17.87C Vancouver
ADS

Jul 6, 2021 9:20 AM -

ਵਿਗੜਦੇ ਅਫ਼ਗ਼ਾਨ ਸੁਰੱਖਿਆ ਹਾਲਾਤ ਦਰਮਿਆਨ, ਭਾਰਤ ਬੁਲਾਵੇਗਾ ਆਪਣੇ ਨਾਗਰਿਕ ਵਾਪਸ

Share On
amid-deteriorating-afghan-security-situation-india-likely-to-bring-back-nationals
Amid deteriorating Afghan security situation, India likely to bring back nationals

ਅਫ਼ਗ਼ਾਨਿਸਤਾਨ ਵਿੱਚ ਤਾਲੀਬਾਨ ਵੱਲੋਂ ਨਵੇਂ ਇਲਾਕਿਆਂ 'ਤੇ ਕਬਜ਼ਾ ਕਰਨ ਨਾਲ ਖ਼ਰਾਬ ਹੁੰਦੇ ਸੁਰੱਖਿਆ ਹਾਲਾਤ ਤੋਂ ਬਾਅਦ, ਭਾਰਤ ਆਪਣੇ ਨਾਗਰਿਕਾਂ ਅਤੇ ਅਧਿਕਾਰੀਆਂ ਨੂੰ ਜੰਗ ਛਿੜੇ ਮੁਲਕ ਵਿੱਚੋਂ ਵਾਪਸ ਬੁਲਾ ਰਿਹਾ ਹੈ।

2001 'ਚ ਯੂਐੱਸ ਦੇ ਹਮਲੇ ਤੋਂ ਬਾਅਦ, ਤਾਲੀਬਾਨ ਦੇ ਖ਼ਤਮ ਹੋਣ ਤੋਂ ਹੀ ਅਫ਼ਗ਼ਾਨਿਸਤਾਨ ਵਿੱਚ ਭਾਰਤ ਵੱਲੋਂ ਸਰਕਾਰ ਨੂੰ ਕਾਮਯਾਬੀ ਨਾਲ ਚਲਾਉਣ 'ਚ ਮਦਦ ਦਿੱਤੀ ਜਾ ਰਹੀ ਸੀ, ਜਿਸ ਵਿੱਚ ਉੱਤਰੀ ਗਠਜੋੜ ਦੇ ਮੈਂਬਰ ਸ਼ਾਮਲ ਹਨ, ਜੋ ਕਾਫ਼ੀ ਲੰਮਾ ਸਮਾਂ ਭਾਰਤ ਦੇ ਮਿੱਤਰ ਸਨ।

ਸਰਕਾਰੀ ਸੂਤਰਾਂ ਮੁਤਾਬਕ, "ਅਫ਼ਗ਼ਾਨ ਦੇ ਸੁਰੱਖਿਆ ਹਾਲਾਤ ਖ਼ਰਾਬ ਹੋਣ ਕਰਕੇ ਹੁਣ ਉੱਥੇ ਵੱਖੋ-ਵੱਖਰੇ ਹਿੱਸਿਆਂ ਵਿੱਚ ਰਹਿ ਰਹੇ ਸਾਡੇ ਨਾਗਰਿਕਾਂ ਅਤੇ ਅਧਿਕਾਰੀਆਂ ਨੂੰ ਵਾਪਸ ਲਿਆਉਣ ਦੀ ਯੋਜਨਾ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਇਸ ਲਈ ਬਹੁਤ ਸਾਰੀਆਂ ਏਜੰਸੀਆਂ ਇਸ 'ਤੇ ਵਿਚਾਰ-ਵਟਾਂਦਰਾ ਕਰ ਰਹੀਆਂ ਹਨ।"

ਕਾਬੁਲ ਵਿੱਚ ਭਾਰਤ ਦਾ ਸਫਾਰਤਖ਼ਾਨਾ ਹੈ, ਜਿਸਦੇ ਨਾਲ ਹੀ ਕੰਧਾਰ ਅਤੇ ਮਜ਼ਰ ਵਿੱਚ ਵੀ ਕੌਂਸਲੇਟ ਹਨ, ਜਿੱਥੇ 500 ਤੋਂ ਵੀ ਵੱਧ ਲੋਕ ਕੰਮ ਕਰਦੇ ਹਨ|

ਹੇਰਾਤ ਅਤੇ ਜਲਾਲਾਬਾਦ ਵਿਚਲੇ ਕੋਂਸਲੇਟਾਂ ਨੇ ਪਹਿਲਾਂ ਹੀ ਆਪਣਾ ਕੰਮ ਬੰਦ ਕਰ ਦਿੱਤਾ ਹੈ।

ਹਲੇ ਕਾਰਵਾਈ ਚਾਲੂ ਹੈ ਅਤੇ ਸਾਫ਼ ਤੌਰ 'ਤੇ ਨਹੀਂ ਆਖਿਆ ਜਾ ਸਕਦਾ ਕਿ ਸਾਰੇ ਹੀ ਲੋਕ ਪਰਤਣਗੇ, ਜਾਂ ਕੁਝ ਖ਼ਾਸ ਸਟਾਫ਼ ਉੱਥੇ ਅਫ਼ਗ਼ਾਨਿਸਤਾਨ ਵਿੱਚ ਰੁਕੇਗਾ।

