17.87C Vancouver
ADS

Oct 14, 2025 12:54 PM - The Canadian Press

ਕੈਨੇਡਾ ਅਤੇ ਭਾਰਤ ਜਲਦ ਹੀ ਦੋ-ਪੱਖੀ ਵਪਾਰ ਅਤੇ ਨਿਵੇਸ਼'ਤੇ ਮੰਤਰੀ ਪੱਧਰ ਦੀ ਚਰਚਾ ਕਰਨਗੇ: ਅਨੀਤਾ ਆਨੰਦ

Share On
anand-makes-canadas-first-minister-visit-to-india-in-2-years-after-trade-heads-talk
Anand will address media this morning after meeting with her Indian counterpart Subrahmanyam Jaishankar in New Delhi and with plans to meet business leaders in Mumbai.(Photo: The Canadian Press)

ਕੈਨੇਡਾ ਅਤੇ ਭਾਰਤ ਜਲਦ ਹੀ ਦੋ-ਪੱਖੀ ਵਪਾਰ ਅਤੇ ਨਿਵੇਸ਼'ਤੇ ਮੰਤਰੀ ਪੱਧਰ ਦੀ ਚਰਚਾ ਸ਼ੁਰੂ ਕਰਨਗੇ। ਇਹ ਸਹਿਮਤੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦੇ ਭਾਰਤ ਦੌਰੇ ਦੌਰਾਨ ਬਣੀ ਹੈ। ਉਨ੍ਹਾਂ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕੀਤੀ, ਜਿੱਥੇ ਦੋਵੇਂ ਮੁਲਕ ਕਾਨੂੰਨ ਦਾ ਰਾਜ,ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੇ ਆਧਾਰ 'ਤੇ ਵਿਸ਼ਵ ਆਰਥਿਕ ਅਨਿਸ਼ਚਿਤਤਾ ਵਿਚਕਾਰ ਕੈਨੇਡਾ-ਭਾਰਤ ਦੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਰਾਜ਼ੀ ਹੋਏ। ਆਨੰਦ ਅਤੇ ਜੈਸ਼ੰਕਰ ਨੇ ਇਸ ਸੰਬੰਧੀ ਇੱਕ ਸਾਂਝਾ ਬਿਆਨ ਜਾਰੀ ਕੀਤਾ।

ਇਸ ਵਿਚ ਕੈਨੇਡਾ-ਭਾਰਤ ਵਿਚਕਾਰ ਸੀ. ਈ.ਓ. ਪੱਧਰ ਦੇ ਫੋਰਮ ਨੂੰ ਵੀ ਮੁੜ ਸ਼ੁਰੂ ਕਰਨਾ ਸ਼ਾਮਲ ਹੈ, ਦੋਵੇਂ ਦੇਸ਼ ਤੀਬਾੜੀ, ਵਿਗਿਆਨ ਅਤੇ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸੀ,critical minerals ਅਤੇ ਊਰਜਾ 'ਤੇ ਵੀ ਸਹਿਯੋਗ ਕਰਨਗੇ।

ਗੌਰਤਲਬ ਹੈ ਕਿ ਵਿਦੇਸ਼ ਮੰਤਰੀ ਵਜੋਂ ਅਨੀਤਾ ਆਨੰਦ ਦਾ ਇਹ ਪਹਿਲਾ ਭਾਰਤ ਦੌਰਾ ਸੀ। ਮਾਰਕ ਕਾਰਨੀ ਦੇ ਪੀ. ਐੱਮ. ਵਜੋਂ ਸੱਤਾ ਸੰਭਾਲਣ ਤੋਂ ਬਾਅਦ ਦੋਵੇਂ ਮੁਲਕਾਂ ਦੇ ਸਬੰਧ ਮੁੜ ਕਾਇਮ ਹੋਏ ਹਨ।

Latest news

harbour-air-to-acquire-pacific-coastal-airlines-expanding-b-c-network
Punjabi

ਹਾਰਬਰ ਏਅਰ ਖਰੀਦੇਗੀ ਪੈਸੀਫਿਕ ਕੋਸਟਲ ਏਅਰਲਾਈਨਜ਼,ਬੀ.ਸੀ.’ਚ ਵਧੇਗਾ ਹਵਾਈ ਨੈੱਟਵਰਕ

ਬੀ.ਸੀ. ਦੇ ਹਵਾਬਾਜ਼ੀ ਖੇਤਰ ਵਿਚ ਹਾਰਬਰ ਏਅਰ ਆਪਣਾ ਨੈੱਟਵਰਕ ਵਧਾਉਣ ਜਾ ਰਹੀ ਹੈ, ਕੰਪਨੀ ਨੇ ਪੈਸੀਫਿਕ ਕੋਸਟਲ ਏਅਰਲਾਈਨਜ਼ ਨੂੰ ਖਰੀਦਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਮਝੌਤੇ ਮੁਤਾਬਕ, ਦੋਵਾਂ ਕੰਪਨੀਆਂ ਦੇ ਬ੍ਰਾਂਡ ਅਤੇ ਪਛਾਣ ਨੂੰ ਸੁਤੰਤਰ ਤੌਰ 'ਤੇ ਬਰਕਰਾਰ ਰੱਖਿਆ ਜਾਵੇਗਾ ਪਰ ਇਨ੍ਹਾਂ ਦਾ ਸਾਂਝਾ fleet 59 ਜਹਾਜ਼ਾਂ ਦਾ ਹੋ ਜਾਵੇਗਾ।
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link