9.02C Vancouver
ADS

Oct 26, 2021 4:44 PM - The Canadian press

ਕੈਨੇਡਾ ਦੇ ਰੱਖਿਆ ਮੰਤਰਾਲੇ ਦੀ ਵਾਗ ਡੋਰ ਹੁਣ ਹੈ ਅਨੀਤਾ ਆਨੰਦ ਦੇ ਹੱਥ

Share On
anand-to-lead-war-on-military-sex-misconduct-as-canadas-second-defence-minister
Anita Anand arrives for the cabinet swearing-in ceremony at Rideau Hall in Ottawa, Tuesday, Oct.26, 2021 THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਬਕਾ ਪ੍ਰੋਕਊਰਮੇਂਟ ਮਿਨਿਸਟਰ ਨੂੰ ਕੈਨੇਡਾ ਦਾ ਨਵਾਂ ਰੱਖਿਆ ਮੰਤਰੀ ਬਣਾ ਦਿੱਤਾ ਹੈ।

ਅਨੀਤਾ ਆਨੰਦ ਹੁਣ ਰੱਖਿਆ ਮੰਤਰਾਲੇ ਦੀ ਵਾਗ ਡੋਰ ਸਾਂਭਣਗੇ।

ਮਿਲਿਟਰੀ ਦੇ ਸੀਨੀਅਰ ਮੈਂਬਰਾਂ ਨੂੰ ਲੈ ਕੇ ਸਾਹਮਣੇ ਆਏ ਕਾਮਕ ਘਟਨਾਵਾਂ ਨਾਲ ਜੁੜੇ ਇਲਜ਼ਾਮਾਂ ਨੂੰ ਜਿਸ ਤਰੀਕੇ ਨਾਲ ਟਰੂਡੋ ਸਰਕਾਰ ਨੇ ਹੈਂਡਲ ਕੀਤਾ ਹੈ ਉਸ ਦੀ ਕਾਫੀ ਨਿਖੇਦੀ ਹੁੰਦੀ ਰਹੀ ਹੈ।

ਵਿਰੋਧੀ ਪਾਰਟੀਆਂ, ਮਾਹਰਾਂ ਅਤੇ ਪੀੜਤਾਂ ਨੂੰ ਸਹਿਯੋਗ ਦਿੰਦੇ ਗਰੁੱਪਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਹਰਜੀਤ ਸੱਜਣ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ ਕਿਓਂਕਿ ਮਿਲਿਟਰੀ ਵਿੱਚ ਚੱਲ ਰਹੇ ਇਸ ਵਾਦ ਵਿਵਾਦ ਨੂੰ ਸਾਂਭਣ ਵਿੱਚ ਉਹ ਅਸਫਲ ਰਹੇ ਹਨ।

ਆਨੰਦ ਕੈਨੇਡਾ ਦੀ ਰੱਖਿਆ ਮੰਤਰੀ ਬਣਨ ਵਾਲੀ ਦੂਸਰੀ ਔਰਤ ਹੈ।

ਕਿਮ ਕੈਂਪਬੈੱਲ 1993 ਵਿੱਚ 6 ਮਹੀਨਿਆਂ ਲਈ ਕੈਨੇਡਾ ਦੇ ਰੱਖਿਆ ਮੰਤਰੀ ਬਣੇ ਸਨ ਬਾਅਦ ਵਿੱਚ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣ ਗਏ ਸਨ।

ਪ੍ਰੋਕਊਰਮੇਂਟ ਮਿਨਿਸਟਰ ਦੇ ਤੌਰ ਤੇ ਆਨੰਦ ਵੈਕਸੀਨ, ਪੀ ਪੀ ਈ ਅਤੇ ਕੋਵਿਡ 19 ਨਾਲ ਜੁੜਿਆ ਹੋਰ ਸਮਾਨ ਖਰੀਦਣ ਲਈ ਜ਼ਿਮੇਵਾਰ ਸਨ ਅਤੇ ਉਹਨਾਂ ਦੀ ਇਸ ਅਹੁਦੇ ਤੇ ਕਾਫੀ ਸ਼ਲਾਘਾ ਵੀ ਹੁੰਦੀ ਰਹੀ ਹੈ।

ਆਨੰਦ ਨੇ ਮਿਲਿਟਰੀ ਨਾਲ ਜੁੜੀ ਕਈ ਕਿਸਮ ਦੀ ਖਰੀਦ ਦੇ ਕੰਮ ਨੂੰ ਵੀ ਓਵੇਰ ਸੀ ਕੀਤਾ ਸੀ, ਇਸ ਵਿੱਚ ਫਾਈਟਰ ਜੈਟਸ ਅਤੇ ਵਾਰ ਸ਼ਿਪਸ ਦੀ ਖਰੀਦ ਵੀ ਸ਼ਾਮਿਲ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link