11.31C Vancouver
ADS

Nov 25, 2022 1:19 AM - The Canadian Press

ਫਰੀਡਮ ਕਾਨਵਾਈ ਪ੍ਰਦਰਸ਼ਨਾਂ ਸੰਬੰਧੀ ਐਮਰਜੈਂਸੀ ਐਕਟ ਲਾਗੂ ਕਰਨ 'ਤੇ ਇੰਕਵਾਇਰੀ 'ਚ ਡਿਪਟੀ ਪ੍ਰਧਾਨ ਮੰਤਰੀ ਨੇ ਦਿੱਤੀ ਗਵਾਹੀ

Share On
ambassador-bridge-blockade-escalated-economic-threat-from-freedom-convoy-deputy-pm
Four days before Prime Minister Justin Trudeau's government invoked the Emergencies Act to deal with ``Freedom Convoy'' protesters, a key White House official made it clear the US wanted Canada to get the situation under control. (Photo - The Canadian Press)

ਫਰੀਡਮ ਕਾਨਵਾਈ ਪ੍ਰਦਰਸ਼ਨਾਂ ਦੌਰਾਨ ਐਮਰਜੈਂਸੀਸ ਐਕਟ ਲਾਗੂ ਕਰਨ ਦੇ ਮਾਮਲੇ 'ਚ ਚੱਲ ਰਹੀ ਪਬਲਿਕ ਇੰਕਵਾਇਰੀ 'ਚ ਅੱਜ ਡਿਪਟੀ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਟੈਸਟੀਫਾਈ (ਗਵਾਹੀ) ਕੀਤਾ ਹੈ।

ਫ੍ਰੀਲੈਂਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਐਮਰਜੈਂਸੀਸ ਐਕਟ ਲਾਗੂ ਕਰਨ ਤੋਂ 4 ਦਿਨ ਪਹਿਲਾਂ ਇੱਕ ਵਾਈਟ ਹਾਊਸ ਅਧਿਕਾਰੀ ਨੇ ਸਪਸ਼ਟ ਕੀਤਾ ਸੀ ਕਿ ਅਮਰੀਕਾ ਚਾਹੁੰਦਾ ਸੀ ਕਿ ਔਟਵਾ 'ਚ ਹਾਲਾਤਾਂ 'ਤੇ ਕਾਬੂ ਪਾਇਆ ਜਾਵੇ।

ਪਬਲਿਕ ਇੰਕਵਾਇਰੀ ਦੌਰਾਨ ਰਾਸ਼ਟਰਪਤੀ ਜੋ ਬਾਈਡਨ ਦੇ ਨੈਸ਼ਨਲ ਇਕਨੌਮਿਕ ਕਾਉਂਸਿਲ ਦੇ ਡਾਇਰੈਕਟਰ, ਬ੍ਰਾਇਨ ਡੀਜ਼ ਨੇ ਆਖਿਆ ਸੀ ਕਿ ਉਨ੍ਹਾਂ ਕ੍ਰਿਸਟੀਆ ਫ੍ਰੀਲੈਂਡ ਨਾਲ ਇਸ ਮਾਮਲੇ 'ਚ 10 ਫਰਵਰੀ ਨੂੰ ਸੰਪਰਕ ਬਣਾਇਆ ਸੀ।

ਫ੍ਰੀਲੈਂਡ ਨੇ ਅੱਜ ਗਵਾਹੀ ਦੌਰਾਨ ਆਖਿਆ ਕਿ ਉਨ੍ਹਾਂ ਡੀਜ਼ ਨੂੰ ਭਰੋਸਾ ਦਵਾਉਣ 'ਤੇ ਕਾਫੀ ਸਮਾਂ ਗੁਜ਼ਾਰਿਆ ਸੀ ਕਿ ਕੈਨੇਡਾ ਇੱਕ ਭਰੋਸੇਯੋਗ ਟਰੇਡਿੰਗ ਪਾਰਟਨਰ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦਾ ਰੈਪੂਟੇਸ਼ਨ ਚੁਣੌਤੀ ਦਾ ਸਾਹਮਣਾ ਕਰ ਰਿਹਾ ਸੀ ਅਤੇ ਪ੍ਰਦਰਸ਼ਨਕਾਰੀਆਂ ਦੇ ਅੰਬੈਸਡਰ ਬ੍ਰਿਜ 'ਤੇ ਪਹੁੰਚਣ ਨਾਲ ਇਹ ਚੁਣੌਤੀ ਹੋਰ ਵੀ ਵਿਸ਼ਾਲ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਇਹ ਪੁਲ ਕੈਨੇਡਾ ਅਤੇ ਅਮਰੀਕਾ ਵਿਚਾਲੇ ਦਾ ਸਭ ਤੋਂ ਵਿਅਸਤ ਟਰੇਡ ਰਸਤਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link