12.47C Vancouver
ADS

Mar 18, 2024 6:16 PM - The Connect News

ਅੰਮ੍ਰਿਤਸਰ ’ਚ ਖੁਲਵਾਇਆ ਜਾਵੇਗਾ ਅਮਰੀਕੀ ਵਣਜ ਦੂਤਘਰ : ਤਰਨਜੀਤ ਸਿੰਘ ਸੰਧੂ

Share On
american-embassy-will-be-opened-in-amritsar-taranjit-singh-sandhu
Punjab will soon have an American Embassy, it will open in Guru Nagar, Sri Amritsar. This was disclosed by India's ambassador to America. Taranjit Singh Sandhu has done it. (Photo:Twiter/Taranjit Singh Sandhu)

ਪੰਜਾਬ ਵਿਚ ਜਲਦ ਹੀ ਅਮਰੀਕੀ ਵਣਜ ਦੂਤਾਵਾਸ ਹੋਵੇਗਾ, ਇਹ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਚ ਖੁੱਲ੍ਹੇਗਾ। ਇਸ ਦਾ ਖੁਲਾਸਾ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਡਾ. ਤਰਨਜੀਤ ਸਿੰਘ ਸੰਧੂ ਨੇ ਕੀਤਾ ਹੈ। ਉਹ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਭਾਵਿਤ ਉਮੀਦਵਾਰ ਮੰਨੇ ਜਾ ਰਹੇ ਹਨ।

ਡਾ. ਸੰਧੂ ਨੇ ਬੀਤੇ ਦਿਨੀਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੀਟਿੰਗ ਕੀਤੀ ਸੀ, ਜਿਸ ਮਗਰੋਂ ਉਨ੍ਹਾਂ ਕਿਹਾ ਕਿ ਅਮਰੀਕਾ ਨੇ ਭਾਰਤ ਵਿਚ ਦੋ ਨਵੇਂ ਵਣਜ ਦੂਤਾਵਾਸ ਖੋਲ੍ਹਣੇ ਹਨ ਅਤੇ ਵਿਦੇਸ਼ ਮੰਤਰੀ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਇੱਕ ਵਣਜ ਦੂਤਾਵਾਸ ਪਵਿੱਤਰ ਗੁਰੂ ਨਗਰੀ ਵਿਚ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਨਵੇਂ ਵਣਜ ਦੂਤਾਵਾਸ ਖੋਲ੍ਹਣ ਦਾ ਫੈਸਲਾ 7 ਸਾਲ ਪਹਿਲਾਂ 2016 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਸਮੇਂ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਲਿਆ ਸੀ।

Latest news

third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link