13.67C Vancouver
ADS

Jul 9, 2026 1:23 PM - Connect Newsroom - Ramandeep Kaur with files from The Canadian Press

ਈਰਾਨ ਵੱਲੋਂ ਖਾੜੀ 'ਚ ਵਪਾਰਕ ਜਹਾਜ਼ਾਂ 'ਤੇ ਹਮਲੇ 'ਅਸਵੀਕਾਰਯੋਗ' ਅਤੇ 'ਬੇਵਜ੍ਹਾ': ਅਨੀਤਾ ਆਨੰਦ

Share On
anand-condemns-iranian-attacks-on-gulf-shipping-as-unacceptable-during-saudi-visit
According to Anand, the latest violence follows renewed military exchanges between the United States and Iran. (Photo: The Canadian Press)

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸਟ੍ਰੇਟ ਆਫ ਹਾਰਮੂਜ਼ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਤਹਿਤ ਵਪਾਰਕ ਜਹਾਜ਼ਾਂ 'ਤੇ ਈਰਾਨ ਵੱਲੋਂ ਕੀਤੇ ਗਏ ਹਾਲੀਆ ਹਮਲਿਆਂ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਇਸ ਨੂੰ ਨਾ-ਮਨਜ਼ੂਰਯੋਗ ਦੱਸਿਆ ਹੈ। ਵੀਰਵਾਰ ਨੂੰ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਈਰਾਨੀ ਹਮਲਿਆਂ ਖ਼ਿਲਾਫ਼ ਕੈਨੇਡਾ ਫਾਰਸੀ ਖਾੜੀ ਦੇ ਦੇਸ਼ਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।

ਜੇਦਾਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੀਤਾ ਆਨੰਦ ਨੇ ਕਿਹਾ ਕਿ ਜੰਗਬੰਦੀ ਹਮੇਸ਼ਾ ਨਾਜ਼ੁਕ ਹੁੰਦੇ ਹਨ ਪਰ ਈਰਾਨ ਵੱਲੋਂ ਨਾਗਰਿਕ ਅਤੇ ਵਪਾਰਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣਾ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਉਨ੍ਹਾਂ ਸਾਰੇ ਖਾੜੀ ਦੇਸ਼ਾਂ ਦੇ ਨਾਲ ਹੈ, ਜਿਨ੍ਹਾਂ ਨੂੰ ਈਰਾਨ ਆਪਣੀ ਹਿੰਸਾ ਦਾ ਨਿਸ਼ਾਨਾ ਬਣਾ ਰਿਹਾ ਹੈ।

ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਅਮਰੀਕਾ ਨੇ ਵੀਰਵਾਰ ਤੜਕੇ ਇਰਾਨ ਖ਼ਿਲਾਫ਼ ਤਾਜ਼ਾ ਹਵਾਈ ਹਮਲੇ ਕੀਤੇ ਹਨ, ਜਿਸ ਦੇ ਜਵਾਬ ਵਿੱਚ ਤੇਹਰਾਨ ਨੇ ਵੀ ਖਾੜੀ ਦੇਸ਼ਾਂ 'ਤੇ ਜਵਾਬੀ ਹਮਲਾ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਨੈਟੋ ਸੰਮੇਲਨ ਦੌਰਾਨ ਇਰਾਨ ਦੇ ਰਵੱਈਏ ਨੂੰ ਗੈਰ-ਜ਼ਿੰਮੇਵਾਰਾਨਾ ਦੱਸਿਆ ਸੀ ਅਤੇ ਅਮਰੀਕੀ ਫੌਜੀ ਕਾਰਵਾਈ ਨੂੰ ਸਹੀ ਕਰਾਰ ਦਿੱਤਾ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link