ, ਅਤੇ ਇਸਦੇ ਨਾਲ ਹੀ ਇਹ ਕਹਿਣਾ ਵੀ ਬਿਲਕੁਲ ਹੀ ਗ਼ਲਤ ਹੈ ਕਿ ਇਨ੍ਹਾਂ ਲੋਕਾਂ ਦੀ ਮਾਨਸਿਕ ਯੋਗਤਾ ਨਸ਼ਿਆਂ ਕਰਕੇ ਘਟੀ ਹੈ।"

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link