16.79C Vancouver
ADS

Mar 12, 2024 8:26 PM - The Connect News

ਨਾਗਰਿਕ ਸੋਧ ਐਕਟ ਸੰਬੰਧੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

Share On
amit-shah-made-a-big-statement-regarding-the-citizenship-amendment-act
The Home Ministry said that Indian Muslims have the same rights as others. Meanwhile, the Congress has released the second list of Lok Sabha candidates. (Photo:Facebook/Amit Shah)

ਭਾਰਤ ਵਿਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਲਈ ਲਾਗੂ ਕੀਤੇ ਗਏ ਸੀ.ਏ.ਏ. (ਨਾਗਰਿਕ ਸੋਧ ਐਕਟ) ਸੰਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਨੇ ਇੱਕ ਬਿਆਨ ਜਾਰੀ ਕੀਤਾ ਹੈ। ਜਿਸ ਵਿਚ ਗ੍ਰਹਿ ਮੰਤਰਾਲਾ ਨੇ ਕਿਹਾ ਕਿ 18 ਕਰੋੜ ਭਾਰਤੀ ਮੁਸਲਮਾਨਾਂ ਨੂੰ ਕਿਸੇ ਵੀ ਸਥਿਤੀ ਵਿਚ ਇਸ ਕਾਨੂੰਨ ਤੋਂ ਡਰਣ ਦੀ ਜ਼ਰੂਰਤ ਨਹੀਂ, ਇਸ ਨਾਲ ਉਨ੍ਹਾਂ ਦੀ ਨਾਗਰਿਕਤਾ ਅਤੇ ਭਾਈਚਾਰੇ ’ਤੇ ਕੋਈ ਅਸਰ ਨਹੀਂ ਪਵੇਗਾ।

ਗ੍ਰਹਿ ਮੰਤਰਾਲਾ ਨੇ ਕਿਹਾ ਕਿ ਭਾਰਤੀ ਮੁਸਲਮਾਨਾਂ ਦੇ ਅਧਿਕਾਰ ਵੀ ਉਹੀ ਨੇ ਜੋ ਬਾਕੀਆਂ ਨੂੰ ਮਿਲੇ ਹਨ। ਉਥੇ ਹੀ, ਇਸ ਵਿਚਕਾਰ ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ।

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਬੇਟੇ ਨਕੁਲਨਾਥ ਨੂੰ ਕਾਂਗਰਸ ਨੇ ਛਿੰਦਵਾੜਾ ਤੋਂ ਟਿਕਟ ਦਿੱਤੀ ਹੈ। ਉਥੇ ਹੀ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਬੇਟੇ ਵੈਭਵ ਗਹਿਲੋਤ ਨੂੰ ਜਲੌਰ ਤੋਂ ਟਿਕਟੀ ਦਿੱਤੀ ਗਈ ਹੈ।

ਕਾਂਗਰਸ ਹੁਣ ਤੱਕ 82 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕਰ ਚੁੱਕੀ ਹੈ। ਓਧਰ, ਮਮਤਾ ਬੈਨਰਜੀ ਨੇ ਕਾਂਗਰਸ ਨਾਲ ਗਠਜੋੜ ਨੂੰ ਝਟਕਾ ਦਿੰਦੇ ਹੋਏ ਪੱਛਮੀ ਬੰਗਾਲ ਦੀਆਂ ਸਾਰੀਆਂ 42 ਲੋਕ ਸਭਾ ਸੀਟਾਂ ’ਤੇ ਉਮੀਦਵਾਰ ਉਤਾਰੇ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link