20.12C Vancouver
ADS

Apr 21, 2020 2:30 AM -

ਆਂਧਰਾ ਪ੍ਰਦੇਸ਼ 'ਚ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਹੋਏ ਸ਼ੇਖ ਮੁਹੰਮਦ ਘੂਜ਼ ਨੇ ਤੋੜਿਆ ਦਮ, ਇੱਕ ਸਬ-ਇੰਸਪੈਕਟਰ ਸਸਪੈਂਡ

Share On
andhra-man-dies-after-police-assault-cop-suspended
A 35 year old man died allegedly after he was assaulted by police for violating lockdown norms here in Guntur Rural on Monday. Photo-ANI

ਭਾਰਤ ਦੇ ਆਂਧਰਾ ਪ੍ਰਦੇਸ਼ 'ਚ ਪੁਲਿਸ ਦੀ ਕਥਿਤ ਕੁੱਟਮਾਰ ਦੇ ਸ਼ਿਕਾਰ ਹੋਏ ਇੱਕ ਵਿਅਕਤੀ ਨੇ ਦਮ ਤੋੜ ਦਿੱਤਾ ਹੈ।

ਮਾਮਲਾ ਗੁੰਟੂਰ ਰੂਰਲ ਇਲਾਕੇ ਦਾ ਹੈ।

ਘਟਨਾ ਸੋਮਵਾਰ ਨੂੰ ਵਾਪਰੀ।

ਪੀੜਤ ਵਿਅਕਤੀ ਦੀ ਉਮਰ 35 ਸਾਲ ਦੀ ਸੀ ਅਤੇ ਉਸਦਾ ਨਾਮ ਸ਼ੇਖ ਮੋਹੰਮਦ ਘੂਜ ਦੱਸਿਆ ਜਾ ਰਿਹਾ ਹੈ।

ਘਟਨਾ ਉਸ ਵੇਲੇ ਵਾਪਰੀ ਜਦ ਪੀੜਤ ਕਥਿਤ ਤੌਰ 'ਤੇ ਲੌਕਡਾਊਨ ਦਾ ਉਲੰਘਣ ਕਰ ਰਿਹਾ ਸੀ, ਜਿਸਦੇ ਕਾਰਨ ਉਸਦੇ ਨਾਲ ਕੁੱਟਮਾਰ ਕੀਤੀ ਗਈ।

ਘਟਨਾ ਤੋਂ ਬਾਅਦ ਪ੍ਰਦਰਸ਼ਨ ਕੀਤੇ ਗਏ, ਜਿਸਤੋਂ ਬਾਅਦ ਸਬ ਇੰਸਪੈਕਟਰ ਡੀ. ਰਮੇਸ਼ ਨੂੰ ਸਸਪੈਂਡ ਕਰ ਦਿੱਤਾ ਗਿਆ।

ਸਬ ਇੰਸਪੈਕਟਰ ਨੇ ਹੀ ਕਥਿਤ ਤੌਰ 'ਤੇ ਪੀੜਤ ਨੂੰ ਨਾਕੇ 'ਤੇ ਰੋਕਿਆ ਸੀ।

ਪੁਲਿਸ ਦਾ ਕਹਿਣਾ ਸੀ ਕਿ ਪੀੜਤ ਕਿਸੇ ਕਿਸਮ ਦੀ ਦਿਲ ਦੀ ਬਿਮਾਰੀ ਤੋਂ ਜੂਝ ਰਿਹਾ ਸੀ, ਅਤੇ ਪੁਲਿਸ ਦਾ ਕਹਿਣਾ ਸੀ ਕਿ ਪੀੜਤ ਨਾਲ ਕੋਈ ਕੁੱਟਮਾਰ ਨਹੀਂ ਕੀਤੀ ਗਈ ਸੀ।

ਪੀੜਤ ਦੇ ਪਿਤਾ ਨੇ ਮਾਮਲੇ ਨਾਲ ਸੰਬੰਧਤ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।

ਡੀ.ਜੀ.ਪੀ. ਨੇ ਮਾਮਲੇ 'ਚ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਆਂਧਰਾ ਪ੍ਰਦੇਸ਼ ਪੁਲਿਸ ਨੇ ਇੱਕ ਟਵੀਟ 'ਚ ਘਟਨਾ ਨੂੰ ਲੈਕੇ ਦੁਖ ਦਾ ਪ੍ਰਗਟਾਵਾ ਕੀਤਾ।

ਪੀੜਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਓਹ ਦਵਾਈ ਲੈਣ ਲਈ ਮੈਡੀਕਲ ਸਟੋਰ ਤਕ ਗਿਆ ਸੀ, ਪਰ ਰਸਤੇ 'ਚ ਸਬ ਇੰਸਪੈਕਟਰ ਨੇ ਉਸਦੇ ਨਾਲ ਕੁੱਟਮਾਰ ਕੀਤੀ ਜਿਸ ਦੌਰਾਨ ਉਸਨੇ ਦਮ ਤੋੜ ਦਿੱਤਾ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link