16.12C Vancouver
ADS

Mar 25, 2026 1:37 PM - Connect Newsroom - Jasmine Singh with files from The Canadian Press

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅੱਜ ਤੋਂ ਫਰਾਂਸ ਦੇ ਤਿੰਨ ਦਿਨਾਂ ਦੌਰੇ 'ਤੇ

Share On
anand-to-attend-g7-foreign-ministers-meeting-advance-francophonie-summit-bid-in-france
Minister of Foreign Affairs Anita Anand speaks during a press availability in Ottawa before departing for meetings in France, March 25, 2026.(Photo: The Canadian Press)

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅੱਜ ਤੋਂ ਫਰਾਂਸ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਉਹ ਉੱਥੇ ਜੀ 7 ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲੈਣਗੇ। ਇਸ ਮੀਟਿੰਗ ਦੌਰਾਨ ਯੂਕਰੇਨ ਦੀ ਸਹਾਇਤਾ, ਮਿਡਲ ਈਸਟ ਦੇ ਹਾਲਾਤ ਅਤੇ ਇੰਡੋ ਪੈਸੀਫਿਕ ਖੇਤਰ ਦੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਅਨੀਤਾ ਆਨੰਦ 2028 ਵਿਚ ਫ੍ਰੈਂਕੋਫੋਨੀ ਸੰਮੇਲਨ ਦੀ ਮੇਜ਼ਬਾਨੀ ਲਈ ਕੈਨੇਡਾ ਦੀ ਦਾਅਵੇਦਾਰੀ ਪੇਸ਼ ਕਰਨਗੇ। 26 ਤੋਂ 27 ਮਾਰਚ ਤੱਕ ਹੋਣ ਵਾਲੀ ਜੀ 7 ਮੀਟਿੰਗ ਵਿਚ ਉਹ ਆਪਣੇ ਹਮਰੁਤਬਾ ਮੰਤਰੀਆਂ ਨਾਲ ਕੌਮਾਂਤਰੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕਰਨਗੇ।

ਇਸ ਦੌਰਾਨ ਉਨ੍ਹਾਂ ਵਲੋਂ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਵੀ ਦੁਵੱਲੀ ਮੁਲਾਕਾਤ ਕਰਨ ਦੀ ਉਮੀਦ ਹੈ, ਦੋਵਾਂ ਨੇਤਾਵਾਂ ਨੇ ਇਸ ਤੋਂ ਪਹਿਲਾਂ ਸੋਮਵਾਰ ਨੂੰ ਫੋਨ 'ਤੇ ਈਰਾਨ ਮੁੱਦੇ ਸਬੰਧੀ ਗੱਲਬਾਤ ਕੀਤੀ ਸੀ। ਆਨੰਦ ਨੇ ਹਾਲ ਹੀ ਵਿਚ ਕਿਹਾ ਸੀ ਕਿ ਕੈਨੇਡਾ ਇਸ ਜੰਗ ਨੂੰ ਖ਼ਤਮ ਕਰਨ ਲਈ ਕੂਟਨੀਤਕ ਭੂਮਿਕਾ ਨਿਭਾ ਰਿਹਾ ਹੈ ਅਤੇ ਜੰਗ ਵਿਚ ਕਿਸੇ ਵੀ ਤਰ੍ਹਾਂ ਨਾਲ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ।

ਗੌਰਤਲਬ ਹੈ ਕਿ ਜੀ-7 ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਪਾਨ, ਯੂਨਾਈਟਿਡ ਕਿੰਗਡਮ, ਸੰਯੁਕਤ ਰਾਜ ਅਮਰੀਕਾ ਅਤੇ ਯੂਰਪੀਅਨ ਯੂਨੀਅਨ ਦਾ ਇੱਕ ਗਰੁੱਪ ਹੈ, ਜੋ ਵਿਸ਼ਵ ਪੱਧਰੀ ਨੀਤੀਆਂ 'ਤੇ ਖੁੱਲ੍ਹੀ ਚਰਚਾ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link