Oct 19, 2026 1:43 PM - Connect Newsroom - Ramandeep Kaur

ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 20 ਅਕਤੂਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਦੌਰੇ ਦੌਰਾਨ ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੇ ਜਾਣ ਦੀ ਖਬਰ ਹੈ। ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਇਨਸਾਫ਼ ਕਮੇਟੀ ਤੇ ਵੱਖ-ਵੱਖ ਧਿਰਾਂ ਦੇ ਰੁਖ਼ ਬਾਰੇ ਚਰਚਾ ਜਾਰੀ ਹੈ।
ਕਮੇਟੀ ਵੱਲੋਂ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਜਦਕਿ ਦੂਜੇ ਪਾਸੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਪੱਸ਼ਟ ਕੀਤਾ ਹੈ ਕਿ ਗ੍ਰਹਿ ਮੰਤਰੀ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ।
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜੇਕਰ ਅਮਿਤ ਸ਼ਾਹ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕਰਨ ਦੀ ਬਜਾਏ ਪਰਿਵਾਰ ਦੀ ਇਨਸਾਫ਼ ਦੀ ਮੰਗ ਨੂੰ ਪਹਿਲ ਦਿੱਤੀ ਜਾਵੇ। ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਧਰਨੇ ਵਾਲੀ ਥਾਂ ਤੇ ਆਉਣ ਦੀ ਬਜਾਏ ਪਰਿਵਾਰ ਨਾਲ ਨਿੱਜੀ ਤੌਰ ਤੇ ਵੀ ਮੁਲਾਕਾਤ ਕਰ ਸਕਦੇ ਹਨ।




