18.91C Vancouver
ADS

Mar 27, 2024 2:18 PM - Connect Newsroom

ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਬੋਲਿਆ ਅਮਰੀਕਾ, ਕਿਹਾ- ਨਿਰਪੱਖ ਕਾਨੂੰਨੀ ਪ੍ਰਕਿਰਿਆ ਦੀ ਕਰਦੇ ਹਾਂ ਉਮੀਦ

Share On
america-spoke-on-kejriwals-arrest-said-we-hope-for-a-fair-legal-process
Foreign Ministry had a meeting with Barbena for about 40 minutes. India said that the US should respect each other's internal affairs and the Indian judiciary should not be questioned. (Photo:Facebook/Arvind Kejriwal)

ਅਮਰੀਕਾ ਵਲੋਂ ਦਿੱਲੀ ਦੇ ਸੀ. ਐੱਮ. ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਦਿੱਤੇ ਬਿਆਨ ਤੋਂ ਇੱਕ ਦਿਨ ਬਾਅਦ ਭਾਰਤੀ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਅਮਰੀਕੀ ਡਿਪਲੋਮੈਟ ਗਲੋਰੀਆ ਬਾਰਬੇਨਾ ਨੂੰ ਤਲਬ ਕਰਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਵਿਦੇਸ਼ ਮੰਤਰਾਲਾ ਦੀ ਬਾਰਬੇਨਾ ਨਾਲ ਕਰੀਬ 40 ਮਿੰਟ ਬੈਠਕ ਹੋਈ। ਭਾਰਤ ਨੇ ਕਿਹਾ ਕਿ ਅਮਰੀਕਾ ਇੱਕ-ਦੂਜੇ ਦੇ ਅੰਦਰੂਨੀ ਮਾਮਲਿਆਂ ਦਾ ਸਨਮਾਨ ਕਰੇ ਅਤੇ ਭਾਰਤੀ ਨਿਆਂਪਾਲਿਕਾ ’ਤੇ ਸਵਾਲ ਨਾ ਉਠਾਏ ਜਾਣ।

ਅਮਰੀਕਾ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਸੀ ਕਿ ਸਾਡੀ ਸਰਕਾਰ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਤੇ ਨਜ਼ਰ ਰੱਖ ਰਹੀ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਸ ਮਾਮਲੇ ਵਿਚ ਕਾਨੂੰਨੀ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਹੋਵੇਗੀ ਤੇ ਇਸ ਦੌਰਾਨ ਕਾਨੂੰਨ ਅਤੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੀ ਪਾਲਣਾ ਕੀਤੀ ਜਾਵੇਗੀ।

ਇਸੇ ਤਰ੍ਹਾਂ ਦੀ ਟਿੱਪਣੀ ਜਰਮਨੀ ਨੇ ਵੀ ਕੀਤੀ ਸੀ ਅਤੇ ਭਾਰਤ ਨੇ ਜਰਮਨੀ ਅੰਬੈਂਸੀ ਦੇ ਡਿਪਟੀ ਹੈੱਡ ਨੂੰ ਵੀ ਤਲਬ ਕੀਤਾ ਸੀ। ਗੌਰਤਲਬ ਹੈ ਕਿ ਦਿੱਲੀ ਦੇ ਸ਼ਰਾਬ ਘੋਟਾਲੇ ਮਾਮਲੇ ਵਿਚ ਕੇਜਰੀਵਾਲ ਨੂੰ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।


Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link