19.81C Vancouver
ADS

Apr 25, 2024 3:59 PM - Connect Newsroom

ਚੋਣ ਲੜਨ ਦੀ ਚਰਚਾ ਵਿਚਾਲੇ ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ

Share On
amritpals-family-members-reached-dibrugarh-jail-amidst-the-discussion-of-contesting-elections
His father Tarsem Singh and uncle Sukhchain Singh told reporters that at present it cannot be confirmed whether Amritpal will contest the election or not.

ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ‘ਵਾਰਿਸ ਪੰਜਾਬ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੇ ਚਰਚੇ ਵਿਚਕਾਰ ਅੱਜ ਪਰਿਵਾਰਕ ਮੈਂਬਰਾਂ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਚਾਚਾ ਸੁਖਚੈਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਕਿ ਅੰਮ੍ਰਿਤਪਾਲ ਚੋਣ ਲੜੇਗਾ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਪਾਲ ਨੂੰ ਕੁਝ ਪਲ ਲਈ ਹੀ ਮਿਲੇ ਅਤੇ ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਇਸ ਮਾਮਲੇ ’ਤੇ ਸਹੀ ਢੰਗ ਨਾਲ ਗੱਲਬਾਤ ਨਹੀਂ ਕਰ ਸਕੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਅਗਲੇ ਹਫ਼ਤੇ ਦੁਬਾਰਾ ਅੰਮ੍ਰਿਤਪਾਲ ਨੂੰ ਮਿਲਣਗੇ ਅਤੇ ਇਸ ਮਾਮਲੇ ’ਤੇ ਚਰਚਾ ਕਰਨਗੇ।

Latest news

goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link