ਸੂਤਰਾਂ ਮੁਤਾਬਕ, ਭਾਰਤੀ ਫ਼ੌਜ ਵਲੋਂ ਅਫ਼ਗ਼ਾਨ ਕੌਮੀ ਫ਼ੌਜੀਆਂ ਨੂੰ ਅਫ਼ਗ਼ਾਨਿਸਤਾਨ ਅਤੇ ਭਾਰਤ ਵਿੱਚ ਸਿਖਲਾਈ ਦੇਣ 'ਚ ਮਦਦ ਕੀਤੀ ਜਾ ਰਹੀ ਹੈ।

ਯੂਐੱਸ ਵੱਲੋਂ ਅਫ਼ਗ਼ਾਨਿਸਤਾਨ ਤੋਂ ਆਪਣੀ ਫ਼ੌਜ ਨੂੰ ਪੂਰੀ ਤਰਾਂ ਹਟਾਉਣ ਦੇ ਫ਼ੈਸਲੇ ਤੋਂ ਬਾਅਦ, ਤਾਲੀਬਾਨ ਲੜਾਕਿਆਂ ਵੱਲੋਂ ਬੜੀ ਹੀ ਤੇਜ਼ੀ ਨਾਲ ਨਵੇਂ ਜ਼ਿਲਿਆਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ ਅਤੇ ਅਫ਼ਗ਼ਾਨ ਦੀ ਸਰਕਾਰੀ ਫ਼ੌਜ ਵੀ ਕਈ ਥਾਵਾਂ ਤੋਂ ਭੱਜ ਰਹੀ ਹੈ।

ਅਫ਼ਗ਼ਾਨਿਸਤਾਨ ਤੋਂ ਮਿਲੀਆਂ ਖ਼ਬਰਾਂ ਮੁਤਾਬਕ, ਕੰਧਾਰ ਵਿੱਚ ਤਾਲਿਬਾਨ ਵੱਲੋਂ ਸ਼ਹਿਰ ਨੂੰ ਦੂਜੇ ਹਿੱਸਿਆਂ ਨਾਲ ਜੋੜਨ ਵਾਲੇ ਪੁਲ ਅਤੇ ਸੜਕਾਂ 'ਤੇ ਕਬਜ਼ਾ ਕਰ ਲਿਆ ਗਿਆ ਹੈ ਅਤੇ ਅਫ਼ਗ਼ਾਨੀ ਅਧਿਕਾਰੀ ਵੀ ਆਪਣੀ ਸੁਰੱਖਿਆ ਦੇ ਪ੍ਰਬੰਧ ਕਰ ਰਹੇ ਹਨ।

ਭਾਰਤ ਵੱਲੋਂ ਅਫ਼ਗ਼ਾਨਿਸਤਾਨ ਦੇ ਮੁੜ-ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਗਿਆ ਹੈ ਅਤੇ ਜੰਗ-ਛਿੜੇ ਮੁਲਕ ਵਿੱਚ ਪਾਰਲੀਮੈਂਟ ਦੀ ਉਸਾਰੀ ਵਿੱਚ ਮਦਦ ਕੀਤੀ ਗਈ ਹੈ, ਜਿਸ ਵਿੱਚ ਅਹਿਮ ਸ਼ਹਿਰਾਂ ਨਾਲ ਜੁੜਨ ਲਈ ਸੜਕਾਂ ਦੀ ਉਸਾਰੀ ਵੀ ਸ਼ਾਮਲ ਹੈ।

ਵੱਡੇ ਪੱਧਰ 'ਤੇ ਅਫ਼ਗ਼ਾਨੀ ਲੋਕਾਂ ਨੂੰ ਵੱਖੋ-ਵੱਖਰੇ ਹੁਨਰਾਂ ਦੀ ਸਿਖਲਾਈ ਲਈ ਭਾਰਤ ਵੱਲੋਂ ਕਈ ਬਿਲੀਅਨ ਡਾਲਰ ਖ਼ਰਚੇ ਜਾ ਚੁੱਕੇ ਹਨ, ਤਾਂ ਜੋ ਅਫ਼ਗ਼ਾਨ ਕਰਮਚਾਰੀਆਂ ਦੀ ਯੋਗਤਾ ਹੋਰ ਵਧਾਈ ਜਾ ਸਕੇ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link