9.24C Vancouver
ADS

Mar 29, 2022 9:27 PM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਵੈਨਕੂਵਰ ਪਹੁੰਚ ਕੀਤਾ ਨਵਾਂ ਕਲਾਈਮੇਟ ਪਲੈਨ ਜਾਰੀ; ਸਾਲ 2030 ਤੱਕ 60% ਨਵੇਂ ਪਰਸਨਲ ਵਾਹਨਾਂ ਨੂੰ ਐਮਿਸ਼ਨ ਫਰੀ ਬਣਾਉਣ ਦਾ ਟੀਚਾ

Share On
ambitious-and-achievable-is-how-pm-trudeau-describes-his-governments-new-climate-plan
Ambitious and achievable is how Prime Minister Justin Trudeau is describing his government's new climate plan. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਬੀ.ਸੀ. ਪਹੁੰਚੇ ਹੋਏ ਹਨ।

ਇਸ ਮੌਕੇ ਅੱਜ ਪ੍ਰਧਾਨ ਮੰਤਰੀ ਨੇ ਫੈਡਰਲ ਸਰਕਾਰ ਦਾ ਐਮਿਸ਼ਨਸ ਪਲੈਨ ਰਿਲੀਜ਼ ਕੀਤਾ।

ਉਨ੍ਹਾਂ ਦੱਸਿਆ ਕਿ ਸਰਕਾਰ ਕਿਸ ਢੰਗ ਨਾਲ ਗ੍ਰੀਨਹਾਊਸ ਗੈਸ ਐਮਿਸ਼ਨਸ ਨੂੰ ਘਟਾਉਣ ਲਈ ਕਦਮ ਚੁੱਕਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਬੇਹੱਦ ਖਾਸ ਪਲ ਹੈ।

ਟਰੂਡੋ ਨੇ ਕਿ ਅਸੀਂ ਇੱਕ ਸਪਸ਼ਟ ਟਰੈਕ ਰੱਖਣ ਜਾ ਰਹੇ ਹਾਂ ਕਿ ਆਇਲ ਅਤੇ ਗੈਸ ਸੈਕਟਰ ਕਿਸ ਦਿਸ਼ਾ 'ਚ ਜਾਣ ਵਾਲਾ ਹੈ।

ਉਨ੍ਹਾਂ ਕਿਹਾ ਕਿ ਇਹ ਸੈਕਟਰ ਐਮਿਸ਼ਨਸ 'ਚ ਗਿਰਾਵਟ ਲਈ ਅਹਿਮ ਹੈ।

ਟਰੂਡੋ ਨੇ ਕਿਹਾ ਕਿ ਇਸ ਪਲੈਨ ਦੇ ਹੋਰ ਐਲੀਮੈਂਟਸ 'ਚ ਨੌਕਰੀਆਂ ਸਥਾਪਿਤ ਕਰਨਾ ਅਤੇ ਕਲਾਈਮੇਟ ਨੂੰ ਸਾਫ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਨਵੇਂ ਮੈਂਡੇਟੋਰੀ ਜ਼ੈਵ (ਜੀਰੋ ਐਮਿਸ਼ਨ ਵਾਹਨ) ਸੇਲਸ ਟਾਰਗੈਟ ਸਥਾਪਿਤ ਕਰ ਰਹੇ ਹਾਂ।

ਟਰੂਡੋ ਨੇ ਕਿ ਇਸ ਤਹਿਤ 2026 ਤਕ ਇਸ ਨੂੰ 20% 'ਤੇ ਲਿਆਉਣ ਅਤੇ ਸਾਲ 2030 ਤਕ ਨਵੇਂ ਪਰਸਨਲ ਵਾਹਨਾਂ ਦੀ ਸੇਲ ਨੂੰ 60% ਐਮਿਸ਼ਨ ਫਰੀ 'ਤੇ ਪਹੁੰਚਾਉਣ ਦਾ ਟੀਚਾ ਹੈ।

ਉਨ੍ਹਾਂ ਕਿਹਾ ਕਿ ਆਪਾਂ ਸਾਲ 2022 'ਚ ਰਹਿ ਰਹੇ ਹਾਂ ਅਤੇ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਵਧੇਰੇ ਨੌਕਰੀਆਂ ਸਥਾਪਿਤ ਕਰਨਾ ਅਤੇ ਜੀਵਨ ਨੂੰ ਵਧੇਰੇ ਅਫੋਰਡੇਬਲ ਬਣਾਉਣਾ ਜਰੂਰੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link