15.9C Vancouver
ADS

Nov 5, 2024 12:49 PM - The Canadian Press

ਇਜ਼ਰਾਈਲ ਦੇ ਹਮਲੇ ਨਾਲ ਦਹਿਲ ਗਿਆ ਉੱਤਰੀ ਗਾਜ਼ਾ, ਔਰਤਾਂ ਤੇ ਬੱਚਿਆਂ ਸਣੇ 20 ਲੋਕਾਂ ਦੀ ਮੌਤ

Share On
an-israeli-airstrike-kills-20-people-in-northern-gaza-palestinian-officials-say
The Israeli military has denied receiving such orders, but the government has not said whether it is adopting part or all of the plan.(Photo: The Canadian Press)

ਫਲਸਤੀਨੀ ਮੈਡੀਕਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਤਰੀ ਗਾਜ਼ਾ ਪੱਟੀ ’ਚ ਇਜ਼ਰਾਈਲੀ ਹਵਾਈ ਹਮਲੇ ’ਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ, ਜਿਨ੍ਹਾਂ ’ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਨੇੜਲੇ ਹਸਪਤਾਲ ਦੇ ਨਿਰਦੇਸ਼ਕ ਹੋਸਾਮ ਅਬੂ ਸਫੀਆ ਨੇ ਕਿਹਾ ਕਿ ਇਹ ਸਟਰਾਈਕ ਸੋਮਵਾਰ ਦੇਰ ਰਾਤ ਬੀਤ ਲਹੀਆ ਕਸਬੇ ’ਚ ਇੱਕ ਘਰ ’ਤੇ ਹੋਈ ਜਿਥੇ ਕਈ ਪਰਿਵਾਰਾਂ ਨੇ ਸ਼ਰਣ ਲਈ ਹੋਈ ਸੀ।

ਗਾਜ਼ਾ ਦੇ ਸਿਹਤ ਮੰਤਰਾਲੇ ਦੀ ਐਮਰਜੈਂਸੀ ਸੇਵਾ ਦੁਆਰਾ ਪ੍ਰਦਾਨ ਕੀਤੀ ਗਈ ਸੂਚੀ ਦੇ ਅਨੁਸਾਰ ਮਰਨ ਵਾਲਿਆਂ ਵਿੱਚ ਅੱਠ ਔਰਤਾਂ ਅਤੇ ਛੇ ਬੱਚੇ ਸ਼ਾਮਲ ਹਨ। ਇਜ਼ਰਾਈਲੀ ਫੌਜ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ। ਇਜ਼ਰਾਈਲ ਉੱਤਰੀ ਗਾਜ਼ਾ ’ਚ ਲਗਭਗ ਇੱਕ ਮਹੀਨੇ ਤੋਂ ਵਿਸ਼ਾਲ ਹਮਲਾ ਕਰ ਰਿਹਾ ਹੈ, ਜੋ ਕਿ ਪਹਿਲਾਂ ਹੀ ਖੇਤਰ ਦਾ ਸਭ ਤੋਂ ਅਲੱਗ ਅਤੇ ਭਾਰੀ ਤਬਾਹੀ ਵਾਲਾ ਇਲਾਕਾ ਹੈ।

ਇਸ ਦੌਰਾਨ ਬੀਤ ਲਾਹੀਆ, ਨੇੜਲੇ ਕਸਬੇ ਬੀਤ ਹੈਨੌਨ ਅਤੇ ਸ਼ਹਿਰੀ ਜਬਲੀਆ ਸ਼ਰਨਾਰਥੀ ਕੈਂਪ ਨੂੰ ਪੂਰੀ ਤਰ੍ਹਾਂ ਖਾਲੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਤੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਇਸ ਖੇਤਰ ਵਿੱਚ ਲਗਭਗ ਕੋਈ ਵੀ ਮਾਨਵਤਾਵਾਦੀ ਸਹਾਇਤਾ ਦੀ ਆਗਿਆ ਨਹੀਂ ਦਿੱਤੀ ਹੈ। ਹਮਾਸ ਦੀ ਅਗਵਾਈ ਵਾਲੇ ਅੱਤਵਾਦੀਆਂ ਵੱਲੋਂ 7 ਅਕਤੂਬਰ, 2023 ਨੂੰ ਦੱਖਣੀ ਇਜ਼ਰਾਈਲ ’ਤੇ ਹਮਲਾ ਕਰਨ ਤੋਂ ਸ਼ੁਰੂ ਹੋਏ ਯੁੱਧ ’ਚ ਵਿਸਥਾਪਨ ਦੀ ਤਾਜ਼ਾ ਲਹਿਰ ’ਚ ਹਜ਼ਾਰਾਂ ਲੋਕ ਨੇੜਲੇ ਗਾਜ਼ਾ ਸ਼ਹਿਰ ਵੱਲ ਭੱਜ ਗਏ ਹਨ।

ਉਸ ਹਮਲੇ ਵਿਚ ਲਗਭਗ 1,200 ਲੋਕ ਮਾਰੇ ਗਏ ਸਨ, ਜਿਨ੍ਹਾਂ ’ਚ ਜ਼ਿਆਦਾਤਰ ਆਮ ਨਾਗਰਿਕ ਸਨ ਅਤੇ ਹੋਰ 250 ਲੋਕਾਂ ਨੂੰ ਬੰਧਕ ਬਣਾ ਲਿਆ ਗਿਆ ਸੀ। ਲਗਭਗ 100 ਬੰਧਕ ਅਜੇ ਵੀ ਗਾਜ਼ਾ ਦੇ ਅੰਦਰ ਹਨ, ਜਿਨ੍ਹਾਂ ਵਿੱਚੋਂ ਲਗਭਗ ਇੱਕ ਤਿਹਾਈ ਨੂੰ ਮਰੇ ਹੋਏ ਮੰਨਿਆ ਜਾ ਰਿਹਾ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਇਜ਼ਰਾਈਲ ਦੇ ਜਵਾਬੀ ਹਮਲੇ ’ਚ 43,000 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਗਈ ਹੈ। ਉਸ ਨੇ ਕਿਹਾ ਕਿ ਉਹ ਨਾਗਰਿਕਾਂ ਅਤੇ ਲੜਾਕਿਆਂ ’ਚ ਫਰਕ ਨਹੀਂ ਕਰਦਾ ਪਰ ਕਹਿੰਦਾ ਹੈ ਕਿ ਮਾਰੇ ਗਏ ਲੋਕਾਂ ਵਿੱਚੋਂ ਅੱਧੇ ਤੋਂ ਵੱਧ ਔਰਤਾਂ ਅਤੇ ਬੱਚੇ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link